Dec 23, 2022

ਅਧਿਕਾਰੀ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਬਣਾਉਣ ਯਕੀਨੀ : ਸ਼ੌਕਤ ਅਹਿਮਦ ਪਰੇ



·        ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

·        ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ

      ਬਠਿੰਡਾ, 23 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

      ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ 19 ਤੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਪਿੰਡਾਂ ਵਿੱਚ ਉਨ੍ਹਾਂ ਦੇ ਦਰਾਂ ਤੱਕ ਜਾ ਕੇ ਮੁਹੱਈਆ ਕਰਵਾਉਣਾ ਹੈ। ਇਸ ਤਹਿਤ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਚ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਇਸ ਦੌਰਾਨ ਜਿੱਥੇ ਆਮ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਜਾਂਦਾ ਹੈ ਉੱਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਂਦੇ ਹਨ।

      ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲੋਕ ਹਿੱਤ ਵਿੱਚ ਹੋਰ ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਾਕੂਮੈਂਟ ਵਿਜ਼ਨ ਤਿੰਨ ਦਿਨਾਂ ਦੇ ਅੰਦਰ-ਅੰਦਰ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤ ਕਰਤਾ ਨੂੰ ਬਿਨ੍ਹਾਂ ਸੁਣੇ ਕੋਈ ਵੀ ਸ਼ਿਕਾਇਤ ਫਾਇਲ ਨਾ ਕੀਤੀ ਜਾਵੇ। ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।  

      ਇਸ ਦੌਰਾਨ ਪੀਐਲਆਰਐਸ ਵਲੋਂ ਫ਼ਰਦ ਕੇਂਦਰਾਂ ਰਾਹੀਂ, ਸੇਵਾ ਕੇਂਦਰ ਵਲੋਂ ਮੁਹੱਈਆਂ ਕਰਵਾਈਆਂ ਜਾਂਦੀਆਂ ਈ-ਸੇਵਾਵਾਂ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

      ਸੈਮੀਨਾਰ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਆਮ ਲੋਕਾਂ ਤੱਕ ਪਹੁੰਚਣ ਲਈ ਅਧਿਕਾਰੀਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ। ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

      ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ

ਪਿਤਾ ਦੇ ਕਾਤਲ ਨੂੰ ਉਮਰ ਕੈਦ


ਫਾਜਿ਼ਲਕਾ, 23 ਦਸੰਬਰ
ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਮਾਮਲੇ ਵਿਚ ਦੋਸ਼ੀ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਸਾਲ 2021 ਵਿਚ ਰਛਪਾਲ ਸਿੰਘ ਵਾਸੀ ਲੱਲਾ ਬਸਤੀ, ਜਲਾਲਾਬਾਦ ਨੇ ਆਪਣੇ ਪਿਤਾ ਕ੍ਰਿਪਾਲ ਸਿੰਘ ਦਾ ਹੀ ਕਤਲ ਕਰ ਦਿੱਤਾ ਸੀ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਚ ਐਫਆਈਆਰ ਨੰਬਰ 171 ਮਿਤੀ 26 ਜ਼ੁਲਾਈ 2021 ਅਧੀਨ ਧਾਰਾ 302 ਦਰਜ ਕੀਤੀ ਗਈ ਸੀ।ਇਸ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੇ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ 22 ਦਸੰਬਰ ਨੂੰ ਸੁਣਾਏ ਫੈਸਲੇ ਵਿਚ ਦੋਸੀ਼ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ।ਜ਼ੁਰਮਾਨਾ ਅਦਾ ਨਾ ਕਰਨ ਤੇ ਦੋਸ਼ੀ ਨੂੰ ਇਕ ਸਾਲ ਹੋਰ ਕੈਦ ਭੁਗਤਨੀ ਪਵੇਗੀ।

Dec 22, 2022

ਮੈਗਾ ਰੋਜ਼ਗਾਰ ਮੇਲਾ 23 ਦਸੰਬਰ ਨੂੰ : ਡਿਪਟੀ ਕਮਿਸ਼ਨਰ


ਨਾਮਵਾਰ ਕੰਪਨੀਆਂ ਵਲੋਂ ਕੀਤੀ ਜਾਵੇਗੀ ਸ਼ਿਰਕਤ

        ਬਠਿੰਡਾ, 22 ਦਸੰਬਰ : ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤੇ ਮਾਡਲ ਕਰੀਅਰ ਸੈਂਟਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਦੇ ਹਰ ਸੰਭਵ ਉਪਾਰਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਨੂੰ ਜ਼ਿਲ੍ਹਾ ਪੱਧਰੀ ਰੋਜ਼ਗਾਰ ਦਫ਼ਤਰਾਂ ਰਾਹੀਂ ਤੇਜ਼ੀ ਨਾਲ ਸਫ਼ਲਤਾ ਵੱਲ ਲਿਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੈਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

        ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ 23 ਦਸੰਬਰ 2022 ਨੂੰ ਸਵੇਰੇ 10 ਵਜੇ ਮਾਡਲ ਕਰੀਅਰ ਸੈਂਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇੜੇ ਚਿਲਡਰਨ ਪਾਰਕ, ਬਠਿੰਡਾ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

        ਇਸ ਦੌਰਾਨ ਰੋਜ਼ਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੇਲੇ ਚ 10ਵੀਂ, 12ਵੀਂ, ਆਈ.ਟੀ.ਆਈ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ, ਇੰਜੀਨੀਅਰਿੰਗ ਡਿਗਰੀ, ਡਿਪਲੋਮਾ ਤੇ ਜੀ.ਐਨ.ਐਮ. ਨਰਸਿੰਗ ਆਦਿ ਦੇ ਪ੍ਰਾਰਥੀਆਂ ਨੂੰ ਨੌਕਰੀਆਂ ਮੁਹੱਈਆਂ ਕਰਵਾਈਆਂ ਜਾਣਗੀਆਂ।

        ਉਨ੍ਹਾਂ ਅੱਗੇ ਦੱਸਿਆ ਕਿ ਇਸ ਮੇਲੇ ਵਿੱਚ ਐਡਲਵੀਜ ਲਾਈਫ ਇੰਸੋਰੈਂਸ, ਟ੍ਰਾਈਡੈਂਟ, ਪੁਖਰਾਜ ਹੈਲਥ ਕੇਅਰ, ਐਸਬੀਆਈ ਲਾਈਫ ਇੰਸੋਰੈਂਸ, ਆਈ.ਸੀ.ਆਈ.ਸੀ.ਆਈ. ਬੈਂਕ, ਏਅਰਟੈਲ, ਇੰਡੀਆ ਜੋਬ ਕਾਰਟ, ਸਤਿਆ ਮਾਇਕ੍ਰੋ ਕੈਪੀਟਲ, ਜਿੰਦਲ ਹਾਰਟ ਹਸਪਤਾਲ, ਬਿਲਡਟੈੱਕ ਇੰਜੀਨੀਅਰ ਆਦਿ ਨਾਮਵਰ ਕੰਪਨੀਆਂ ਵੱਲੋਂ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।

        ਇਸ ਦੌਰਾਨ ਡਿਪਟੀ ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਤੀਰਥਪਾਲ ਸਿੰਘ ਨੇ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਪਣਾ ਬਾਇਓਡਾਟਾ, ਅਧਾਰ ਕਾਰਡ, ਰੋਜ਼ਗਾਰ ਦਫਤਰ ਦਾ ਕਾਰਡ ਤੇ ਪਾਸਪੋਰਟ ਫੋਟੋਆਂ ਆਦਿ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।


