punjabfly

Nov 22, 2022

ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਫਰੀਦਕੋਟ 'ਚ ਸ਼ਾਨੋ–ਸ਼ੌਕਤ ਨਾਲ ਸ਼ੁਰੂ

 

 

faridkot news, faridkot news updates, faridkot ki bat


 

 

ਫਰੀਦਕੋਟ 22 ਨਵੰਬਰ

66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ  ਖੇਡਾਂ ਅੱਜ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸ਼ਾਨੋਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ।  ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਸ.ਪੀ. ਸ੍ਰੀ ਰਾਜਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਬਲਾਕ ਤੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਥਾਪਤੀ ਸਮੇਂ ਤੋਂ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ‘ ਵਰਗੇ ਵੱਡੇ ਈਵੈਂਟ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਅਜਿਹੀਆਂ ਖੇਡਾਂ ਛੋਟੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਵਿੱਚ ਵੀ ਵੱਡੇ ਪਲੇਟਫਾਰਮ ਮੁਹੱਈਆ ਕਰਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਖੇਡਾਂ ਦੀ ਨਰਸਰੀ ਤਿਆਰ ਹੋਵੇਗੀ ਤੇ ਇਹ ਖਿਡਾਰੀ ਰਾਜਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟ ਕੇ ਆਪਣਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।

 

ਇਸ ਮੌਕੇ ਜਿਲਾ ਸਿੱਖਿਆ ਅਫਸਰ ਸ਼ਿਵਰਾਜ ਕਪੂਰ  ਨੇ ਦੱਸਿਆ ਕਿ ਫਰੀਦਕੋਟ ਵਿਖੇ 22 ਤੋਂ 27 ਨਵੰਬਰ 2022 ਤੱਕ ਪੰਜਾਬ ਅੰਤਰ ਜਿਲਾ ਸਕੂਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆ ਦੇ ਸਕੂਲਾਂ ਤੋਂ ਕ੍ਰਿਕਟ ਅੰਡਰ-19 ਲੜਕੀਆਂ, ਹੈਂਡਬਾਲ ਅੰਡਰ 14-17 ਲੜਕੇ-ਲੜਕੀਆਂ ਅਤੇ ਬਾਲ ਸ਼ੂਟਿੰਗ ਅੰਡਰ-17 ਲੜਕੇ-ਲੜਕੀਆਂ ਭਾਗ ਲੈਣਗੇ। ਇਸ ਤੋਂ ਪਹਿਲਾ ਲਵਨੀਤ ਕੌਰ ਹੈਂਡਬਾਲ ਨੈਸ਼ਨਲ ਖਿਡਾਰਣ ਨੇ ਖਿਡਾਰੀਆਂ ਨੂੰ ਖੇਡਾਂ ਖੇਡ ਭਾਵਨਾ ਨਾਲ ਖੇਡਣ ਅਤੇ ਅਨੁਸ਼ਾਸ਼ਨ ਵਿੱਚ ਰਹਿਕੇ ਖੇਡਣ ਦੀ ਸਹੁੰ ਚੁਕਾਈ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

 

ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, , ਜਿਲਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਸੰਧੂ, ਸ. ਧਰਮਿੰਦਰ ਸਿੰਘ, ਸ੍ਰੀ ਅਮਨਦੀਪ ਸਿੰਘ ਬਾਬਾ, ਸੁਖਵੰਤ ਸਿੰਘ,  ਸ੍ਰੀ ਅੰਮ੍ਰਿਤ ਅਰੋੜਾ, ਕੁਲਦੀਪ ਸਿੰਘ ਗਿੱਲ, ਬਲਜੀਤ ਸਿੰਘ ਬਰਾੜ,ਕੌਰ ਸਿੰਘ, ਪ੍ਰਿ, ਜਗਦੀਸ਼ ਰਾਏ, ਗੁਰਭਗਤ ਸਿੰਘ ਸੰਧੂ, ਬਲਵਿੰਦਰ ਸੇਖੋਂ, ਸਤਵਿੰਦਰ ਸਿੰਘ, ਜਸਬੀਰ ਸਿੰਘ ਸੰਧੂ, ਸੁਖਵੰਤ ਸਿੰਘ ਆਪ ਆਗੂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Share:

0 comments:

Post a Comment

Definition List

blogger/disqus/facebook

Unordered List

Support