ਫਾਜਿਲਕਾ, 15 ਨਵੰਬਰ
ਡਾ: ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਦੇ ਵੱਖ ਵੱਖ ਆਂਗਨਵਾੜੀ ਕੇਂਦਰਾਂ ਵਿਚ ਉਡਾਰੀਆਂ ਬਾਲ ਵਿਕਾਸ ਮੇਲੇ ਦੀ ਸੁਰੂਆਤ ਕੀਤੀ ਗਈ ਹੈ। ਜਿਲ੍ਹੇ ਦੇ ਆਂਗਨਵਾੜੀ ਕੇਂਦਰਾਂ ਵਿਚ 20 ਨਵੰਬਰ ਤੱਕ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਹਰਦੀਪ ਕੌਰ ਨੇ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਰਾਸਟਰੀ ਬਾਲ ਦਿਵਸ ਮੌਕੇ ਜਿਲ੍ਹਾ ਫਾਜਿਲਕਾ ਦੀਆਂ ਵੱਖ ਵੱਖ ਆਂਗਨਵਾੜੀ ਕੇਂਦਰਾਂ ਵਿਚ ਇਹ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਆਂਗਨਵਾੜੀ ਸੈਂਟਰ ਸਜਾਉਣ ਦੇ ਨਾਲਨਾਲ ਬੱਚਿਆਂ ਤੋ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇਕੋ ਅਵਾਜ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ ਦੇ ਸੁਨੇਹੇ ਰਾਹੀਂ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ। ਹਰਦੀਪ ਕੌਰ ਨੇ ਦੱਸਿਆ ਕਿ ਸਾਰੇ ਆਂਗਨਵਾੜੀ ਸੈਂਟਰਾਂ ਵਿਚ ਸੁਪਰਵਾਈਜਰਾਂ, ਆਗਨਵਾੜੀ ਵਰਕਰਾਂ, ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜ਼ੋ ਕਿ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ ਅਤੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
0 comments:
Post a Comment