ਕੋਵਿਡ ਦੇ ਮੁੜ ਪੈਦਾ ਹੋਏ ਖਤਰੇ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

ਕੋਵਿਡ ਦੇ ਮੁੜ ਪੈਦਾ ਹੋਏ ਖਤਰੇ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ


—ਸਿਹਤ ਵਿਭਾਗ ਨੂੰ ਕਿਸੇ ਵੀ ਅਪਾਤ ਸਥਿਤੀ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਕਰਨ ਲਈ ਕੀਤੀ ਹਦਾਇਤ
ਫਾਜਿ਼ਲਕਾ, 22 ਦਸੰਬਰ
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਦੁਨੀਆਂ ਵਿਚ ਕੋਵਿਡ ਦੇ ਮੁੜ ਪੈਦਾ ਹੋਏ ਖਤਰੇ ਦੇ ਮੱਦੇਨਜਰ ਸਿਹਤ ਵਿਭਾਗ ਸਮੇਤ ਦੂਜ਼ੇ ਵਿਭਾਗਾਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਅਪਾਤ ਸਥਿਤੀ ਨਾਲ ਨੱਜਿਠਣ ਲਈ ਅਗੇਤੇ ਪ੍ਰਬੰਧ ਅਤੇ ਯੋਗ ਵਿਉਂਤਬੰਦੀ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਨੇ ਇਸ ਮੌਕੇ ਕਿਹਾ ਕਿ ਹਾਲੇ ਤੱਕ ਜਿਲ੍ਹੇ ਵਿਚ ਕੋਈ ਵੀ ਐਕਟਿਵ ਕੇਸ ਨਹੀਂ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਅਸੀਂ ਸਾਵਧਾਨੀ ਘੱਟ ਕਰ ਦੇਈਏ। ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿਚ ਮਾਸਕ ਜਰੂਰ ਪਾਇਆ ਜਾਵੇ ਅਤੇ ਜਿੰਨ੍ਹਾਂ ਵਿਚ ਕੋਵਿਡ ਦੇ ਲੱਛਣ ਵਿਖਾਈ ਦੇਣ ਉਨ੍ਹਾਂ ਦਾ ਕੋਵਿਡ ਟੈਸਟ ਵੀ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਵੈ ਸੁਰੱਖਿਆ ਲਈ ਮਾਸਕ ਪਾਉਣਾ ਚੰਗੀ ਆਦਤ ਹੈ। ਉਨ੍ਹਾਂ ਨੇ ਲੋਕਾਂ ਨੂੰ ਭੀੜ ਵਿਚ ਜਾਣ ਤੋਂ ਸਵੈ ਇੱਛੁਕ ਤੌਰ ਤੇ ਗੁਰੇਜ਼ ਕਰਨ, ਬਾਰ ਬਾਰ ਹੱਥ ਧੌਣ ਦੇ ਨਿਯਮ ਦਾ ਮੁੜ ਪਾਲਣਾ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਨੂੰ 7 ਦਿਨ ਵਿਚ ਵਿਆਪਕ ਯੋਜਨਾਬੰਦੀ ਕਰਨ ਲਈ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਿੰਨ੍ਹਾਂ ਦੇ ਦੂਜੀ ਜਾਂ ਬੂਸਟਰ ਡੋਜ਼ ਨਹੀਂ ਲੱਗੀ ਹੈ ਉਹ ਆਪਣੀ ਵੈਕਸੀਨ ਦੀ ਡੋਰ ਜਰੂਰ ਲਗਵਾਉਣ। ਸਰਕਾਰੀ ਹਸਪਤਾਲਾਂ ਵਿਚ ਇਹ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾਂਦੀ ਹੈ।
ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਕਿਹਾ ਕਿ ਵਿਭਾਗ ਕੋਲ ਜਰੂਰਤ ਅਨੁਸਾਰ ਦਵਾਈਆਂ ਦਾ ਪ੍ਰਬੰਧ ਹੈ ਅਤੇ ਟੈਸਟਿੰਗ ਲਈ ਕਿੱਟ ਵੀ ਹਨ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਐਸਪੀ ਸ੍ਰੀ ਸੋਹਨ ਲਾਲ ਸਮੇਤ ਵੱਖ ਵੱਖ ਹਸਪਤਾਲਾਂ ਦੇ ਐਸਐਮਓ ਅਤੇ ਹੋਰ ਡਾਕਟਰ ਹਾਜਰ ਸਨ।

ਪੰਜਾਬ ਪੱਧਰੀ ਬਾਕਸਿੰਗ ਤੇ ਹਾਕੀ ਖੇਡਾਂ ਦੋਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਖਿਡਾਰੀਆਂ ਹੋਏ ਮੁੜਕੋ ਮੁੜਕੀ

 

ਪੰਜਾਬ ਪੱਧਰੀ ਬਾਕਸਿੰਗ ਤੇ ਹਾਕੀ ਖੇਡਾਂ ਦੋਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਖਿਡਾਰੀਆਂ  ਹੋਏ  ਮੁੜਕੋ ਮੁੜਕੀ


ਬਠਿੰਡਾ   22 ਦਸੰਬਰ
ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੀ ਦੇਖ-ਰੇਖ ਵਿੱਚ ਭਾਈਰੂਪਾ ਵਿਖੇ ਬਾਕਸਿੰਗ ਅਤੇ ਬਠਿੰਡਾ ਵਿਖੇ ਹਾਕੀ 
ਪੰਜਾਬ ਪੱਧਰੀ ਖੇਡਾਂ ਵਿੱਚ ਖਿਡਾਰੀ ਵਰਦੀ ਠੰਢ ਵੀ ਪੂਰੇ ਜੋਸ਼ ਨਾਲ ਪ੍ਰਦਰਸ਼ਨ ਕਰ ਰਹੇ ਹਨ।
    ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਡੀ.ਐਮ ਖੇਡਾਂ ਨੇ ਦੱਸਿਆ ਕਿ ਅੰਡਰ 14
ਬਾਕਸਿੰਗ  ਲੜਕੇ  30 ਕਿਲੋ ਵਿੱਚ ਗਿਰੀਧਰ ਫਤਿਹਗੜ੍ਹ ਸਾਹਿਬ ਨੇ ਪਹਿਲਾਂ ਮਨੀਸ਼ ਤਰਨਤਾਰਨ ਨੇ ਦੂਜਾ,32 ਕਿਲੋ ਵਿੱਚ ਜਸ਼ਨਪ੍ਰੀਤ ਬਠਿੰਡਾ ਨੇ ਪਹਿਲਾਂ ਤਰਨਜੋਤ ਬਰਨਾਲਾ ਨੇ ਦੂਜਾ,34 ਕਿਲੋ ਵਿੱਚ ਤਨਿਸ ਜਲੰਧਰ ਨੇ ਪਹਿਲਾਂ ਰਿਪਨ ਅਮ੍ਰਿਤਸਰ ਨੇ ਦੂਜਾ,36 ਕਿਲੋ ਵਿੱਚ ਦਿਵਿਆਸ ਹੁਸ਼ਿਆਰਪੁਰ ਨੇ ਪਹਿਲਾਂ ਮੇਹਲ ਸੰਗਰੂਰ ਨੇ ਦੂਜਾ,38 ਕਿਲੋ ਵਿੱਚ ਜੈ ਕਪੂਰ ਹੁਸ਼ਿਆਰਪੁਰ ਨੇ ਪਹਿਲਾਂ ਵਰਨਦੀਪ ਅਮ੍ਰਿਤਸਰ ਨੇ ਦੂਜਾ,40 ਕਿਲੋ ਵਿੱਚ ਅਰਪਵ ਚੋਧਰੀ ਮੋਹਾਲੀ ਨੇ ਪਹਿਲਾਂ ਕਰਨਵੀਰ ਸਿੰਘ ਮਲੇਰਕੋਟਲਾ ਨੇ ਦੂਜਾ,42 ਕਿਲੋ ਵਿੱਚ ਅਭਿਸ਼ੇਕ ਫਤਿਹਗੜ੍ਹ ਨੇ ਪਹਿਲਾਂ ਸਚਿਨ ਸੰਗਰੂਰ ਨੇ ਦੂਜਾ,44 ਕਿਲੋ ਵਿੱਚ ਆਸੂ ਪਟਿਆਲਾ ਨੇ ਪਹਿਲਾਂ ਜੀਵਨਜੋਤ ਤਰਨਤਾਰਨ ਨੇ ਦੂਜਾ,46 ਕਿਲੋ ਵਿੱਚ ਪ੍ਰਭਨੂਰ ਫਾਜ਼ਿਲਕਾ ਨੇ ਪਹਿਲਾਂ ਕੁਲਸਾਨ ਪਟਿਆਲਾ ਨੇ ਦੂਜਾ,48 ਕਿਲੋ ਵਿੱਚ ਅਰਮਾਨ ਮਸ਼ਾਲ ਪਟਿਆਲਾ ਨੇ ਪਹਿਲਾਂ ਨਵਜੋਤ ਸਿੰਘ ਗੁਰਦਾਸਪੁਰ ਨੇ ਦੂਜਾ,50 ਕਿਲੋ ਵਿੱਚ ਮਨਵੀਰ ਪਟਿਆਲਾ ਨੇ ਪਹਿਲਾਂ ਸਤਨਾਮ ਮਸ਼ਾਲ ਪਟਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਹਾਕੀ ਦੇ ਮੁਕਾਬਲਿਆਂ ਵਿੱਚ ਐਸ਼.ਜੀ.ਪੀ.ਐਸ ਅਮ੍ਰਿਤਸਰ ਨੇ ਮੁਕਤਸਰ ਨੂੰ, ਲੁਧਿਆਣਾ ਨੇ ਮੋਗਾ ਨੂੰ, ਪਟਿਆਲਾ ਨੇ ਫਤਿਹਗੜ੍ਹ ਸਾਹਿਬ ਨੂੰ,ਪੀ.ਆਈ.ਐਸ ਮੋਹਾਲੀ ਨੇ ਬਠਿੰਡਾ ਨੂੰ, ਮਲੇਰਕੋਟਲਾ ਨੇ ਸਪੋਰਟਸ ਸਕੂਲ ਘੁੱਦਾ ਨੂੰ, ਗੁਰਦਾਸਪੁਰ ਅਕੈਡਮੀ ਨੇ ਬਰਨਾਲਾ ਨੂੰ ਹਰਾਇਆ।
        ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਲੈਕਚਰਾਰ ਅਮਰਦੀਪ ਸਿੰਘ, ਗੁਰਮੀਤ ਸਿੰਘ ਭੂੰਦੜ, ਗੁਰਮੀਤ ਸਿੰਘ ਮਾਨ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਰਹਿੰਦਰ ਸਿੰਘ ਹਾਕੀ ਕਨਵੀਨਰ, ਗੁਰਸ਼ਰਨ ਸਿੰਘ ਬਾਕਸਿੰਗ ਕਨਵੀਨਰ, ਭੁਪਿੰਦਰ ਸਿੰਘ ਤੱਗੜ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਅਜੀਤਪਾਲ ਸਿੰਘ,ਨਿਰਮਲ ਸਿੰਘ,ਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਸੁਰਿੰਦਰਪਾਲ ਸਿੰਘ,ਮਨਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਨਰਵਿੰਦਰ ਸਿੰਘ, ਰੁਪਿੰਦਰ ਕੌਰ, ਨਵਦੀਪ ਕੌਰ, ਸੁਖਜਿੰਦਰਪਾਲ ਕੌਰ, ਵੀਰਪਾਲ ਕੌਰ ਹਾਜ਼ਰ ਸਨ।

ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਕੱਢੀ ਮੋਟਰਸਾਈਕਲ ਰੈਲੀ

ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਕੱਢੀ ਮੋਟਰਸਾਈਕਲ ਰੈਲੀ


ਪੱਤਰ ਵਾਪਸ ਨਾ ਲਿਆ ਤਾਂ ਕੀਤਾ ਜਾਵੇਗਾ ਵੱਡਾ ਸਘਰੰਸ਼:- ਆਗੂ

ਕਿਹਾ ਮੁਲਾਜਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ ਪੰਜਾਬ ਸਰਕਾਰ

 

