punjabfly

Dec 2, 2022

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਗਈਆਂ ਫ੍ਰਾਈ ਡੇ ਡਰਾਈ ਡੇ ਗਤੀਵਿਧੀਆਂ

muktsar news file . muktsar deputy commissioner , ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਗਈਆਂ ਫ੍ਰਾਈ ਡੇ ਡਰਾਈ ਡੇ ਗਤੀਵਿਧੀਆਂ


ਹਰ ਸ਼ੁੱਕਰਵਾਰ  ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਫ੍ਰਾਈ ਡੇ ਡਰਾਈ ਡੇ: ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 2 ਦਸੰਬਰ
                            ਸਿਹਤ ਵਿਭਾਗ ਵਲੋਂ ਡੇਂਗੂ ਦੀ ਬੀਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਰਿਪੋਰਟ ਹੋਏ ਡੇਂਗੂ ਦੇ ਪਾਜ਼ੀਟਿਵ ਕੇਸਾਂ ਦੇ ਘਰਾਂ ਵਿੱਚ ਅਤੇ ਘਰਾਂ ਦੇ ਆਲੇ ਦੁਆਲੇ ਥਾਂਦੇਵਾਲਾ ਰੋਡ, ਹਰਗੋਬਿੰਦਪੁਰਾ ਕਲੋਨੀ, ਨਾਨਕਪੁਰਾ ਬਸਤੀ, ਅਮਨ ਨਗਰ ਅਤੇ ਹੋਰ ਜਨਤਕ ਥਾਵਾਂ ਤੇ ਸ਼ੁੱਕਰਵਾਰ ਨੂੰ ਡਰਾਈ ਡੇ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ ।
                       ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੀਆਂ ਟੈਂਕੀਆਂ, ਗਮਲਿਆਂ, ਹੋਰ ਪਾਣੀ ਇਕੱਠਾ ਹੋਣ ਦੇ ਸਰੋਤ ਆਦਿ ਚੈਕ ਕਰਕੇ ਜਮ੍ਹਾ ਹੋਏ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ।
                      ਇਸ ਸਬੰਧੀ ਭਗਵਾਨ ਦਾਸ ਅਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਕਿਹਾ ਕਿ ਡੇਂਗੂ ਦਾ ਮੱਛਰ ਇਕ ਹਫਤੇ ਤੋਂ ਵੱਧ ਜਮ੍ਹਾ ਹੋਏ ਸਾਫ ਪਾਣੀ ਵਿਚ ਪਨਪਦਾ ਹੈ , ਮੱਛਰ ਦੀਆਂ ਤਿੰਨ ਸਟੇਜਾਂ ਅੰਡਾ, ਲਾਰਵਾ ਅਤੇ ਪਿਊਪਾ ਪਾਣੀ ਵਿਚ ਹੁੰਦੀਆਂ ਹਨ ਤੇ ਇਸ ਦਾ ਜੀਵਨ ਕਾਲ ਇਕ ਹਫਤੇ ਦਾ ਹੁੰਦਾ ਹੈ।
                     ਉਨ੍ਹਾ ਕਿਹਾ ਕਿ ਸਾਨੂੰ ਹਰ ਹਫਤੇ ਸ਼ੂੱਕਰਵਾਰ ਨੂੰ ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ, ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ ।ਉਨ੍ਹਾ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿਚ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਆਪਣਾ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਪਾਜ਼ੀਟਿਵ ਹੋਣ ਦੀ ਸੂਰਤ ਵਿਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣ ਚਾਹੀਦਾ ਹੈ। ਉਂਨਾ ਦੱਸਿਆ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਅੰਗਰੇਜ ਸਿੰਘ, ਵਕੀਲ ਸਿੰਘ, ਓੋਮ ਪ੍ਰਕਾਸ਼ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

Share:

0 comments:

Post a Comment

Definition List

blogger/disqus/facebook

Unordered List

Support