ਦਿੱਲੀ ਦੇ ਵੋਟਰਾਂ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਦਿੱਤੀ ਵਧਾਈ
ਜਿੱਤ ਨਾਲ ਸਮੁੱਚੇ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ , ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਲੱਡੂ ਅਤੇ ਮਠਿਆਈਆਂ ਵੰਡ ਕੇ ਖੁਸ਼ੀ ਜਾਹਰ ਕੀਤੀ ਗਈ
ਫਿਰੋਜ਼ਪੁਰ 7 ਦਸੰਬਰ 2022
ਵਿਧਾਇਕ ਫਿਰੋਜ਼ੁਪਰ ਸ਼ਹਿਰੀ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ. ਰਜਨੀਸ਼ ਦਹੀਯਾ ਵੱਲੋਂ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ. ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਲੀਡਰਸਿਪ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹਾ ਆਮ ਆਦਮੀ ਪਾਰਟੀ ਦੇ ਸੰਜੋਯਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲੇ ਤੇ ਦਿੱਲੀ ਦੇ ਲੋਕਾਂ ਲਈ ਚਲਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਕਾਰਨ ਪਿਛਲੇ 15 ਸਾਲਾਂ ਤੋਂ ਦਿੱਲੀ ਨਗਰ ਨਿਗਮ ਤੇ ਕਾਬਜ ਭਾਜਪਾ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤਆਂ ਅਤੇ ੳਨ੍ਹਾਂ ਵੱਲੋਂ ਕੀਤੇ ਗਏ ਲਾਮਿਸਾਲ ਕੰਮਾਂ ਦੀ ਜਿੱਤ ਹੋਈ ਹੈ ਜਿਸ ਤੇ ਦਿੱਲੀ ਦੇ ਵੋਟਰ ਵੀ ਵਧਾਈ ਦੇ ਹੱਕਦਾਰ ਹਨ।
ਵਿਧਾਇਕ ਸ੍ਰ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਦਿੱਲੀ ਨਗਰ ਨਿਗਮ ਵਿੱਚ ਸ਼ਾਨਦਾਰ ਜਿੱਤ ਲਈ ਦਿੱਲੀ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ ਤੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਕਾਰਨ ਦਿੱਲੀ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਹੋਰ ਅੱਗੇ ਵਧਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਦੀ ਤਰੱਕੀ, ਵਿਕਾਸ ਅਤੇ ਰਾਜ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਆਪਣੇ ਕੁਝ ਮਹੀਨਿਆਂ ਦੇ ਰਾਜ ਵਿੱਚ ਹੀ ਪੰਜਾਬ ਸਰਕਾਰ ਨੇ ਰਾਜ ਵਾਸੀਆਂ ਲਈ ਲਾਮਿਸਾਲ ਅਤੇ ਇਤਿਹਾਸਕ ਕੰਮ ਕੀਤੇ ਹਨ ਅਤੇ ਰਾਜ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੀਆਂ ਉਦਾਹਰਨਾਂ ਪੂਰੇ ਦੇਸ਼ ਵਿੱਚ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਪ ਦੀ ਸ਼ਾਨਦਾਰ ਜਿੱਤ ਸਦਕਾ ਸਮੁੱਚੇ ਜ਼ਿਲ੍ਹੇ ਅਤੇ ਆਪ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ, ਇਸ ਖੁਸ਼ੀ ਵਿੱਚ ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਲੱਡੂ ਅਤੇ ਮਠਿਆਈਆਂ ਵੰਡੀਆਂ ਜਾ ਰਹੀਆਂ ਹਨ।
0 comments:
Post a Comment