ਫਿਰੋਜ਼ਪੁਰ 22 ਦਸੰਬਰ 

 ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਵੱਲੋ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹਾ ਜਰਨਲ ਸਕੱਤਰ ਪਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਖਿਲਾਫ ਕਲਾਸ ਫੋਰਥ ਕਰਮਚਾਰੀਆਂ ਲਈ ਜਾਰੀ ਕੀਤਾ ਮਾੜਾ ਪੱਤਰ ਦੇ ਖਿਲਾਫ  ਮੋਟਰਾਈਕਲ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

          ਇਸ ਮੌਕੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1-12-2022 ਨੂੰ ਪੱਤਰ ਦਰਜਾ ਚਾਰ ਕਰਮਚਾਰੀਆਂ ਲਈ ਜਾਰੀ ਕੀਤਾ ਗਿਆ ਹੈ ਕਿ ਜਾ ਉਹ ਤਰਸ ਦੇ ਆਧਾਰ ਤੇ ਨੌਕਰੀ ਹੋਵੇ ਜਾ ਸਿੱਧੀ ਭਰਤੀ ਹੋਵੇ ਕਿ ਪੰਜਾਬੀ ਵਿਸ਼ਾ ਪਾਸ ਹੋਣਾ ਚਾਹੀਦਾ ਹੋਵੇ ਅਤੇ ਇਕ ਟੈਸਟ ਲਈਆ ਜਾਵੇਗਾ ਜਿਸ ਵਿਚੋਂ 50 ਫੀਸਦੀ ਨੰਬਰਾ ਨਾਲ ਪਾਸ ਹੋਣਾ ਜਰੂਰੀ ਹੋਣਾ ਚਾਹੀਦਾ ਹੈ। ਇਹ ਮਾੜਾ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕਲਾਸ ਫੋਰ ਕਰਮਚਾਰੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੇ ਇਹ ਮੋਟਰਸਾਇਕਲ ਰੈਲੀ ਸਾਰਾਗੜ੍ਹੀ ਗੁਰੂਦੁਆਰਾ ਤੋ ਲੈ ਕੇ ਡੀਸੀ ਦਫਤਰ ਤੱਕ ਕੱਢੀ ਗਈ ਅਤੇ ਇਸ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਮੌਜੂਦ ਨਾ ਹੋਣ ਕਰਕੇ ਇਹ ਮੰਗ ਪੱਤਰ ਉਨ੍ਹਾਂ ਦੇ ਸੁਪਰਡੈਂਟ ਨੂੰ ਸੋਪਿਆ ਗਿਆ। ਉਨ੍ਹਾਂ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਤੇ ਲਾਗੂ ਕੀਤਾ ਗਿਆ ਇਹ ਪੱਤਰ ਤੁਰੰਤ ਵਾਪਸ ਲਿਆ ਜਾਵੇ ਨਹੀ ਤਾ ਇਸ ਤੋ ਵੱਡਾ ਸਘਰੰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਕੱਚੇ ਕਾਮੇ ਜਲਦੀ ਪੱਕੇ ਕੀਤੇ ਜਾਣ ਅਤੇ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਮੁਲਾਜਮਾਂ ਦਾ ਬਾਰਡਰ ਭੱਤਾ ਅਤੇ ਪੇਂਡੂ ਭੱਤਾ ਬੰਦਾ ਕੀਤਾ ਗਿਆ ਹੈ ਉਸ ਨੂੰ ਜਲਦੀ ਹੀ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 1-1-2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਵਾਲਾ ਨੋਟੀਫਿਕੇਸ਼ ਵਿਚ ਸੋਧ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆ ਜਾਣ ਲਈ ਮੁਲਾਜ਼ਮ ਲੰਬੇ ਸਮੇਂ ਸਘਰੰਸ਼ ਕਰ ਰਹੇ ਹਨ ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀ ਦੇ ਰਹੀ। ਉਨ੍ਹਾਂ ਕਿਹਾ ਮਜ਼ਬੂਰਨ ਮੁਲਾਜ਼ਮਾਂ ਨੂੰ ਵੱਡੇ ਸਘੰਰਸ਼ ਕਰਨੇ ਪੈਣਗੇ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

          ਇਸ ਮੌਕੇ ਬੂਟਾ ਸਿੰਘ ਪ੍ਰਧਾਨ ਡੀਸੀ ਦਫਤਰ ਦਰਜਾ ਚਾਰ,  ਵਿਲਸਨ ਡੀਸੀ ਦਫਤਰਸਿਹਤ ਵਿਭਾਗ ਅਜੀਤ ਗਿੱਲਰਾਜ ਕੁਮਾਰਕੇਵਲ ਕ੍ਰਿਸ਼ਨ ਡੀਸੀ ਦਫਤਰ, ਮਨਿੰਦਰਜੀਤ ਪ੍ਰਧਾਨ ਕਲਾਸ ਫੋਰਥ ਯੂਨੀਅਨ ਸਿਵਲ ਸਰਜਨ ਦਫਤਰਬਲਵੀਰ ਸਿੰਘ, ਪਿੱਪਲ ਸਿੰਘ, ਵਿਨੋਦ ਕੁਮਾਰ ਫੂਡ ਸਪਲਾਈ ਵਿਭਾਗ, ਦਲੀਪ ਕੁਮਾਰ ਜਿਲ੍ਹਾ ਪ੍ਰੀਸ਼ਦ, ਸੋਨੂ ਪੁਰੀ, ਰਾਜੇਸ ਕੁਮਾਰ ਅਤੇ ਲਾਲਜੀਤ ਬੀਡੀਪੀਓ ਦਫਤਰ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜਰ ਸਨ।  

ਹੁਸੈਨੀਵਾਲਾ ਮਾਰਗ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇਗਾ- ਭੁੱਲਰ

 

ਹੁਸੈਨੀਵਾਲਾ ਮਾਰਗ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇਗਾ- ਭੁੱਲਰ

ਸੈਲਾਨੀਆਂ ਨੂੰ ਆਕਿਰਸ਼ਿਤ ਕਰਨ ਲਈ ਕੈਨਾਲ ਰੈਸਟ ਹਾਊਸ ਦੇ ਆਲ਼ੇ-ਦੁਆਲ਼ੇ ਵਿੱਚ ਕੀਤਾ ਜਾਵੇਗਾ ਵਿਕਾਸ

ਫਿਰੋਜ਼ਪੁਰ, 22 ਦਸੰਬਰ 

          ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿੱਚ ਆਉਣ ਵਾਲੇ ਲੋਕਾਂ ਨੂੰ ਹੋਰ ਆਕਰਸ਼ਿਤ ਕਰਨ ਤੇ ਇਸ ਖੇਤਰ ਵਿੱਚ ਸੈਲਾਨੀਆਂ ਦੀ ਗਿਣਤੀ ਵਧਾਉਣ ਲਈ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਜਾਂਦੀ ਸੜਕ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦੀ ਸਮਾਰਕ ਅਤੇ ਕੈਨਾਲ ਰੈਸਟ ਹਾਊਸ ਦਾ ਦੌਰਾ ਕਰਨ ਮੌਕੇ ਦਿੱਤੀ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹੀਦੀ ਸਮਾਰਕ ਨੂੰ ਜਾਂਦੀ ਸੜਕ ਨੂੰ ਦਾਸ ਐਂਡ ਬਰਾਉਨ ਸਕੂਲ ਤੋਂ ਰੇਲਵੇ ਸਟੇਸ਼ਨ ਹੁਸੈਨੀਵਾਲਾ ਤੱਕ ਵਿਰਾਸਤੀ ਦਿੱਖ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਰਿਆ ਸਤਲੁਜ ਦੇ ਕੰਢੇ ‘ਤੇ ਬਣੇ ਸਿੰਚਾਈ ਵਿਭਾਗ ਦੇ ਰੈਸਟ ਹਾਊਸ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇੱਥੇ ਵਧੀਆ ਇੰਟਰਲੌਕਿੰਗ ਟਾਈਲਾਂ, ਗਜੀਬੋ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਸਹੂਲਤ ਸਮੇਤ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਣਗੀਆਂ। ਉਨ੍ਹਾਂ ਕਿਹਾ ਇਹ ਕੰਮ ਜਲਦ ਤੋਂ ਜਲਦ ਸ਼ੁਰੂ ਕੀਤਾ ਜਾਵੇਗਾ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਰਾਸਤੀ ਮਾਰਗ ਅਤੇ ਕੈਨਾਲ ਰੈਸਟ ਹਾਊਸ ਦੇ ਆਲ਼ੇ-ਦੁਆਲ਼ੇ ਦੇ ਸੁੰਦਰੀਕਰਨ ਲਈ ਮਗਨਰੇਗਾ ਅਤੇ ਪੰਜਾਬ ਨਿਰਮਾਣ ਅਧੀਨ 25-30 ਲੱਖ ਰੁਪਏ ਦੀ ਰਾਸ਼ੀ ਖਰਚ ਕਰਕੇ ਇਸ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ।

          ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸ. ਰਾਜ ਬਹਾਦੁਰ ਸਿੰਘ ਗਿੱਲ, ਨੇਕ ਪ੍ਰਤਾਪ ਸਿੰਘ ਰੂਬੀ ਤੇ ਹਿਮਾਂਸ਼ੂ ਆਦਿ ਹਾਜ਼ਰ ਸਨ।

ਉਰਦੂ ਆਮੋਜ ਦੀ ਸਿਖਲਾਈ ਲਈ ਮੁਫਤ ਦਾਖਲਾ ਸ਼ੁਰੂ

 

 

