punjabfly

Dec 2, 2022

ਜੈਪਾਲਗੜ੍ਹ ਵਿਖੇ 16ਵਾਂ ਵਿਰਾਸਤੀ ਮੇਲਾ 9, 10 ਤੇ 11 ਦਸੰਬਰ ਨੂੰ : ਰਾਹੁਲ

bathinda news,bathinda jaipalgarh, bahinda mela, bahinda jaipal garh mela, bathinda news, bathinda to moga, bathinda to chandigarh, bathinda to dehli flight , bathinda ilats center, bahinda collegges, bathinda bus stand, bahtinda road, ajit road moga


--ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ

ਬਠਿੰਡਾ, 2 ਦਸੰਬਰ : ਪੰਜਾਬ ਅਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਸਥਿਤ ਪਿੰਡ ਜੈਪਾਲਗੜ੍ਹ ਵਿਖੇ 16ਵਾਂ ਵਿਰਾਸਤੀ ਮੇਲਾ 9, 10 ਅਤੇ 11 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਨੇ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਇਸ ਮੌਕੇ ਉਨ੍ਹਾਂ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟ੍ਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।

          ਉਨ੍ਹਾਂ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 9 ਦਸੰਬਰ ਨੂੰ ਹਾਜੀ ਰਤਨ ਵਿਖੇ ਦਰਗਾਹ ਤੇ ਚਾਦਰ ਚੜ੍ਹਾਉਣ ਉਪਰੰਤ ਹੋਵੇਗੀ। ਇਸ ਮੌਕੇ ਕੱਢੇ ਜਾਣ ਵਾਲੇ ਵਿਸ਼ਾਲ ਵਿਰਾਸਤੀ ਜਲੂਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਤੇ ਹੋਰ ਹਾਜ਼ਰੀਨ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਝੰਡੀ ਦਿਖਾਉਣ ਉਪਰੰਤ ਰਵਾਨਾ ਕੀਤਾ ਜਾਵੇਗਾ। ਇਸ ਵਿਰਾਸਤੀ ਜਲੂਸ ਵਿੱਚ ਭਾਰੀ ਗਿਣਤੀ ਵਿੱਚ ਟ੍ਰੈਕਟਰ, ਟਰਾਲੀਆਂ, ਆਦਿ ਵਹੀਕਲ ਸ਼ਾਮਲ ਹੋਣਗੇ, ਜਿੰਨ੍ਹਾਂ ਵਿੱਚ ਪੁਰਾਣੇ ਸੱਭਿਆਚਾਰ ਤੇ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਸ਼ਾਮਲ ਹੋਣਗੀਆਂ। ਇਹ ਵਿਰਾਸਤੀ ਜਲੂਸ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਫ਼ੌਜੀ ਚੌਂਕ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਰੇਲਵੇ ਬਜ਼ਾਰ, ਗੋਲ ਡਿੱਗੀ ਆਦਿ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ 7 ਦਸੰਬਰ ਨੂੰ ਜੈਪਾਲਗੜ੍ਹ ਵਿਖੇ ਇਸ ਵਿਰਾਸਤੀ ਮੇਲੇ ਸਬੰਧੀ ਪੋਸਟਰ ਰਿਲੀਜ਼ ਕੀਤਾ ਜਾਵੇਗਾ।

          ਇਸ ਮੌਕੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ, ਕਨਵੀਨਰ ਰਾਮ ਪ੍ਰਕਾਸ਼ ਜਿੰਦਲ, ਮੇਲਾ ਕਮੇਟੀ ਚੈਅਰਮੇਨ ਚਮਕੌਰ ਸਿੰਘ ਮਾਨ, ਵਾਈਸ ਚੈਅਰਮੇਨ ਬਲਦੇਵ ਸਿੰਘ ਚਹਿਲ, ਪ੍ਰਧਾਨ ਮੇਲਾ ਕਮੇਟੀ ਗੁਰਅਵਤਾਰ ਸਿੰਘ ਗੋਗੀ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


Share:

0 comments:

Post a Comment

Definition List

blogger/disqus/facebook

Unordered List

Support