Nov 30, 2022

ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਤਹਿਤ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ ਦੇ ਜਵਾਨਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ


ਸਬ-ਡਵੀਜ਼ਨ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਦਿੱਤੀ ਮੁੱਢਲੀ ਟ੍ਰੇਨਿੰਗ 

ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਤਹਿਤ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ ਦੇ ਜਵਾਨਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ


ਗੁਰੂਹਰਸਹਾਏ (ਫਿਰੋਜ਼ਪੁਰ), 29 ਨਵੰਬਰ 

            ਐਨ.ਡੀ.ਆਰ.ਐਫ ਬਟਾਲੀਅਨ ਬਠਿੰਡਾ ਵੱਲੋਂ 21 ਨਵੰਬਰ ਤੋਂ ਦਸੰਬਰ 2022 ਤੱਕ 15 ਦਿਨਾਂ ਲਈ ਲੋਕਾਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਮੁੱਚੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਸਬ-ਡਵੀਜ਼ਨ ਗੁਰੂਹਰਸਹਾਏ ਵਿੱਚ ਪੈਂਦੇ ਪਿੰਡ ਚੱਕ ਸ਼ਿਕਾਰਗੜ੍ਹਦੋਨਾ ਭੱਦਰੂਦੋਨਾ ਖੁਗੀਕੇਇਲਾਹੀ ਬਖਸ਼ ਬੋਦਲਾ, ਗੱਟੀ ਮਤੜ ਅਤੇ ਰਾਣਾ ਪੰਜ ਗਰਾਈਂ ਆਦਿ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਥਾਨਕ ਅਤੇ ਹੋਰ ਪਿੰਡਾਂ ਦੇ ਲੋਕਾਂ ਨੂੰ ਹੜ੍ਹ,  ਭੂਚਾਲ,  ਉਦਯੋਗਿਕ/ਘਰੇਲੂ ਅੱਗ ਆਦਿ ਵਰਗੀਆਂ ਹੰਗਾਮੀ/ਵਿਨਾਸ਼ਕਾਰੀ ਸਥਿਤੀਆਂ ਦਾ ਪ੍ਰਭਾਵਸ਼ਾਲੀ ਅਤੇ ਕੁਸ਼ਲਤਾ ਨਾਲ ਮੁਕਾਬਲਾ ਕਰਨ ਲਈ ਅਤੇ ਇਸ ਤੋਂ ਬਚਾਅ ਸਬੰਧੀ ਸਿਖਲਾਈ ਦਿੱਤੀ ਗਈ। ਇਹ ਜਾਣਕਾਰੀ ਸਲਾਹਕਾਰ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਫਿਰੋਜ਼ਪੁਰ ਸ੍ਰੀ ਨਰਿੰਦਰ ਕੁਮਾਰ ਚੌਹਾਨ ਨੇ ਦਿੱਤੀ।

ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਤਹਿਤ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ ਦੇ ਜਵਾਨਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ


             ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਵਿਨਾਸ਼ਕਾਰੀ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਨਾਗਰਿਕਾਂ ਨੂੰ ਇਸ ਤੋਂ ਬਚਾਅ ਸਬੰਧੀ ਤਰੀਕਿਆਂ ਦਾ ਪਤਾ ਹੋਣਾ ਚਾਹੀਦਾ ਹੈ। ਇਸ ਦੌਰਾਨ ਮੌਕ ਡਰਿੱਲ ਰਾਹੀਂ ਸੰਭਾਵਿਤ ਹੜ੍ਹਾਂਅੱਗ ਲੱਗਣ ਦੀ ਘਟਨਾਭੂਚਾਲ ਆਦਿ ਆਫ਼ਤਾਂ ਨਾਲ ਨਜਿੱਠਣ ਲਈ ਤਿਆਰ ਹੋਇਆ ਜਾਂਦਾ ਹੈ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ ਤਰ੍ਹਾਂ ਘਰੇਲੂ ਵਸਤੂਆਂ ਦੀ ਵਰਤੋਂ ਕਰਕੇ ਸੁਰੱਖਿਅਤ ਸਥਾਨ ਤੇ ਆਇਆ ਜਾ ਸਕਦਾ ਹੈ ਬਾਰੇ ਟ੍ਰੇਨਿੰਗ ਦਿੱਤੀ ਗਈ।

          ਇਸ ਮੌਕੇ ਟੀਮ ਕਮਾਂਡਰ ਐਨ.ਡੀ.ਆਰ.ਐਫ. ਸ੍ਰੀ ਅਮਰਪ੍ਰਤਾਪ ਸਿੰਘਸਬ-ਇੰਸਪੈਕਟਰ ਸ੍ਰੀ ਮੋਹਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।


No comments:

Post a Comment