-       ਅਪਲਾਈ ਕਰਨ ਦੀ ਆਖਰੀ ਮਿਤੀ 31 ਦਸੰਬਰ  2022 

 

ਫਿਰੋਜ਼ਪੁਰ, 22 ਦਸੰਬਰ 

      ਭਾਸ਼ਾ ਵਿਭਾਗ ਪੰਜਾਬ ਪੰਜਾਬੀ ਭਾਸ਼ਾ ਦੇ ਨਾਲ ਉਰਦੂ ਭਾਸ਼ਾ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਵਿਭਾਗ ਵੱਲੋਂ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਹੋ ਚੁੱਕਾ ਹੈ ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸਜਗਦੀਪ ਸਿੰਘ ਸੰਧੂ ਨੇ ਦਿੱਤੀ। 

      ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਸਿਖਾਉਣ ਲਈ ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 02 ਜਨਵਰੀ, 2023 ਤੋਂ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ ਸੈਸ਼ਨ ਦੌਰਾਨ ਮੁਫ਼ਤ ਜ਼ਮਾਤਾਂ ਲਗਾਈਆਂ ਜਾਂਦੀਆਂ ਹਨ ਅਤੇ ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿੱਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਇਹ ਜਮਾਤਾਂ ਸ਼ਾਮ 5:15 ਤੋਂ ਸ਼ਾਮ 6:15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਉਨ੍ਹਾਂ ਕਿਹਾ ਕਿ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਬੀ-ਬਲਾਕ ਦੂਜੀ ਮੰਜ਼ਿਲਕਮਰਾ ਨੰਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਨਵੀਂ ਜ਼ਮਾਤ ਲਈ ਦਾਖ਼ਲਾ 31 ਦਸੰਬਰ, 2022 ਤੱਕ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਉਰਦੂ ਸਿੱਖਣ ਦੇ ਚਾਹਵਾਨਾਂ ਨੂੰ ਕੋਰਸ ਵਿੱਚ ਦਾਖਲਾ ਲੈਣ ਦੀ ਅਪੀਲ ਕੀਤੀ

ਬੇਸਹਾਰਾ ਜਾਨਵਰਾਂ ਨੂੰ ਕੈਟਲ ਪੌਂਡ ਭੇਜਣ ਦੀ ਪ੍ਰਕ੍ਰਿਆ ਜਾਰੀ

ਬੇਸਹਾਰਾ ਜਾਨਵਰਾਂ ਨੂੰ ਕੈਟਲ ਪੌਂਡ ਭੇਜਣ ਦੀ ਪ੍ਰਕ੍ਰਿਆ ਜਾਰੀ


ਫਾਜਿ਼ਲਕਾ, 22 ਦਸੰਬਰ
ਬੇਸਹਾਰਾ ਜਾਨਵਰਾਂ ਨੂੰ ਕੈਟਲ ਪੌਂਡ (ਸਰਕਾਰੀ ਗਊਸਾਲਾ) ਭੇਜਣ ਦਾ ਕੰਮ ਤੀਜੇ ਦਿਨ ਵਿਚ ਜਾਰੀ ਰਿਹਾ। ਡਿਪਟੀ ਕਮਿ਼ਸਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਇਹ ਅਭਿਆਨ ਆਰੰਭ ਕੀਤਾ ਗਿਆ ਹੈ ਤਾਂ ਜ਼ੋ ਇੰਨ੍ਹਾਂ ਜਾਨਵਾਰਾਂ ਨੂੰ ਕੈਟਲ ਪੌਂਡ ਵਿਚ ਭੇਜ ਕੇ ਇੰਨ੍ਹਾਂ ਨੂੰ ਠੰਡ ਤੋਂ ਬਚਾਇਆ ਜਾ ਸਕੇ ਅਤੇ ਇੰਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਵੀ ਰੋਕਿਆ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਟਲ ਪੌਂਡ ਦੇ ਕੇਅਰ ਟੇਕਰ ਸੋਨੂ ਵਰਮਾ ਨੇ ਦੱਸਿਆ ਕਿ ਡੀਸੀ ਦਫ਼ਤਰ ਨੇੜਿਓ, ਸਿਵਲ ਲਾਇਨ, ਬਾਧਾ ਨਹਿਰ, ਨਵਾਂ ਸਲੇਮਸ਼ਾਹ ਰੋਡ, ਨਵੀਂ ਆਬਾਦੀ ਆਦਿ ਖੇਤਰਾਂ ਵਿਚ ਬੇਸਹਾਰਾ ਜਾਨਵਰਾਂ ਨੂੰ ਇੱਕਠਾ ਕਰਕੇ ਗਉ਼ਸਾਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਤੀਜੇ ਦਿਨ ਕੁੱਲ 25 ਜਾਨਵਰ ਗਊਸ਼ਾਲਾ ਭੇਜ਼ੇ ਗਏ। ਗਊਸ਼ਾਲਾ ਵਿਚ ਜਾ ਰਹੇ ਜਾਨਵਰਾਂ ਦੀ ਪਸ਼ੁ ਪਾਲਣ ਵਿਭਗਾ ਦੇ ਡਾਕਟਰ ਸਾਹਿਲ ਸੇਤੀਆ, ਭਜਨ ਸਿੰਘ, ਲਾਲ ਚੰਗ ਅਤੇ ਬਲਵਿੰਦਰ ਸਿੰਘ ਵੱਲੋਂ ਟੈਗਿੰਗ ਕੀਤੀ ਜਾ ਰਹੀ ਹੈ ਤਾਂ ਜ਼ੋ ਇੰਨ੍ਹਾਂ ਜਾਨਵਾਰਾਂ ਦੀ ਭਵਿੱਖ ਲਈ ਪਹਿਚਾਣ ਕਾਇਮ ਰਹਿ ਸਕੇ। ਇਸ ਅਭਿਆਨ ਨੂੰ ਸਫਲ ਕਰਨ ਵਿਚ ਕੈਟਲ ਪੌਂਡ ਟੀਮ, ਪਸ਼ੂ ਪਾਲਣ ਵਿਭਾਗ, ਨਗਰ ਕੌਂਸਲ, ਸਮਾਜ ਸੇਵੀ ਦਿਨੇਸ਼ ਕੁਮਾਰ ਮੋਦੀ, ਮਹਿੰਦਰ ਪ੍ਰਤਾਪ, ਪਰਿਵਰਤਨ ਆਰਗੇਨਾਈਜੇਸਨ ਤੋਂ ਸੁਨੀਲ ਸੈਨ, ਜਨਕ ਰਾਜ, ਸਰਵਨ ਕੁਮਾਰ, ਨੀਤਿਨ ਸ਼ਰਮਾ, ਟਾਰਜਨ ਆਦਿ ਵੱਲੋਂ ਸ਼ਹਿਯੋਗ ਕੀਤਾ ਜਾ ਰਿਹਾ ਹੈ।

ਫਾਜਿ਼ਲਕਾ ਜਿ਼ਲ੍ਹੇ ਵਿਚ ਨਿਰਧਾਰਤ ਸਮਾਂਹੱਦ ਤੋਂ ਵੱਧ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ—ਡਿਪਟੀ ਕਮਿਸ਼ਨਰ

 ਸੁਸ਼ਾਸਨ ਹਫਤਾ

ਫਾਜਿ਼ਲਕਾ ਜਿ਼ਲ੍ਹੇ ਵਿਚ ਨਿਰਧਾਰਤ ਸਮਾਂਹੱਦ ਤੋਂ ਵੱਧ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ—ਡਿਪਟੀ ਕਮਿਸ਼ਨਰ


ਫਾਜਿ਼ਲਕਾ ਜਿ਼ਲ੍ਹੇ ਵਿਚ ਆਨਲਾਈਨ ਪੋਰਟਲ ਤੇ ਸਮਾਂਬੱਧ ਤਰੀਕੇ ਨਾਲ ਹੋ ਰਿਹਾ ਹੈ ਸਿ਼ਕਾਇਤਾਂ ਦਾ ਨਿਪਟਾਰਾ
ਫਾਜਿ਼ਲਕਾ, 22 ਦਸੰਬਰ 2022
ਸੂਬੇ ਭਰ ਵਿੱਚ 19 ਦਸੰਬਰ ਤੋਂ 25 ਦਸੰਬਰ ਤੱਕ (ਸੁਸ਼ਾਸਨ ਹਫਤਾ) ਗੁੱਡ ਗਰਵੈਨਸਿਸ ਵੀਕ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ: ਸੇਨੂੰ ਦੁੱਗਲ ਦੀ ਰਹਿਨੁਮਾਈ ਵਿਚ ਸਾਰੇ ਵਿਭਾਗਾਂ ਵੱਲੋਂ ਪੀ.ਜੀ.ਆਰ.ਐਸ. ਪੋਰਟਲ ਤੇ ਸਿ਼ਕਾਇਤਾਂ ਦੇ ਹੱਲ ਕਰਨ ਲਈ ਨਿਰਧਾਰਤ ਸਮਾਂ ਹੱਦ ਦੇ ਅੰਦਰ ਅੰਦਰ ਸਾਰੀਆਂ ਸਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਨਿਰਧਾਰਤ ਸਮਾਂ ਹੱਦ ਤੋਂ ਵਧੇਰੇ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੀ. ਜੀ. ਆਰ. ਐੱਸ ਪੋਰਟਲ ਉੱਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹੀ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦੇਰੀ ਨਾ ਹੋਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ—ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾ ਇਹ ਵੀ ਕਿਹਾ ਕਿ ਅਧਿਕਾਰੀ ਆਪੋ—ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਕਰਨ ਤੇ ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ।
 ਬਾਕਸ ਲਈ ਪ੍ਰਸਤਾਵਿਤ :
1100 ਹੈਲਪ ਲਾਈਨ ਨੰਬਰ ਉੱਤੇ ਵੀ ਕੀਤੀ ਜਾ ਸਾਲਦੀ ਹੈ ਸ਼ਿਕਾਹਿਤ ਦਰਜ਼

