ਪਸ਼ੂਆਂ ਲਈ ਚਾਰੇ, ਫੀਡ, ਰਾਸ਼ਨ ਆਦਿ ਦੀ ਵੰਡ ਦਾ ਲਿਆ ਜਾਇਜ਼ਾ
ਫਿਰੋਜ਼ਪੁਰ, 17 ਜੁਲਾਈ
ਫਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆ ਸਤਲੁਜ ਦੇ ਪਾਣੀ ਨਾਲ ਆਏ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ, ਉਨ੍ਹਾਂ ਨੂੰ ਪੰਜਾਬ ਸਰਕਾਰ/ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਜਾ ਰਹੇ ਰਾਸ਼ਨ, ਪਸ਼ੂਆਂ ਲਈ ਚਾਰੇ, ਦਵਾਈਆਂ ਸਮੇਤ ਹੋਰ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਤੇ ਉਨ੍ਹਾਂ ਦੀ ਪਤਨੀ ਡਾ.ਅਮਨਦੀਪ ਕੌਰ ਵੱਲੋਂ ਪਿੰਡ ਟੇਂਡੀ ਵਾਲਾ, ਗੱਟੀ ਰਾਜੋ ਕੇ ਅਤੇ ਭੱਖੜਾ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਲਕੇ ਅੰਦਰ ਪੈਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕਰਕੇ ਲੋਕਾਂ ਤੱਕ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਟੈਂਡੀ ਵਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪਸ਼ੂਆਂ ਲਈ ਚਾਰਾ, ਦਵਾਈਆਂ ਆਦਿ ਸਮਾਨ ਲੋਕਾਂ ਨੂੰ ਦਿੱਤਾ ਗਿਆ ਹੈ।
ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਮੈਂ ਹਰ ਸਮੇਂ ਆਪਣੇ ਪਰਿਵਾਰ ਦੀ ਮੱਦਦ ਲਈ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀਆਂ ਜ਼ਮੀਨਾਂ, ਘਰ ਆਦਿ ਬਾਰੇ ਜੋ ਵੀ ਨੁਕਸਾਨ ਹੋਇਆ ਹੈ ਉਸ ਸਬੰਧੀ ਉਹ ਸਰਕਾਰ ਨਾਲ ਗੱਲਬਾਤ ਕਰਕੇ ਬਣਦਾ ਮੁਆਵਜ਼ਾ ਜ਼ਰੂਰ ਦਵਾਉਣਗੇ।
0 comments:
Post a Comment