punjabfly

This is default featured slide 1 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 2 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 3 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 4 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 5 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

Jan 31, 2023

ਕੌਮੀ ਲੋਕ ਅਦਾਲਤ 11 ਫਰਵਰੀ ਨੂੰ ਲੱਗੇਗੀ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ


ਸ੍ਰੀ ਮੁਕਤਸਰ ਸਾਹਿਬ, 31 ਜਨਵਰੀ
                             ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸਥਾਨਕ ਕਚਹਿਰੀ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ 11 ਫਰਵਰੀ, 2023 ਨੂੰ ਵੱਖ-ਵੱਖ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ
ਰਹੀ ਹੈ।
                                    ਇਸ ਸੰਬੰਧੀ ਜਾਣਕਾਰੀ ਦਿੰਦਿਆ ਸ੍ਰੀ ਮਹੇਸ਼ ਗਰੋਵਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।
                                  ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਿਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਮਾਨਯੋਗ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਿਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਸੰਬੰਧਤ ਕੇਸ ਲਗਾ ਕੇ ਕੇਸਾਂ ਦਾ ਨਿਪਟਾਰਾ ਕਰਵਾਉਣ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਫਾਇਦੇ ਬਾਰੇ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈ਼ਸਲਾ ਅੰਤਮ ਫੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਦੀ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫੈ਼ਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Share:

ਫਾਜਿ਼ਲਕਾ ਜਿ਼ਲ੍ਹੇ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕੀਤੀ

 


 ਫਾਜਿਲ਼ਕਾ,  31 ਜਨਵਰੀ:
ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਸਾਹਸੀ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੋਟੀ ਦੀ ਉੱਚਾਈ 5895 ਮੀਟਰ ਹੈ। ਉਸਨੇ ਇਹ ਪ੍ਰਾਪਤੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੀਤੀ।ਉਹ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਅਭਿਆਨ ਸਫਲਤਾ ਨਾਲ ਪੂਰੇ ਕਰ ਚੁੱਕਾ ਹੈ।
ਰਾਮਚੰਦਰ ਦੀ ਇਸ ਪ੍ਰਾਪਤੀ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਨੌਜਵਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਮਚੰਦਰ ਦੀਆਂ ਇਹ ਸਾਹਸਿਕ ਗਤੀਵਿਧੀਆਂ ਹੋਰਨਾਂ ਨੌਜਵਾਨਾਂ ਲਈ ਵੀ ਰਾਹ ਦਸੇਰਾ ਬਣਨਗੀਆਂ।
ਰਾਮਚੰਦਰ ਨੇ ਆਪਣੇ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਦਲ ਦੇ ਹੋਰ ਸਾਥੀਆਂ ਸਮੇਤ 21 ਜਨਵਰੀ ਨੂੰ ਕਿਲੀ ਏਅਰਪੋਰਟ ਪੁੱਜ਼ਾ ਤੇ ਇਕ ਦਿਨ ਦੇ ਆਰਾਮ ਤੋਂ ਬਾਅਦ 23 ਜਨਵਰੀ ਨੂੰ ਉਨ੍ਹਾਂ ਨੇ ਮੋਸੀ ਨਾਂਅ ਦੇ ਪਿੰਡ ਤੋਂ ਆਪਣੇ ਅਭਿਆਨ ਦੀ ਸ਼ੁਰੂਆਤ ਕਰਦਿਆਂ ਟਰੈਕਿੰਗ ਸ਼ੁਰੂ ਕੀਤੀ।
ਆਪਣੇ ਅਭਿਆਨ ਦੇ ਆਖਰੀ ਪੜਾਅ ਦੀ ਸ਼ੁਰੂਆਤ ਉਸਨੇ 25 ਜਨਵਰੀ ਦੀ ਰਾਤ ਨੂੰ ਕੀਬੋ ਬੇਸ ਕੈਂਪ ਤੋਂ ਕੀਤੀ। ਇਸਤੋਂ ਬਾਅਦ ਉਨ੍ਹਾਂ ਨੇ ਸਟੈਲਾ ਨਾ ਦੇ ਇਕ ਹੋਰ ਪੜਾਅ ਤੇ 350 ਫੁੱਟ ਵੱਡਾ ਤਿਰੰਗਾ ਲਹਿਰਾਇਆ। ਪਰ ਇੱਥੇ ਉਸ ਨਾਲ ਇਕ ਤ੍ਰਾਸਦੀ ਵੀ ਵਾਪਰ ਗਈ ਜਿੱਥੇ ਉਸਦਾ ਬੈਗ ਚੋਰੀ ਹੋ ਗਿਆ ਜਿਸ ਵਿਚ ਉਸਦਾ ਪਾਸਪੋਰਟ ਤੇ ਹੋਰ ਸਮਾਨ ਸੀ।
ਮਾਇਨਸ 15 ਤੋਂ 20 ਡਿਗਰੀ ਤਾਪਮਾਨ ਅਤੇ ਤੇਜ਼ ਤੁਫਾਨ ਦੌਰਾਨ ਵੀ ਰਾਮਚੰਦਰ ਨੇ ਆਪਣਾ ਹੌਂਸਲਾ ਨਹੀਂ ਡਿੱਗਣ ਦਿੱਤਾ ਭਾਵੇਂ ਕਿ ਠੰਡ ਕਾਰਨ ਉਸਨੂੰ ਉਲਟੀਆਂ ਲੱਗ ਗਈਆਂ ਪਰ ਉਸਨੇ ਹੌਂਸਲੇ ਨਾਲ ਆਪਣਾ ਅਭਿਆਨ ਜਾਰੀ ਰੱਖਿਆ ਅਤੇ 26 ਜਨਵਰੀ ਦੇ ਸਵੇਰ 9:30 ਵਜੋਂ ਉੁਸ ਨੇ 19341 ਫੁੱਟ ਉੱਚੀ ਅਫਰੀਕਾ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਸਰ ਕਰ ਲਈ।
ਪਾਸਪੋਰਟ ਚੋਰੀ ਹੋ ਜਾਣ ਕਾਰਨ ਉਸਨੂੰ ਆਪਣੀ ਵਾਪਸੀ ਦੀ ਟਿਕਟ ਵੀ ਅੱਗੇ ਕਰਵਾਉਣੀ ਪਈ ਅਤੇ ਭਾਰਤੀ ਦੂਤਘਰ ਦੀ ਮਦਦ ਨਾਲ ਅਤੇ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਦੀ ਮਦਦ ਨਾਲ ਉਸਨੂੰ ਡੁਪਲੀਕੇਟ ਪਾਸਪੋਰਟ ਜਾਰੀ ਹੋਇਆ ਜਿਸ ਉਪਰੰਤ ਅੱਜ ਸਵੇਰ ਰਾਮਚੰਦਰ ਮੁਬੰਈ ਏਪਰਪੋਰਟ ਤੇ ਵਾਪਿਸ ਦੇਸ਼ ਪਰਤਿਆ।
Share:

ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ, ਕੀਤੇ 6 ਚਲਾਨ

 


ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨੀ ਬਣਾਈ ਜਾਵੇ ਯਕੀਨੀ
ਫਾਜ਼ਿਲਕਾ, 31 ਜਨਵਰੀ
ਸੂਬਾ ਸਰਕਾਰ ਵੱਲੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ *ਤੇ ਪੂਰਨ ਤੌਰ *ਤੇ ਪਾਬੰਦੀ ਲਗਾਈ ਗਈ ਹੈ ਜਿਸ *ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਬਾਜਾਰਾਂ ਅਤੇ ਸਬਜੀ ਮੰਡੀ ਵਿਚ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਜ਼ਬਤ ਕੀਤਾ ਗਿਆ। ਇਹ ਕਾਰਵਾਈ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੇ ਦਿਸ਼ਾ—ਨਿਰਦੇਸ਼ਾ ਤਹਿਤ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਫਾਜ਼ਿਲਕਾ ਦੇ ਨਰੇਸ਼ ਖੇੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਲਾਸਟਿਕ ਦੀ ਵਰਤੋਂ ਕਰਨ *ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਕਿ ਕੁਝ ਦੁਕਾਨਦਾਰਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਸੀ ਜਿਸ ਦੇ ਮੱਦੇਨਜਰ ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪਲਾਸਟਿਕ ਜਬਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਵੱਲੋਂ 6 ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਥਾਂ *ਤੇ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨ ਸਬੰਧੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਛਾਪੇਮਾਰੀ ਜਾਰੀ ਰਹੇਗੀ, ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੀ ਖਰੀਦਦਾਰੀ ਕਰਨ ਜਾਣ ਸਮੇਂ ਪਲਾਸਟਿਕ ਲਿਫਾਫੇ ਦੀ ਵਰਤੋਂ ਕਰਨ ਦੀ ਬਜਾਏ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਨਗਰ ਕੌਂਸਲ ਤੋਂ ਜਗਦੀਪ ਅਰੋੜਾ, ਰਵਿਤ, ਨਟਵਰ ਲਾਲ, ਓਮ ਪ੍ਰਕਾਸ਼, ਕਨੋਜ਼, ਸੰਨੀ, ਲਵਲੀ ਤੋਂ ਇਲਾਵਾ ਕਰਮਚਾਰੀ ਮੌਜੂਦ ਸਨ।
Share:

