ਹੁਣ ਬਿਨਾਂ ਫਾਰਮ ਭਰੇ ਕਈ ਸੇਵਾਵਾਂ ਦਾ ਮਿਲੇਗਾ ਲਾਭ
ਫਿਰੋਜ਼ਪੁਰ, 24 ਨਵੰਬਰ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਦਾ ਲਾਭ ਇਕੋ ਛੱਤ ਹੇਠ ਸੇਵਾ ਕੇਂਦਰਾਂ, ਸਾਂਝ ਕੇਂਦਰਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਸੇਵਾਵਾਂ ਦੀ ਗਿਣਤੀ ਹੁਣ ਵੱਧ ਤੇ 380 ਦੇ ਕਰੀਬ ਹੋ ਗਈ ਹੈ। ਇਹ ਜਾਣਕਾਰੀ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸ਼੍ਰੀ ਰਜ਼ਨੀਸ ਦਹੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਹਨ ਕਿ ਸੇਵਾ ਕੇਂਦਰਾਂ ਤੇ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਨੂੰ ਮਿੱਥੇ ਸਮੇਂ ਵਿੱਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 26 ਸੇਵਾ ਕੇਂਦਰਾਂ ਵਿੱਚ ਹੁਣ ਵੱਖ-ਵੱਖ ਤਰ੍ਹਾਂ ਦੀਆਂ 380 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਵਿਧਾਇਕ ਸ੍ਰੀ ਦਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਕਈ ਸੇਵਾਵਾਂ ਨੂੰ ਫਾਰਮ ਭਰਨ ਤੋਂ ਮੁਕਤ ਕੀਤਾ ਹੈ ਅਤੇ ਆਮ ਨਾਗਿਰਕਾਂ ਨੂੰ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਤੇ ਸੰਪਤੀ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ, ਪਤੇ ਦੇ ਅਸਲ ਪਰੂਫ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਦੇ ਆਧਾਰ ‘ਤੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
0 comments:
Post a Comment