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿਹੜੇ ਲੋਕ ਆਪਣੀ ਸਮੱਸਿਆਵਾਂ ਆਨ ਲਾਈਨ ਨਹੀਂ ਦਰਜ਼ ਕਰ ਸੱਕਦੇ ਉਹ ਆਪਣੀ ਹੈਲਪ ਲਾਈਨ ਨੰਬਰ 1100 ਉੱਤੇ ਵੀ ਸ਼ਿਕਾਇਤ ਕਰ ਸੱਕਦੇ ਹਨ।ਉਹਨਾਂ ਵਧੇਰੀ ਜਾਣਕਾਰੀ ਦਿੰਦਿਆਂ ਕਿਹਾ ਕਿ 1100 ਨੰਬਰ ਉੱਤੇ ਸ਼ਿਕਾਇਤ ਦਰਜ਼ ਕਰਕੇ ਸਬੰਧਿਤ ਵਿਭਾਗ ਨੂੰ ਹੱਲ ਕਰਨ ਲਈ ਭੇਜੀ ਜਾਂਦੀ ਹੈ। ਉਹਨਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਇਸ ਸੇਵਾ ਦਾ ਲਾਹਾ ਲੈਣ ਅਤੇ ਆਪਣੇ ਸਰਕਾਰੀ ਕੰਮ ਕਰਵਾਉਣ।ਇਸ ਤੋਂ ਬਿਨ੍ਹਾਂ ਆਨਲਾਈਨ ਪੋਰਟਲ ਤੇ ਵੀ ਲੋਕ ਸਿ਼ਕਾਇਤ ਦਰਜ ਕਰਵਾ ਸਕਦੇ ਹਨ ਜਿਸਦਾ ਲਿੰਕ ਹੈ https://connect.punjab.gov.in/

ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲੇ ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ

ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲੇ ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ


ਫਾਜਿਲਕਾ 22 ਦਸੰਬਰ
ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਤੇ ਸ੍ਰੀਮਤੀ ਹਰਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਾਜ਼ਿਲਕਾ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਾਜ਼ਿਲਕਾ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ, ਹੁਣ ਤੱਕ ਜ਼ਿਲ੍ਹੇ ਦੀਆਂ ਸਕੂਲੀ ਵੈਨਾਂ ਦੇ 88 ਚਲਾਨ ਕੀਤੇ ਜਾ ਚੁੱਕੇ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸਾਂ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੋਂ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ ਪਲੇਟ ਲੱਗੀ ਹੋਈ ਲਾਜਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜਮੀ, ਸਕੂਲ ਬੱਸ ਦੇ ਫੁੱਟ ਸਟੈਂਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਧੁੰਦ ਕਾਰਨ ਤੇਜ ਗਤੀ ਵਿੱਚ ਸਕੂਲ ਵੈਨਾਂ ਨਾ ਚਲਾਈਆਂ ਜਾਣ ਅਤੇ ਧੁੰਦ ਵਾਲੀਆਂ ਪੀਲੀਆਂ ਲਾਇਟਾਂ ਦੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਸ਼੍ਰੀਮਤੀ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ, ਰੁਪਿੰਦਰ ਸਿੰਘ, ਟ੍ਰੈਫਿਕ ਇੰਨਚਾਰਜ ਪਵਨ ਕੁਮਾਰ, ਕ੍ਰਿਸ਼ਨ ਕਾਂਤ ਅਤੇ ਸ਼ਿਵ ਕੁਮਾਰ ਹਾਜ਼ਰ ਸਨ।

ਅਧਿਆਪਕਾਂ ਦੀਆਂ ਤਨਖਾਹਾਂ ਦਾ ਬਜਟ ਤੁਰੰਤ ਜਾਰੀ ਕਰੇ ਸਰਕਾਰ - ਅਧਿਆਪਕ ਆਗੂ

ਅਧਿਆਪਕਾਂ ਦੀਆਂ ਤਨਖਾਹਾਂ ਦਾ ਬਜਟ ਤੁਰੰਤ ਜਾਰੀ ਕਰੇ ਸਰਕਾਰ - ਅਧਿਆਪਕ ਆਗੂ



ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਦਾ ਬਜਟ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਬੀਐੱਡ ਫਰੰਟ ਦੇ ਸੂਬਾਈ ਪ੍ਰਚਾਰ ਸਕੱਤਰ ਦੁਪਿੰਦਰ ਸਿੰਘ ਢਿੱਲੋਂ, ਈਟੀਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸੱਭਰਵਾਲ,  ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਨੰਦਨ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਇਨਕਲਾਬ ਗਿੱਲ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਪੰਜਾਬ ਸਰਦਾਰ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਤੋਂ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਦਾ ਬਜਟ ਬਿਨਾਂ ਕਿਸੇ ਦੇਰੀ ਦੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਅਧਿਆਪਕ ਆਗੂ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੇ ਸ਼ੁਰੂ ਤੋਂ ਹੀ ਅਧਿਆਪਕਾਂ ਨੂੰ ਤਨਖਾਹਾਂ ਰੁੱਕ ਰੁੱਕ ਕੇ ਮਿਲ ਰਹੀਆਂ ਹਨ । ਉਹਨਾਂ ਕਿਹਾ ਕਿ  ਤਨਖਾਹਾਂ ਦਾਰ ਮੁਲਾਜ਼ਮਾਂ ਦਾ ਗੁਜ਼ਾਰਾ ਉਹਨਾਂ ਦੀ ਤਨਖਾਹ ਨਾਲ ਚੱਲਦਾ ਹੈ। ਦਸੰਬਰ ਮਹੀਨਾ ਬੀਤਣ ਕਿਨਾਰੇ ਹੈ ਪਰ ਅਜੇ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਬਹੁਤ ਸਾਰੇ ਅਧਿਆਪਕਾਂ ਨੂੰ ਤਨਖਾਹਾਂ ਨਹੀ ਮਿਲਿਆ ਜਿਸ ਨਾਲ ਉਹਨਾਂ ਦੇ ਘਰਾਂ ਦਾ ਗੁਜ਼ਾਰਾ ਚੱਲਣਾ ਔਖਾਂ ਹੋਇਆ ਪਿਆ। ਬੱਚਿਆਂ ਦੀਆਂ ਫੀਸਾਂ, ਮੈਡੀਕਲ ਖਰਚਿਆਂ ਨੂੰ ਪੂਰਾ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੱਭ ਤੋਂ ਵੱਡੀ ਮੁਸ਼ਕਿਲ ਹੋਮ ਲੋਨ ਆਦਿ ਦੀਆਂ ਬੈਂਕ ਕਿਸ਼ਤਾਂ ਸਮੇਂ ਸਿਰ ਅਦਾ ਨਾ ਹੋਣ ਤੇ ਜੁਰਮਾਨੇ ਭਰਨੇ ਪੈ ਰਹੇ ਹਨ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਤਨਖਾਹਾਂ ਲਈ  ਇਸ ਵਿੱਤੀ ਸਾਲ ਦੇ ਰਹਿੰਦੇ ਮਹੀਨਿਆਂ ਦੇ ਬਜਟ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜ਼ੋ ਸਮੂਹ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਜਾਰੀ ਹੋ ਸਕੇ। ਇਸ ਮੌਕੇ ਤੇ ਅਧਿਆਪਕ ਆਗੂ ਸੁਖਵਿੰਦਰ ਸਿੰਘ ਸਿੱਧੂ,ਸਿਮਲਜੀਤ ਸਿੰਘ, ਪ੍ਰੇਮ ਕੰਬੋਜ, ਸਾਹਿਬ ਰਾਜਾ ਕੋਹਲੀ, ਸੁਰਿੰਦਰ ਕੰਬੋਜ,ਅਮਨ ਬਰਾੜ, ਸੁਖਦੇਵ ਸਿੰਘ,ਰਮਨ ਸਿੰਘ, ਸੁਨੀਲ ਗਾਂਧੀ, ਨੀਰਜ ਕੁਮਾਰ, ਸਤਿੰਦਰ ਕੰਬੋਜ, ਬਲਜੀਤ ਸਿੰਘ, ਮਨਦੀਪ ਸੈਣੀ, ਗਗਨ ਕੰਬੋਜ, ਸੌਰਵ ਧੂੜੀਆ, ਅੰਕੁਸ਼ ਕੁਮਾਰ, ਰਾਘਵ ਕਟਾਰੀਆ ਜਗਮੀਤ ਖਹਿਰਾ,ਕਵਿੰਦਰ ਗਰੋਵਰ, ਸੁਭਾਸ਼ ਚੰਦਰ,ਭਾਰਤ ਸੱਭਰਵਾਲ ਰਾਧਾ ਕ੍ਰਿਸ਼ਨਨ, ਦਲਜੀਤ ਸਿੰਘ ਚੀਮਾ, ਵਰਿੰਦਰ ਸਿੰਘ, ਸੋਹਣ ਲਾਲ, ਕ੍ਰਾਂਤੀ ਕੰਬੋਜ, ਅਮਨਦੀਪ ਸਿੰਘ ਸੋਢੀ,ਮਨੋਜ਼ ਬੱਤਰਾ, ਮੋਹਿਤ ਬੱਤਰਾ ਅਧਿਆਪਕ ਆਗੂਆਂ ਨੇ ਉਕਤ ਮੰਗ ਦਾ ਸਮੱਰਥਨ ਕਰਦਿਆਂ ਤੁਰੰਤ ਤਨਖਾਹਾਂ ਜਾਰੀ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ


ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ

 

20 ਫਰਵਰੀ ਤੱਕ ਪਾਲਣਾ ਨਾ ਕਰਨ ਦੀ ਸੂਰਤ ਵਿਚ ਹੋਵੇਗਾ ਜ਼ੁਰਮਾਨਾ

 

 

ਫ਼ਰੀਦਕੋਟ, 22 ਦਸੰਬਰ 

 ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਮਹੱਤਤਾ ਦੇਣ ਲਈ ਜ਼ਿਲੇ ਦੇ ਸਮੂਹ ਸਰਕਾਰੀਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਆਦਿ ਦੇ ਨਾਮ/ਸੜਕਾਂ ਦੇ ਨਾਮ/ਮੀਲ ਪੱਥਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਦੇ ਆਦੇਸ਼ ਦਿੱਤੇ ਹਨ।

 

ਉਨ੍ਹਾਂ ਹਦਾਇਤ ਕੀਤੀ ਹੈ ਕਿ 20 ਫਰਵਰੀ, 2023 ਤੱਕ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Dec 20, 2022

22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ - ਡੀ.ਸੀ.

