--ਵਿਦਿਆਰਥੀ ਨੇ ਜੂਨੀਅਰ ਪੁਰਸ਼ ਵਰਗ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਚ ਜਿੱਤਿਆ ਬ੍ਰੋਨਜ਼ ਮੈਡਲ
--ਪ੍ਰਿੰਸੀਪਲ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਅਗਵਾਈ ਨਾਲ ਸਕੂਲ ਫੇਰ ਤੋਂ ਤਰੱਕੀ ਦੀਆਂ ਲੀਹਾਂ ਤੇ
--ਸਕੂਲੀ ਅਧਿਆਪਕਾਂ ਨੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ
Bathinda , 17 ਨਵੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ "ਖੇਡਾਂ ਵਤਨ ਪੰਜਾਬ ਦੀਆਂ" ਸਮੇਤ ਲਗਾਤਾਰ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਵੀ ਪਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਵੱਲੋਂ ਖੇਡਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ।
ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਪ੍ਰੇਮ ਕੁਮਾਰ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਨਵੰਬਰ ਤੋਂ 14 ਨਵੰਬਰ 2022 ਤੱਕ ਫਫੜੇ ਭਾਈ ਕੇ ,ਮਾਨਸਾ,ਵਿਖੇ ਹੋਈ 5ਵੀਂ ਭਾਈ ਬਹਿਲੋ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸਕੂਲ ਦੇ ਖਿਡਾਰੀ ਗੁਰਪ੍ਰੀਤ ਸਿੰਘ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਬਰੋਂਜ਼ ਮੈਡਲ ਆਪਣੇ ਨਾਮ ਕੀਤਾ। ਓਹਨਾਂ ਪੂਰੇ ਸਟਾਫ ਤੇ ਬੱਚਿਆਂ ਨੂੰ ਹੋਰ ਵੀ ਮਿਹਨਤ ਕਰਨ ਤੇ ਹੋਰ ਉੱਚੇ ਨਤੀਜ਼ੇ ਹਾਸਲ ਕਰਨ ਲਈ ਪ੍ਰੇਰਤ ਵੀ ਕੀਤਾ।
ਇਸ ਦੌਰਾਨ ਇੰਚਾਰਜ ਪ੍ਰਿੰਸੀਪਲ ਸੁਖਦੀਪ ਸਿੰਘ ਅਤੇ ਖੇਡ ਕੋਆਰਡੀਨੇਟਰ ਹਰਜਿੰਦਰ ਸਿੰਘ, ਸ਼ੂਟਿੰਗ ਕੋਚ ਸਰੀਤਾ ਕੁਮਾਰੀ ਨੇ ਖਿਡਾਰੀ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹੋਰ ਮੇਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ।
0 comments:
Post a Comment