ਸੰਗਰੂਰ,
: ਗੱਲਬਾਤ ਦਾ ਸਮਾਂ ਦੇ ਕੇ ਮੀਟਿੰਗ ਤੋਂ ਮੁੱਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ, ਪੇਂਡੂ ਅਤੇ ਖੇਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿਚ ਰੋਸ ਮੁਜ਼ਾਹਰੇ ਲਈ ਪਹੁੰਚੇ ਮਜ਼ਦੂਰਾਂ ਦੀ ਸੁਣਵਾਈ ਕਰਨ ਦੀ ਥਾਂ ਟੀਚਰਜ਼ ਰਾਹੀ ਮਜ਼ਦੂਰਾਂ ਨੂੰ ਜ਼ਖ਼ਮੀ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਰਨਲ ਸਕੱਤਰ ਮੁਕੇਸ਼ ਕੁਮਾਰ ਨੇ ਸਖਤ ਨਿਖੇਧੀ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਸੰਯੁਕਤ ਸਕੱਤਰ ਦਲਜੀਤ ਸਫ਼ੀਪੁਰ, ਸੂਬਾ ਕਮੇਟੀ ਮੇਂਬਰ ਮੇਘਰਾਜ, ਜਿਲ੍ਹਾ ਪ੍ਰਧਾਨ ਸੁੱਖਵਿੰਦਰ ਗਿਰ ਅਤੇ ਜਿਲ੍ਹਾ ਜਰਨਲ ਸਕੱਤਰ ਅਮਨ ਵਸ਼ਿਸ਼ਟ ਨੇ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ ਵਿਚ ਵਾਧਾ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦੇਣ ਤੇ ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦਲਿਤਾਂ ਨੂੰ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਅਲਾਟ ਪਲਾਟਾਂ ਦੇ ਕਬਜ਼ੇ ਦੇਣ, ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਦੇਣ, ਬੁਢਾਪਾ, ਵਿਧਵਾ, ਅੰਗਹੀਣ ਪੈਂਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ ਅਤੇ ਦਲਿਤਾਂ 'ਤੇ ਜ਼ਬਰ ਬੰਦ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਸਮੇਤ ਸਮੁੱਚੀਆਂ ਮੰਗਾਂ ਦੀ ਹਮਾਇਤ ਵੀ ਕੀਤੀ ਹੈ।
0 comments:
Post a Comment