22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ - ਡੀ.ਸੀ.


ਫਿਰੋਜ਼ਪੁਰ

:

          ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਮਿਤੀ 22 ਦਸੰਬਰ 2022 ਨੂੰ ਸਵੇਰੇ 10:00 ਵਜੇ ਸਰਕਾਰੀ ਆਈ. ਟੀ.ਆਈ. (ਲੜਕੇ) ਫਿਰੋਪੁਰ ਸ਼ਹਿਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। 

          ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਿਊਰੋ ਰੋਜ਼ਗਾਰ ਉਤਪੱਤੀਹੁਨਰ ਵਿਕਾਸ ਅਤੇ ਸਿਖਲਾਈਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਮੈਟ੍ਰਿਕਬਾਰਵੀਂਆਈ.ਟੀ.ਆਈ. ਗ੍ਰੈਜੂਏਸ਼ਨ ਪਾਸ ਪ੍ਰਾਰਥੀ (ਲੜਕੇ/ਲੜਕੀਆਂ) ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਆਈ.ਐਸ. ਹਾਈਡ੍ਰੋ ਸੋਲਰ ਇਲੈਕਟ੍ਰਿਕ ਵਰਕਸ, ਗੱਜਨ ਸਿੰਘ ਮਕੈਨਿਕਸਇੰਡੀਅਨ ਫਾਊਂਡਰੀ ਵਰਕਸਵਰਧਮਾਨ ਟੈਕਸਟਾਈਲ ਅਤੇ ਸੀ.ਐਸ.ਸੀ. ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ) ਨੇੜੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਪੁਰ ਵਿਖੇ ਪਹੁੰਚ ਕੇ ਮੇਲੇ ਵਿੱਚ ਭਾਗ ਲੈ ਸਕਦੇ ਹਨ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਪੁਰ ਨੇ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਮੂਲੀਅਤ ਕਰਨ ਅਤੇ www.pgrkam.com ਤੇ www.ncs.gov.in 'ਤੇ ਆਪਣਾ ਨਾਮ ਰਜਿਸਟਰ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 94654-74122 ‘ਤੇ ਸੰਪਰਕ ਕਰ ਸਕਦੇ ਹਨ।

Dec 14, 2022

ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੱਥੀ ਟੀ ਐਲ ਐਮ ਬਣਾਉਣ ਅਤੇ ਜਮਾਤਾਂ ਵਿੱਚ ਇਸਦੀ ਸੁਚੱਜੀ ਵਰਤੋਂ ਸਬੰਧੀ ਟਰੇਨਿੰਗ ਦਿੱਤੀ


ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੱਥੀ ਟੀ ਐਲ ਐਮ ਬਣਾਉਣ ਅਤੇ ਜਮਾਤਾਂ ਵਿੱਚ ਇਸਦੀ ਸੁਚੱਜੀ ਵਰਤੋਂ ਸਬੰਧੀ ਟਰੇਨਿੰਗ ਦਿੱਤੀ


Failka 14 dec. Balraj singh sidhu

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਪ੍ਰੇਰਨਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਅਬੋਹਰ ਦੋ ਭਾਲਾ ਰਾਮ ਦੀ ਅਗਵਾਈ ਵਿੱਚ ਬਲਾਕ ਦੇ ਕੱਲਸਟਰ ਗੋਬਿੰਦਗੜ੍ਹ ਅਤੇ  ਝੂੰਮਿਆਂ ਵਾਲ਼ੀ ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੈਂਡ ਮੇਡ ਮਟੀਰੀਅਲ ਕਿੱਟ ਬਣਾਉਣ  ਸਬੰਧੀ ਪ੍ਰਥਮ ਟੀਮ ਨਾਲ ਮਿਲ ਕੇ ਮਟੀਰੀਅਲ ਬਣਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ। 

ਇਸ ਮੋਕੇ ਸੁਨੀਲ ਕੁਮਾਰ ਸੀ ਐਚ ਟੀ ਕੱਲਸਟਰ ਗੋਬਿੰਦਗੜ੍ਹ  ਅਤੇ ਮਹਾਂਵੀਰ ਟਾਕ ਸੀ ਐਚ ਟੀ ਕੱਲਸਟਰ ਝੂੰਮਿਆਵਾਲ਼ੀ  ਵੱਲੋਂ  ਬਹੁਤ ਵਧੀਆ ਸਹਿਯੋਗ ਦਿੱਤਾ ਗਿਆ। ਟ੍ਰੇਨਿੰਗ ਵਿੱਚ  ਭਾਲਾ ਰਾਮ ਜੀ ਬੀ ਪੀ ਈ ਓ ਅਬੋਹਰ-2 ਵਿਸ਼ੇਸ਼ ਤੋਰ ਤੇ  ਸ਼ਾਮਿਲ ਹੋਏ ਅਤੇ ਟੀ ਐਲ ਐਮ ਦੀ ਵਰਤੋਂ ਅਤੇ ਸਾਂਭ ਸੰਭਾਲ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਜੀ ਦੇ ਕਵਾਲਟੀ ਐਜੂਕੇਸ਼ਨ ਦੇ ਵਿਜਨ ਨੂੰ ਪੂਰਾ ਕਰਨ ਲਈ ਬਲਾਕ ਅਬੋਹਰ ਦੋ ਦੀ ਸਮੁੱਚੀ ਟੀਮ ਵੱਲੋਂ ਡੱਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ। 

ਇਸ ਮੌਕੇ ਤੇ ਪ੍ਰਥੰਮ ਜ਼ਿਲ੍ਹਾ ਕੋਆਰਡੀਨੇਟਰ ਸ.ਹਰਮੀਤ ਸਿੰਘ ਨੇ ਦੱਸਿਆ ਕਿ ਆਓੁਣ ਵਾਲੇ ਦਿਨਾਂ ਵਿੱਚ ਜ਼ਿਲੇ ਦੇ ਬਾਕੀ  ਸਕੂਲਾਂ ਵਿੱਚ ਵੀ ਇਸ ਪ੍ਰਕਾਰ ਦੀ ਟ੍ਰੇਨਿੰਗ ਲਗਾਈ ਜਾਵੇਗੀ ਜੀ। ਮਹਾਂਵੀਰ ਸੀ ਐਚ ਟੀ ਨੇ ਟੀਮ ਦਾ ਧੰਨਵਾਦ ਕੀਤਾ ਅਤੇ ਹੈੱਡ ਮੇਡ ਟੀ ਐੱਲ ਐੱਮ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਰਜਿੰਦਰ ਕੁਮਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ, ਗੋਪਾਲ ਕ੍ਰਿਸ਼ਨ ਸਹਾਇਕ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਮਨੋਜ ਕੁਮਾਰ ਬੀ ਐੱਮ ਟੀ ਅਤੇ ਚੌਥ ਮਲ ਬੀ ਐਮ ਟੀ ਵੱਲੋਂ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸ਼ਲਾਘਾਯੋਗ ਕਾਰਜ ਕੀਤਾ ਗਿਆ ਅਤੇ ਪ੍ਰਥਮ ਟੀਮ ਦਾ  ਵਿਸ਼ੇਸ਼ ਤੌਰ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਹਮੇਸ਼ਾ ਵਿਭਾਗ ਨੂੰ ਸਹਿਯੋਗ ਦਿੱਤਾ ਜਾਂਦਾ ਹੈ।

Dec 12, 2022

07 ਅਸਾਮੀਆਂ ਦੀ ਨਿਯੁਕਤੀ ਲਈ ਯੋਗ ਉਮੀਦਵਾਰਾਂ ਦੁਆਰਾ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਦਸੰਬਰ 2022


ਬਠਿੰਡਾ, 12 ਦਸੰਬਰ : ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਵਿੱਚ ਲੋਕ ਉਪਯੋਗੀ ਸੇਵਾਵਾਂ ਲਈ ਚੇਅਰਪਰਸ਼ਨ, ਸਥਾਈ ਅਦਾਲਤਾਂ ਦੀਆਂ 07 ਅਸਾਮੀਆਂ ਦੀ ਨਿਯੁਕਤੀ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।

        ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਦੀ ਧਾਰਾ 22-ਬੀ ਤਹਿਤ ਇਨ੍ਹਾਂ ਅਸਾਮੀਆਂ ਦੀ ਲਾਜ਼ਮੀ ਯੋਗਤਾ ਤਹਿਤ ਇੱਕ ਵਿਅਕਤੀ ਜੋ ਜ਼ਿਲ੍ਹਾ ਜੱਜ ਜਾਂ ਵਧੀਕ ਜ਼ਿਲ੍ਹਾ ਜੱਜ ਹੈ ਜਾਂ ਰਿਹਾ ਹੈ ਜਾਂ ਜ਼ਿਲ੍ਹਾ ਜੱਜ ਤੋਂ ਉਚੇ ਦਰਜੇ ਵਿੱਚ ਨਿਆਇਕ ਅਹੁਦੇ ਤੇ ਰਿਹਾ ਹੈ, ਉਮਰ ਹੱਦ 65 ਸਾਲ ਤੋਂ ਘੱਟ ਅਤੇ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਦਸੰਬਰ 2022 ਹੈ।

