ਫ਼ਾਜਿ਼ਲਕਾ / ਬਲਰਾਜ ਸਿੰਘ ਸਿੱਧੂ
ਇਲਾਕੇ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਵੱਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਭਾਈ ਕਨ੍ਹਈਆ ਸਿਹਤ ਸੇਵਾ ਯਾਤਰਾ ਮਿਸ਼ਨ ਤਹਿਤ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੇਸ਼ ਕਸਰੀਜਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੰਭਾਲ ਸਮਾਜ ਸੇਵੀ ਸੰਸਥਾਵਾਂ ਦੀ ਮੁੱਢਲੀ ਜੁੰਮੇਵਾਰੀ ਹੋਣੀ ਚਾਹੀਦੀ ਹੈ। ਇਸ ਜੁੰਮੇਵਾਰੀ ਨੂੰ ਅੱਗੇ ਵਧਾਉਂਦਿਆਂ ਸਰਹੱਦੀ ਲੋਕਾਂ ਦੀ ਸਿਹਤ ਸੰਭਾਲ ਤਹਿਤ ਇਹ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਂ ਅਮਿਤ ਜਸੂਜਾ,ਡਾਂ ਆਰਿਸ਼ ਗੁੱਜਰ,ਡਾਂ ਨਿਤਿਨ ਤਿਆਗੀ,ਡਾਂ ਮਾਨਵ ਗਰੋਵਰ ਅਤੇ ਡਾਂ ਸੌਰਵ ਜਾਗੜਾ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੀ ਸਫਲਤਾ ਲਈ ਗੌਤਮ ਚੌਹਾਨ ਸਟੇਟ ਸੈਕਟਰੀ,ਕਲੱਬ ਦੇ ਸਰਪ੍ਰਸਤ ਇਨਕਲਾਬ ਗਿੱਲ, ਜਰਨੈਲ ਸਿੰਘ, ਪਰਵਿੰਦਰ ਸਿੰਘ,ਐਮ ਐਚ ਰੂਬੀ,ਕਰਨੈਲ ਸਿੰਘ,ਮਾਸਟਰ ਇੰਦਰਜੀਤ ਸਿੰਘ, ਪਰਮਜੀਤ ਸਿੰਘ ਪ੍ਰਾਇਮਰੀ ਸਕੂਲ ਮੁੱਖੀ ਰਾਜ ਕੁਮਾਰ ਸਚਦੇਵਾ ,ਮੈਡਮ ਅੰਜੂ ਅਤੇ ਸਮੂਹ ਸਟਾਫ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
0 comments:
Post a Comment