punjabfly

Nov 22, 2022

ਸ੍ਰੀ ਮੁਕਤਸਰ ਸਾਹਿਬ ਵਿਚ ਹੁਣ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੋਈ 236



ਸਿਹਤ ਵਿਭਾਗ ਵਲੋਂ ਡੇਂਗੂ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ 22 ਨਵੰਬਰ

             ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।

            ਇਸ ਸਬੰਧ ਵਿੱਚ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 236 ਹੋ ਗਈ ਹੈ, ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ ।

ਕਿੱਥੇ ਕਿੰਨੇ ਨੇ ਡੇਂਗੂ ਦੇ ਮਰੀਜ 

ਡਾ. ਸਿੰਗਲਾ ਨੇ ਦੱਸਿਆ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਕੇਸਾਂ ਦੀ ਗਿਣਤੀ 77, ਮਲੋਟ 65, ਗਿੱਦੜਬਾਹਾ 22 ਹੋ ਗਈ ਹੈ ਅਤੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਵੀ ਡੇਂਗੂ ਦੇ 72 ਕੇਸ ਰਿਪੋਰਟ ਹੋਏ ਹਨ।

ਕੀ ਕੀਤੇ ਜਾ ਰਹੇ ਹਨ ਉਪਰਾਲੇ 

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੁਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ  ਸਬੰਧੀ ਜਾਣਕਾਰੀ ਦੇ ਰਹੀਆਂ ਹਨ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।

ਕੀ ਵਰਤੀਆਂ ਜਾ ਸਕਦੀਆਂ ਹਨ ਸਾਵਧਾਨੀਆਂ 

ਡੇਂਗੂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਉਹਨਾਂ ਕਿਹਾ ਕਿ ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।


ਕੀ ਨੇ ਡੇਂਗੂ ਦੀਆਂ ਨਿਸ਼ਾਨੀਆਂ 

 ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।- ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ 


Share:

0 comments:

Post a Comment

Definition List

blogger/disqus/facebook

Unordered List

Support