        ਵਧੇਰੇ ਜਾਣਕਾਰੀ ਅਤੇ ਲਾਜ਼ਮੀ ਸ਼ਰਤਾਂ ਲਈ ਵੈਬਸਾਈਟ www.pulsa.gov.in ਤੇ ਚੈਕ ਕੀਤਾ ਜਾ ਸਕਦਾ ਹੈ।

 

Dec 10, 2022

12 ਦਸੰਬਰ 2022 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ


ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ 10 ਦਸੰਬਰ

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 12 ਦਸੰਬਰ 2022 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਡੀਸੀ ਦਫ਼ਤਰਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਮਿਡਲੈਂਡ ਮਾਈਕਰੋ ਫਿਨ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਬਾਰਵੀਂ ਪਾਸਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 20 ਤੋਂ 30 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਵੱਖ-ਵੱਖ ਅਹੁੱਦਿਆਂ ਜਿਵੇਂ ਕਿ ਏਰੀਆ ਮੈਨੇਜਰਵਿਅਕਤੀਗਤ ਲੋਨ ਅਫਸਰ ਅਤੇ ਰਿਕਵਰੀ ਅਫਸਰ ਦੀ ਚੋਣ ਕੀਤੀ ਜਾਵੇਗੀ।

 ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ ਸਾਢੇ 9 ਹਜ਼ਾਰ ਤੋਂ ਲੈ ਕੇ 15000 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ ਹੋਰਨਾ ਜ਼ਿਲ੍ਹਿਆਂ  ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

Dec 9, 2022

ਸੂਬਾ ਪੱਧਰੀ ਖੇਡਾਂ ਦੇ ਜੇਤੂਆਂ ਦੇ ਸਕੂਲ ਪਹੰੁਚਣ ’ਤੇ ਹੋਇਆ ਨਿੱਘਾ ਸਵਾਗਤ, ਖਿਡਾਰੀਆਂ ਨੂੰ ਮੋਢਿਆਂ ’ਤੇ ਚੁੱਕ ਕੇ ਕੱਢੀ ਜੇਤੂ ਰੈਲੀ


--ਸੈਂਟਰ ਹੈਡ ਟੀਚਰ ਦੀ ਅਗਵਾਈ ’ਚ ਅ

ਸੂਬਾ ਪੱਧਰੀ ਖੇਡਾਂ ਦੇ ਜੇਤੂਆਂ ਦੇ ਸਕੂਲ ਪਹੰੁਚਣ ’ਤੇ ਹੋਇਆ ਨਿੱਘਾ ਸਵਾਗਤ, ਖਿਡਾਰੀਆਂ ਨੂੰ ਮੋਢਿਆਂ ’ਤੇ ਚੁੱਕ ਕੇ ਕੱਢੀ ਜੇਤੂ ਰੈਲੀ

ਧਿਆਪਕਾਂ-ਮਾਪਿਆਂ ਨੇ ਕੋਚ ਅਤੇ ਜੇਤੂ ਖਿਡਾਰਿਆਂ ਨੂੰ ਫੁੱਲਾਂ ਨਾਲ ਲੱਦਿਆ

ਫਾਜ਼ਿਲਕਾ, 9 ਦਸੰਬਰ : ਰੂਪ ਨਗਰ ’ਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ-2022 ਦਾ ਆਯੋਜਨ ਕੀਤਾ ਗਿਆ। ਜਿਸ ’ਚ ਜ਼ਿਲਾ ਫਾਜ਼ਿਲਕਾ ਦੇ ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਦੋਲਤ ਰਾਮ ਦੀ ਅਗਵਾਈ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਬੇਕੇ (ਸੈਂਟਰ ਨੰਬਰ-1) ਬਲਾਕ ਫਾਜ਼ਿਲਕਾ-2 ਦੇ 7 ਵਿਦਿਆਰਥੀਆਂ ਨੇ ਸ਼ਤਰੰਜ਼ ਟੀਮ ਪਿ੍ਰੰਸ ਸਿੰਘ, ਰਾਬਿਨ ਸਿੰਘ, ਬਲਜੀਤ, ਅੰਕੁਸ਼ ਅਤੇ ਜਸ਼ਨਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਰਸੀ ਕੁਦ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲੇ ਦੇ ਲਈ ਗੋਲਡ ਮੈਡਲ ਜਿੱਤੇ ਅਤੇ ਅਨੀਤਾ ਰਾਣੀ ਨੇ ਸ਼ਤਰੰਜ ਮੁਕਾਬਲੇ ’ਚ ਕਾਂਸੇ ਦਾ ਤਮਗਾ ਜਿੱਤਿਆ। 

ਜਾਣਕਾਰੀ ਦਿੰਦੇ ਹੋਏ ਸੈਂਟਰ ਦੇ ਮੀਡੀਆ ਇੰਚਾਰਜ਼ ਨਿਸ਼ਾਂਤ ਅਗਰਵਾਲ ਅਤੇ ਸਕੂਲ ਮੁੱਖ ਅਧਿਆਪਕ ਸੁਮਿਤ ਕੁਮਾਰ ਜੁਨੇਜਾ ਨੇ ਦੱਸਿਆ ਕਿ ਕੱਲ ਦੇਰ ਰਾਤ ਇਨ੍ਹਾਂ ਬੱਚਿਆਂ ਦੇ ਫਾਜ਼ਿਲਕਾ ਪਹੁੰਚਣ ਤੋਂ ਬਾਅਦ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੰਬੇਕੇ ਦੇ ਵੇਹੜੇ ’ਚ ਸੂਬਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਦੇ ਚਲਦੇ ਗੋਲਡ ਮੈਡਲਿਸਟ ਖਿਡਾਰੀਆਂ ਨੂੰ ਸਨਮਾਨਤ ਕਰਨ ਲਈ ਸੈਂਟਰ ਮੁੱਖ ਅਧਿਆਪਕ ਸੀਮਾ ਰਾਣੀ ਦੀ ਅਗਵਾਈ ’ਚ ਸਮੂਹ ਸਕੂਲਾਂ ਦੇ ਮੁੱਖ ਅਧਿਆਪਕ, ਇੰਚਾਰਜ਼ ਅਤੇ ਹੋਰ ਅਧਿਆਪਕਾਂ ਨੇ ਭਰਪੂਰ ਸਵਾਗਤ ਕੀਤਾ ਅਤੇ ਇਸ ਸਕੂਲ ਵੇਹੜੇ ’ਚ ਨਵਾਂ ਮੰਬੇਕੇ ਦੇ ਸਰਪੰਚ ਜਗਤਾਰ ਸਿੰਘ, ਵੱਡਾ ਮੁੰਬੇਕੇ ਦੇ ਸਰਪੰਚ ਗੁਰਦੇਵ ਸਿੰਘ, ਪੰਚ ਮਹਿੰਦਰ ਸਿੰਘ, ਰਿੰਕੂ ਸਿੰਘ, ਸੀਨੀਅਰ ਮੈਂਬਰ ਸਰਬਜੀਤ ਸਿੰਘ ਬਾਬਾ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਸੁਰਮੇਲ ਸਿੰਘ ਦੇ ਨਾਲ ਭਾਰਤੀ ਫਾਊਂਡੇਸ਼ਨ ਦੇ ਮੰਗਾ ਸਿੰਘ ਵਿਸ਼ੇਸ਼ ਰੂਪ ਨਾਲ ਹਾਜ਼ਰ ਰਹੇ। 

ਸੂਬਾ ਪੱਧਰੀ ਖੇਡਾਂ ਦੇ ਜੇਤੂਆਂ ਦੇ ਸਕੂਲ ਪਹੰੁਚਣ ’ਤੇ ਹੋਇਆ ਨਿੱਘਾ ਸਵਾਗਤ, ਖਿਡਾਰੀਆਂ ਨੂੰ ਮੋਢਿਆਂ ’ਤੇ ਚੁੱਕ ਕੇ ਕੱਢੀ ਜੇਤੂ ਰੈਲੀ


ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੀ.ਐਚ.ਟੀ. ਮੈਡਮ ਸੀਮਾ ਰਾਣੀ ਅਤੇ ਮੰਗਾ ਸਿੰਘ ਨੇ ਕਿਹਾ ਕਿ ਇਹ ਸਾਡੇ ਸਕੂਲ ਅਤੇ ਸੈਂਟਰ ਦੇ ਨਾਲ ਨਾਲ ਪੂਰੇ ਬਲਾਕ ਅਤੇ ਜ਼ਿਲਾ ਫਾਜ਼ਿਲਕਾ ਦੇ ਲਈ ਸਨਮਾਨ ਦੀ ਗੱਲ ਹੈ ਕਿ ਸਾਡੇ ਸਰਹੱਦੀ ਇਲਾਕੇ ਦੇ ਬੱਚਿਆਂ ਨੇ ਸਫ਼ਲਤਾ ਦੇ ਝੰਡੇ ਪੰਜਾਬ ਪੱਧਰ ’ਤੇ ਗੱਡੇ। ਇਸ ਨਾਲ ਬਾਕੀ ਬੱਚਿਆਂ ਨੂੰ ਪ੍ਰੇਰਣਾ ਮਿਲੇਗੀ ਅਤੇ ਸਰਹੱਦੀ ਇਲਾਕਿਆਂ ’ਚ ਵੱਧ ਰਹੀ ਨਸ਼ੇ ਦੀ ਆਦਤ ਅਤੇ ਇਸ ਕੋਹੜ ਤੋਂ ਛੁਟਕਾਰਾ ਮਿਲੇਗਾ। 

