ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿੱਚ ਵਿਧਾਇਕ ਤੇ ਲੋਕ ਨੁਮਾਇੰਦਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਹਦਾਇਤ
ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜ਼ਨੀਸ ਦਹੀਆ ਨੇ ਆਪਣੇ ਹਲਕਿਆਂ ਦੇ ਵਿਕਾਸ ਕਾਰਜਾਂ ਦੇ ਮੁੱਦੇ ਉਠਾਏ
ਫਿਰੋਜ਼ਪੁਰ, 2 ਦਸੰਬਰ 2022.
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ/ਵਿਕਾਸ ਪ੍ਰੋਜੈਕਟਾਂ ਨੂੰ 31 ਮਾਰਚ 2023 ਤੱਕ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ। ਇਹ ਆਦੇਸ਼ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿ
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀਆਂ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮਾਂਬੱਧ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਜਾਂ ਹੋ ਰਹੇ ਵਿਕਾਸ ਕਾਰਜਾਂ ਜਾਂ ਵਿਕਾਸ ਪ੍ਰਾਜੈਕਟਾਂ ਵਿੱਚ ਸਬੰਧਤ ਵਿਧਾਇਕ ਜਾਂ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵੀ ਉਨ੍ਹਾਂ ਨੂੰ ਸਮੇਂ-ਸਮੇਂ ਜਾਣੂ ਕਰਵਾਇਆ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਕੰਮ ਹੋਣ ਵਾਲੇ ਹਨ ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਜਲਦੀ ਭੇਜੀ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕੰਮਾਂ ਲਈ ਮਿਲੀ ਹੋਈ ਗ੍ਰਾਂਟ ਨੂੰ ਵਿਕਾਸ ਕੰਮਾਂ ਤੇ ਵਰਤਿਆਂ ਜਾਵੇ ਅਤੇ ਵਿੱਤੀ ਸਾਲ ਦੇ ਅੰਤ ਤੱਕ ਕੋਈ ਵੀ ਪੈਸਾ ਲੈਪਸ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਹਸਪਤਾਲ ਵਿੱਚ ਖਰਾਬ ਐਕਸਰੇ ਮਸ਼ੀਨ ਦਾ ਮੁੱਦਾ ਉਠਾਇਆ ਜਿਸ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਦੇ ਸਿਹਤ ਸਹੂਲਤਾਂ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਨੇ ਵੀ ਹਲਕੇ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰਾਜੈਕਟਾਂ ਦੇ ਮੁੱਦਿਆਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਜਿਸ ਤੇ ਉਨ੍ਹਾਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਤੋਂ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਪੁਲਿਸ ਪੈਟਰੋਲਿੰਗ ਵਧਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਜ਼ੀਰਾ/ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
0 comments:
Post a Comment