· ਡਿਪਟੀ ਕਮਿਸ਼ਨਰ ਦੇ ਫਲੈਗ ਡੇਅ ਬੈਜ ਲਗਾ ਕੇ ਮਨਾਇਆ ਝੰਡਾ ਦਿਵਸ
ਬਠਿੰਡਾ, 7 ਦਸੰਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੈਨਿਕ ਭਲਾਈ ਵਿਭਾਗ ਵਲੋਂ ਆਨਰੇਰੀ ਕੈਪਟਨ ਰਿਟਾ. ਗੁਰਤੇਜ ਸਿੰਘ ਵੈਲਫ਼ੇਅਰ ਆਰਗਨਾਈਜ਼ਰ ਵਲੋਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਫਲੈਗ ਡੇਅ ਬੈਜ ਲਗਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਦਿਵਸ ਮੌਕੇ ਇਕੱਤਰ ਰਾਸ਼ੀ ਲੋੜਵੰਦ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਦੇ ਪਰਿਵਾਰਾਂ, ਸੈਨਿਕ ਵਿਧਵਾਵਾਂ ਦੀ ਸਹਾਇਤਾ ਤੇ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ’ਚ ਵਰਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਤੋ ਵੱਧ ਯੋਗਦਾਨ ਜ਼ਰੂਰ ਪਾਉਣ ਤਾਂ ਜੋ ਰਾਸ਼ੀ ਲੋੜਵੰਦਾਂ ਦੀ ਮਦਦ ਲਈ ਵਰਤੀ ਜਾ ਸਕੇ।
ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਲਈ ਸ਼ਹਾਦਤ ਦੇਣ ਵਾਲੇ ਵੀਰ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਨਾ ਸਾਡਾ ਫਰਜ਼ ਹੈ, ਜਿਸ ਦੇ ਲਈ ਹਰੇਕ ਨਾਗਰਿਕ ਨੂੰ ਝੰਡਾ ਦਿਵਸ ਫੰਡ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ਼ ਆਦਿ ਹਾਜ਼ਰ ਰਿਹਾ।
0 comments:
Post a Comment