ਇਸ ਤੋਂ ਇਲਾਵਾ ਸੈਂਟਰ ਮੀਡੀਆ ਇੰਚਾਰਜ਼ ਨਿਸ਼ਾਂਤ ਅਗਰਵਾਲ ਅਤੇ ਮੈਡਮ ਰੇਖਾ ਸ਼ਰਮਾ ਨੇ ਸਕੂਲ ਦੇ ਜੇਤੂ ਖਿਡਾਰੀਆਂ ਦੇ ਨਾਲ-ਨਾਲ ਕੋਚ ਮੋਹਿਤ ਬਤਰਾ, ਸਤਨਾਮ ਸਿੰਘ, ਸਟਾਫ਼ ਮੈਂਬਰ ਸੁਮਿਤ ਜੁਨੇਜਾ, ਕਵਿੰਦਰ ਗਰੋਵਰ, ਮੈਡਮ ਜੋਤੀ ਦੀ ਮੇਹਨਤ ਦੀ ਸਲਾਘਾ ਕੀਤੀ ਅਤੇ ਮੁੰਬੇਕੇ ਪਿੰਡ ਵਾਸੀਆਂ ਅਤੇ ਮਾਪਿਆਂ ਨੂੰ ਕਿਹਾ ਕਿ ਇਹ ਪ੍ਰਾਪਤੀ ਕੋਈ ਛੋਟੀ ਪ੍ਰਾਪਤੀ ਨਹੀਂ ਹੈ ਤੁਹਾਨੂੰ ਸਭ ਨੂੰ ਮਾਣ ਹੋਣਾ ਚਾਹੀਦਾ ਹੈ। ਇਸ ਮੌਕੇ ਪਿੰਡ ਮੁੰਬੇਕੇ ਦੀ ਪੰਚਾਇਤ ਵੱਲੋਂ 2100 ਰੁਪਏ ਦੀ ਰਕਮ ਮੌਕੇ ’ਤੇ ਦਿੱਤੀ ਗਈ। ਸਮਾਗਮ ’ਚ ਜੇਤੂ ਖਿਡਾਰੀਆਂ ਦੇ ਨਾਲ ਅਧਿਆਪਕਾਂ ਨੇ ਢੋਲ ਦੀ ਥਾਪ ’ਤੇ ਨੱਚ ਕੇ ਸੂਬਾ ਪੱਧਰੀ ਇਨਾਮ ਜਿੱਤਣ ਦੀ ਖੁਸ਼ੀ ਮਨਾਈ ਅਤੇ ਇਸ ਮਗਰੋਂ ਪਿੰਡ ਵਾਸੀਆਂ ਨੇ ਜੇਤੂ ਖਿਡਾਰੀਆਂ ਨੂੰ ਮੋਢਿਆਂ ’ਤੇ ਚੁੱਕ ਕੇ ਜੇਤੂ ਰੈਲੀ ਦੇ ਰੂਪ ’ਚ ਪੂਰੇ ਪਿੰਡ ’ਚ ਘੁਮਾਇਆ। 

ਇਸ ਤੋਂ ਇਲਾਵਾ ਮੈਡਮ ਸੀਮਾ ਰਾਣੀ ਸੀ.ਐਚ.ਟੀ. ਦੀ ਅਗਵਾਈ ’ਚ ਬੱਚਿਆਂ ਨੂੰ ਅਧਿਆਪਕਾਂ ਵੱਲੋਂ ਨਗਦ ਰਕਮ ਦੇ ਨਾਲ ਸਕੂਲ ਬੈਗ, ਮੈਡਲ ਅਤੇ ਟ੍ਰਾਫ਼ੀਆਂ ਦੇਕੇ ਸਨਮਾਨਤ ਕੀਤਾ ਗਿਆ। 

ਇਸ ਮੌਕੇ ਮੁੱਖ ਅਧਿਆਪਕ ਸ਼ਾਲੂ ਗਰੋਵਰ, ਮਿਨਾਕਸ਼ੀ ਰਾਣੀ, ਪਵਨ ਕੁਮਾਰ, ਪੂਜਾ ਖੰਨਾ, ਪਰਮਜੀਤ ਸਿੰਘ, ਗੋਵਿੰਦ ਕੁਮਾਰ, ਨੀਸ਼ਾ ਰਾਣੀ, ਪੂਜਾ ਰਾਣੀ, ਰੇਖਾ ਸ਼ਰਮਾ ਤੋਂ ਇਲਾਵਾ ਜੇਤੂ ਖਿਡਾਰੀਆਂ ਦੇ ਮਾਪੇ ਰਣਜੀਤ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ, ਕੁਲਵਿੰਦਰ, ਸੁਮਿਤਰਾ ਰਾਣੀ, ਜੋਗਿੰਦਰ, ਮਲਕੀਤ, ਬਲਕਾਰ ਸਿੰਘ, ਗੁਰਮੀਤ ਸਿੰਘ ਅਤੇ ਸੰਤੋ ਬਾਈ ਹਾਜ਼ਰ ਸਨ। 

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

 

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

--ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਅਰਦਾਸ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਉਪਰੰਤ ਮੇਲੇ ਦੀ ਹੋਈ ਸ਼ੁਰੂਆਤ

--11 ਦਸੰਬਰ ਨੂੰ ਵੀ ਚੱਲੇਗਾ ਇਹ ਵਿਰਾਸਤੀ ਮੇਲਾ

--ਵਿਰਾਸਤੀ ਝਲਕੀਆਂ ਰਹੀਆਂ ਖਿੱਚ ਦਾ ਕੇਂਦਰ

ਬਠਿੰਡਾ, 9 ਦਸੰਬਰ : ਪੰਜਾਬ ਅਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਪਿੰਡ ਜੈਪਾਲਗੜ੍ਹ ਵਿਖੇ ਲਗਾਇਆ ਜਾਣ ਵਾਲਾ 16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ ਹੋਇਆ।

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ


        ਇਸ ਤਿੰਨ ਰੋਜ਼ਾ ਵਿਰਾਸਤੀ ਮੇਲੇ ਦੀ ਸ਼ੁਰੂਆਤ ਅੱਜ ਇੱਥੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਈ। ਇਸ ਮੌਕੇ ਕੱਢੇ ਗਏ ਵਿਰਾਸਤੀ ਜਲੂਸ ਨੂੰ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ


        ਇਸ ਵਿਰਾਸਤੀ ਜਲੂਸ ਵਿੱਚ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਦੌਰਾਨ ਭਾਰੀ ਗਿਣਤੀ ਵਿੱਚ ਟ੍ਰੈਕਟਰ, ਟਰਾਲੀਆਂ, ਸਿੰਗਾਰੇ ਹੋਏ ਰਥ ਤੇ ਊਠ, ਪੁਰਾਣੇ ਸਮੇਂ ਵਾਲੀਆਂ ਤਿਆਰ ਕਰਵਾਈਆਂ ਜੀਪਾਂ, ਊਠ ਗੱਡੀਆਂ, ਮੋਟਰ ਸਾਈਕਲ ਤੋਂ ਇਲਾਵਾ ਪੁਰਾਣਾ ਸੱਭਿਆਚਾਰ ਦਰਸਾਉਂਦੇ ਪਹਿਰਾਵੇ ਵਿੱਚ ਸ਼ਾਮਲ ਬਜ਼ੁਰਗ, ਗੱਭਰੂਆਂ ਦੀਆਂ ਭੰਗੜਾ ਅਤੇ ਮੁਟਿਆਰਾਂ ਵੱਲੋਂ ਗਿੱਧੇ ਦੀਆਂ ਟੀਮਾਂ, ਹੱਥ ਬੁਣਤੀ ਵਾਲੀਆਂ ਪੱਖੀਆਂ, ਚਰਖੇ ਆਦਿ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ


        ਇਹ ਵਿਰਾਸਤੀ ਜਲੂਸ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਧੋਬੀ ਬਜ਼ਾਰ, ਪੋਸਟ ਆਫ਼ਿਸ ਬਜ਼ਾਰ, ਰੇਲਵੇ ਰੋਡ, ਮਾਲ ਰੋਡ, ਗੋਲ ਡਿੱਗੀ, ਏ.ਸੀ.ਮਾਰਕੀਟ, ਸ੍ਰੀ ਹਨੂੰਮਾਨ ਚੌਂਕ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਸਮਾਪਤ ਹੋਇਆ।

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ


        ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿਰਾਸਤੀ ਮੇਲੇ ਸਾਨੂੰ ਸਾਰਿਆਂ ਨੂੰ ਖਾਸਕਰ ਕਰਕੇ ਨੌਜਵਾਨ ਪੀੜ੍ਹੀ ਨੂੰ ਸਾਡੀ ਪੁਰਾਣੀ ਵਿਰਾਸਤ ਜੋ ਕਿ ਅੱਜ ਦੇ ਸਮੇਂ ਦੌਰਾਨ ਬਿਲਕੁੱਲ ਹੀ ਅਲੋਪ ਹੋ ਚੁੱਕੀ ਹੈ ਨੂੰ ਦੁਬਾਰਾ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੁੰਦੇ ਹਨ।

16ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ


          ਇਸ ਮੌਕੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ, ਕਨਵੀਨਰ ਰਾਮ ਪ੍ਰਕਾਸ਼ ਜਿੰਦਲ, ਮੇਲਾ ਕਮੇਟੀ ਚੈਅਰਮੇਨ ਚਮਕੌਰ ਸਿੰਘ ਮਾਨ, ਵਾਈਸ ਚੈਅਰਮੇਨ ਬਲਦੇਵ ਸਿੰਘ ਚਹਿਲ, ਪ੍ਰਧਾਨ ਮੇਲਾ ਕਮੇਟੀ ਗੁਰਅਵਤਾਰ ਸਿੰਘ ਗੋਗੀ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।