ਉਡਾਰੀਆਂ ਬਾਲ ਵਿਕਾਸ ਮੇਲਾ
ਸੈਸ਼ਨ 2023-24 ਲਈ ਨਵੇਂ ਦਾਖਲਿਆਂ ਦੀ ਕੀਤੀ ਸ਼ੁਰੁਆਤ
ਵਿਦਿਆਰਥੀਆਂ, ਅਧਿਆਪਕਾਂ , ਮਾਪਿਆਂ ਅਤੇ ਪਤਵੰਤਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ।
ਫਾਜਿ਼ਲਕਾ 14 ਨਵੰਬਰ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਉਡਾਰੀਆ ਬਾਲ ਵਿਕਾਸ ਮੇਲਾ ਮਨਾ ਕੇ ਨਵੇਂ ਸ਼ੈਸ਼ਨ 2023-24 ਦੇ ਲਈ ਦਾਖ਼ਲਿਆਂ ਦਾ ਸੁੱਭ ਆਰੰਭ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਪੰਕਜ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।
ਇਸ ਦਿਨ ਸਾਰੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀਆਂ ਹੱਥ ਲਿਖਤ ਰਚਨਾਵਾਂ, ਕਹਾਣੀਆਂ ਅਤੇ ਸਾਹਿਤਿਕ ਕਲਾ ਕਿਰਤਾਂ ਨਾਲ ਸਜਾਏ ਗਏ ਮੈਗਜ਼ੀਨ ਵੀ ਰਲੀਜ਼ ਕੀਤੇ ਗਏ । ਲਾਇਬ੍ਰੇਰੀ ਕਿਤਾਬਾਂ ਦੇ ਨਾਲ ਬੱਚਿਆਂ ਦੁਆਰਾ ਤਿਆਰ ਕੀਤੀ ਵੱਖ ਵੱਖ ਤਰ੍ਹਾਂ ਦੀਆਂ ਕਲਾ ਕਿਰਤਾਂ ਦੇ ਸਟਾਲ ਲਗਾਏ ਗਏ।
ਇਸ ਤੋਂ ਇਲਾਵਾਂ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਦੀ ਸਟੇਜ ਉੱਤੇ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫਸਰ ਦੁਆਰਾ ਸਰਕਾਰੀ ਹਾਈ ਸਕੂਲ ਗਿੱਦੜਾਂ ਵਾਲੀ , ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਤੇਲੂ ਪੁਰਾ,ਬੇਸਿਕ ਸਕੂਲ ਅਬੋਹਰ ਸਮੇਤ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।
ਬੀਪੀਈਓ ਅਜੇ ਛਾਬੜਾ ਦੀ ਦੇਖਰੇਖ ਹੇਠ ਬਲਾਕ ਅਬੋਹਰ 1ਅਤੇ 2 ਦੇ ਦਿਵਿਆਗ ਵਿਦਿਆਰਥੀਆਂ ਲਈ ਉਚੇਚੇ ਤੌਰ ਤੇ ਬਾਲ ਮੇਲਾ ਕਰਵਾਇਆ ਗਿਆ ਤਾਂ ਜ਼ੋ ਇਹਨਾਂ ਵਿਦਿਆਰਥੀਆਂ ਨੂੰ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਪੂਰਾ ਮੌਕਾ ਮਿਲ ਸਕੇ ਡਾ ਬੱਲ ਨੇ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਇਹਨਾਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ।
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਕੂਲ ਮੁੱਖੀਆ ਸਟਾਫ਼ ਮੈਂਬਰਾਂ ਵਿਦਿਆਰਥੀਆਂ ਕਮੇਟੀ ਮੈਂਬਰਾਂ ਅਤੇ ਪਤਵੰਤਿਆਂ ਦੀ ਮਦਦ ਨਾਲ ਦਾਖਲੇ ਰੈਲੀਆਂ ਦਾ ਆਯੋਜਨ ਗਿਆ। ਪਿੰਡ ਦੇ ਪਤਵੰਤੇ ਸੱਜਣਾ, ਪੰਚਾਇਤਾਂ, ਐਸ ਐਮ ਸੀ ਮੈਬਰਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਲਈ ਦਾਖਲਾ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੰਚਾਰਜ ਡੀਐਮ ਗੌਤਮ ਗੌੜ੍ਹ, ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਨੇ ਦੱਸਿਆ ਕਿ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਕਵਿਤਾ ਗਾਇਨ, ਪੰਜਾਬੀ ਪੜ੍ਹਣ, ਠੇਠ ਪੰਜਾਬੀ ਬੋਲਣ, ਲੇਖ ਮੁਕਾਬਲੇ, ਪੰਜਾਬੀ ਵਿੱਚ ਕੈਲੀਗ੍ਰਾਫ਼ੀ ਅਤੇ ਭਾਸ਼ਾ ਸਹਿਤ ਸੱਭਿਆਚਾਰ ਬਾਰੇ ਆਮ ਗਿਆਨ ਦੇ ਮੁਕਾਬਲੇ ਕਰਵਾਏ ਗਏ।
ਇਸ ਕੰਮ ਨੂੰ ਨੇਪਰੇ ਚਾੜਣ ਲਈ ਜ਼ਿਲ੍ਹੇ ਦੇ ਸਮੂਹ ਬੀਪੀਈਓਜ ,ਬੀਐਨਓਜ, ਸਿੱਖਿਆ ਸੁਧਾਰ ਟੀਮ ਮੈਂਬਰਾਂ,ਪੜ੍ਹੋ ਪੰਜਾਬ ਪੜਾਓ ਪੰਜਾਬ ਦੀ ਟੀਮ ਮੈਂਬਰਾਂ, ਮੀਡੀਆ ਟੀਮ ਮੈਂਬਰਾਂ ਅਤੇ ਸਮੂਹ ਸੀਐਚਟੀਜ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਵੀਜ਼ਟ ਕਰਕੇ ਉਕਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲ ਮੁੱਖੀ ਅਤੇ ਅਧਿਆਪਕ ਪਿੰਡਾਂ ਦੇ ਧਾਰਮਿਕ ਸਥਾਨਾਂ ਤੋ ਲਾਊਡ ਸਪੀਕਰ ਰਾਂਹੀ, ਸਾਂਝੀਆਂ ਥਾਂਵਾ ਉੱਤੇ ਫਲੈਕਸ ਲਗਾਕੇ ਅਤੇ ਹੋਰ ਪ੍ਰਚਾਰ ਦੇ ਸਾਧਨਾਂ ਰਾਂਹੀ ਲੋਕਾਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਕੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਨਗੇ। ਇਸ ਤਰ੍ਹਾਂ ਇਹ ਬਾਲ ਮੇਲੇ ਆਪਣੇ ਮੰਤਵ ਦੀ ਪੂਰਤੀ ਕਰਦਿਆਂ ਸਫਲਤਾ ਪੂਰਵਕ ਸੰਪਨ ਹੋਏ।
0 comments:
Post a Comment