ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : Meet ਹੇਅਰ
ਕਿਹਾ, ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੀ ਹੈ ਸੂਬਾ ਸਰਕਾਰ
Bathinda , 12 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ Gurmeet Singh meet ਹੇਅਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਜਸ਼ਨ-ਏ-ਵਿਰਾਸਤ ਸਮਾਗਮ ਮੌਕੇ ਕੀਤਾ ਗਿਆ।
ਇਸ ਮੌਕੇ ਖੇਡ ਮੰਤਰੀ Gurmeet Meet ਹੇਅਰ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ Players ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ Drugs ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ Gurdas ਮਾਨ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ ਅਤੇ ਪ੍ਰਸਿੱਧ ਕਮੇਡੀਅਨ ਸੰਜੀਵ ਅੱਤਰੀ ਨੇ ਦਰਸ਼ਕਾਂ ਨੂੰ ਲੋਟ-ਪੋਟ ਕੀਤਾ ਤੇ ਪ੍ਰਸਿੱਧ ਐਂਕਰ, ਕਲਰਸ ਟੀਵੀ ਦੀ ਨਿੰਮੋ (ਅਮਨ) ਤੇ ਪਰਮ ਵੀ ਵਿਸ਼ੇਸ਼ ਤੌਰ ਤੇ ਆਪਣੀ ਕਲਾ ਦੇ ਜੌਹਰ ਵੀ ਦਿਖਾਏ।
ਇਸ ਮੌਕੇ ਵਿਧਾਇਕ ਬਠਿੰਡਾ ਦਿਹਾਤੀ ਅਮਿੱਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ Lambi ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਮਾਈਸਰਖਾਨਾ Sukhbir Singh ਮਾਈਸਰਖਾਨਾ, ਜਸ਼ਨ-ਏ-ਵਿਰਾਸਤ ਪ੍ਰੋਗਰਾਮ ਦੇ ਮੁੱਖੀ ਤੇ ਉੱਘੇ ਸਮਾਜ ਸੇਵੀ ਅਮਰਜੀਤ ਮਹਿਤਾ, ਆਪ ਦੇ ਬੁਲਾਰੇ ਤੇ ਜੁਆਇੰਟ ਸੈਕਟਰੀ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿਤ ਲਾਲ ਅਗਰਵਾਲ, ਟ੍ਰੇਡ ਵਿੰਗ ਦੇ ਚੇਅਰਮੈਨ ਅਨਿਲ ਠਾਕੁਰ, ਆਪ ਆਗੂ ਮਹਿਲਾ ਮਨਦੀਪ ਕੌਰ, ਐਮਸੀ ਸੁਖਦੀਪ ਸਿੰਘ ਢਿਲੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸਐਸਪੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਅਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ
0 comments:
Post a Comment