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਵੱਖ ਵੱਖ ਸਕੂਲਾਂ ਦੇ ਦੌਰੇ ਦੌਰਾਨ ਨਿੱਕਿਆ ਨਾਲ ਪਾਈ ਅੱਖਰਾਂ ਦੀ ਸਾਂਝ

ਆਪਣੇ ਹੱਥੀ ਨਿੱਕਿਆ ਨੂੰ ਪੜ੍ਹਾ ਕੇ ਅੱਗੇ ਵਧਣ ਲਈ ਕੀਤਾ ਪ੍ਰੇਰਿਤ



ਫ਼ਾਜਿ਼ਲਕਾ , 31 ਜਨਵਰੀ ( ਬਲਰਾਜ ਸਿੰਘ ਸਿੱਧੂ )

ਸਿੱਖਿਆ ਮੰਤਰੀ ਪੰਜਾਬ  ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ  ਐਲੀਮੈਂਟਰੀ ਦੌਲਤ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮੁਹਾਰ, ਸਰਕਾਰੀ  ਪ੍ਰਾਇਮਰੀ ਸਕੂਲ ਢੰਗਰਖੇੜਾ ਵਿਖੇ ਆਪਣੇ ਦੌਰੇ ਦੌਰਾਨ ਨਿੱਕੇ ਵਿਦਿਆਰਥੀਆਂ ਨਾਲ ਅੱਖਰਾਂ ਦੀ ਸਾਂਝ ਪਾਉਂਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਬਣ ਇਹਨਾਂ ਨਿੱਕੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਬੜੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ।ਇਸ ਤੋ ਇਲਾਵਾ ਉਹਨਾਂ ਵੱਲੋਂ ਸਰਕਾਰੀ ਮਿਡਲ ਸਕੂਲ ਬੁਰਜ ਮੁਹਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰ ਖੇੜਾ ਦਾ ਦੌਰਾ ਕਰਕੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਅਤੇ ਚੱਲ ਰਹੀ ਪ੍ਰੀਖਿਆ ਅਤੇ ਪ੍ਰਬੰਧਾ ਤੇ ਸੰਤੁਸ਼ਟੀ ਜ਼ਾਹਰ ਕੀਤੀ। ਉਹਨਾਂ ਨੇ

 ਮਿਸ਼ਨ 100 ਪ੍ਰਤੀਸ਼ਤ, ਦਾਖਲਾ ਮੁਹਿੰਮ ਅਤੇ ਨਿਪੁੰਨ ਭਾਰਤ ਮਿਸ਼ਨ ਵਿਚ ਤੇਜ਼ੀ ਲਿਆਉਣ ਲਈ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਨੇ  ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਹਾ । ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ  ਸਮੂਹ ਅਧਿਆਪਕ  ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

 ਉਹਨਾਂ  ਨੇ  ਕਿਹਾ ਕਿ ਸਕੂਲਾਂ ਵਿੱਚ ਆਉਣ ਵਾਲੇ ਸੈਸ਼ਨ ਲਈ ਵੱਧ ਤੋਂ ਵੱਧ ਦਾਖ਼ਲੇ ਕੀਤੇ ਜਾਣ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸੁਰਿੰਦਰ ਕੰਬੋਜ,ਸਬੰਧਿਤ ਸਕੂਲਾ ਦੇ ਸਕੂਲ ਮੁੱਖੀ ਅਤੇ ਸਟਾਫ ਅਤੇ ਮੌਜੂਦ ਸਨ।

Share:

Jan 30, 2023

ਪਲੇਸਮੈਂਟ ਕੈਂਪ 1 ਫਰਵਰੀ ਨੂੰ : ਡਿਪਟੀ ਕਮਿਸ਼ਨਰ

 


ਬਠਿੰਡਾ, 30 ਜਨਵਰੀ : 

ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ 1 ਫਰਵਰੀ 2023 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪੇਅ-ਟੀ-ਐਮ ਵੱਲੋਂ ਫੀਲਡ ਸੇਲਜ਼ ਐਗਜੈਕਟਿਵ ਦੀਆਂ ਅਸਾਮੀਆਂ ਦੀ ਚੋਣ ਸਬੰਧੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 1 ਫਰਵਰੀ 2023 ਨੂੰ ਪੇਅ-ਟੀ-ਐਮ ਵੱਲੋਂ ਫੀਲਡ ਸੇਲਜ਼ ਐਗਜੈਕਟਿਵ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਦਸਵੀਂ/ਬਾਰਵੀਂ/ਗ੍ਰੈਜੂਏਸ਼ਨ ਕੀਤੀ ਹੋਣੀ ਲਾਜ਼ਮੀ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 35 ਸਾਲ ਅਤੇ ਘੱਟੋ ਘੱਟ ਤਨਖਾਹ 15,500/- ਰੁਪਏ ਪ੍ਰਤੀ ਮਹੀਨਾ ਅਤੇ ਹੋਰ ਭੱਤੇ ਦਿੱਤੇ ਜਾਣਗੇ।

        ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਪ੍ਰਾਰਥੀ ਕੋਲ ਆਪਣਾ ਬਾਈਕ, ਡਰਾਇਵਿੰਗ ਲਾਈਸੈਂਸ ਅਤੇ ਸਮਾਰਟ ਫੋਨ ਹੋਣਾ ਜ਼ਰੂਰੀ ਹੈ। ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 1 ਫਰਵਰੀ ਨੂੰ ਸਵੇਰੇ 10.00 ਵਜੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।

          ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ। ਇਸ ਤੋਂ ਇਲਾਵਾ ਚਾਹਵਾਨ ਵਿਅਕਤੀ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।

 

Share:

PWD ਵਿਭਾਗ ਦੇ 188 ਨਵ ਨਿਯੁਕਤੀ JEs ਨੂੰ ਦਿੱਤੇ ਨਿਯੁਕਤੀ ਪੱਤਰ

 ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ



ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਖੇ ਅੱਜ PWD ਵਿਭਾਗ ਦੇ 188 ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਦੇ ਨਾਲ ਹੀ ਨਵੀਆਂ ਤਕਨੀਕਾਂ ਨਾਲ ਖੇਤੀ ਵੱਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪੀਏਯੂ ਨੂੰ ਪੈਰਾਂ ਸਿਰ ਖੜ੍ਹੀ ਕਰ ਰਹੇ ਹਾ। ਉਨ੍ਹਾਂ ਕਿਹਾ ਕਿ ਉਹ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ । ਆਮ ਆਦਮੀ ਪਾਰਟੀ ਕਿਸੇ ਹੋਰ ਪਾਰਟੀ ਦੇ ਵਿਚੋ. ਕੋਈ ਕੱਢੇ ਹੋਏ ਜਾਂ ਛੱਡੇ ਹੋਏ ਜਾਂ ਅਸਤੀਫ਼ਾ ਦੇ ਕੇ ਆਏ ਜਾਂ ਭੱਜੇ ਹੋਏ ਲੀਡਰ ਨੇ ਨਹੀਂ ਬਣਾਈ , ਇਹ ਪਾਰਟੀ ਐਂਟੀਕਰੁਪਸ਼ਨ ਵਿਚੋ਼ ਨਿਕਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹੁਣ ਤੱਕ 26175 ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਇਕ ਨੂੰ ਮੈਰਿਟ ਦੇ ਆਧਾਰ ਤੇ ਨੌਕਰੀ ਦਿੱਤੀ ਜਾਵੇਗੀ।
Share:

Jan 29, 2023

ਬਸਤੀ ਗੋਬਿੰਦ ਸਰ ਤੋ ਅਰਾਈਆਂ ਵਾਲੀ ਸੜਕ ਉੱਪਰ 30 ਲੱਖ ਰੁਪਏ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਕੀਤਾ ਜਾਵੇਗਾ - ਵਿਧਾਇਕ ਸੇਖੋਂ

 



ਫ਼ਰੀਦਕੋਟ 29 ਜਨਵਰੀ 
 ਵਿਧਾਇਕ ਸ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫਰੀਦਕੋਟ ਦੇ ਗੋਬਿੰਦਸਰ ਬਸਤੀ ਤੋਂ ਪਿੰਡ ਅਰਾਈਆਂਵਾਲਾ ਸੜਕ ਉਪਰ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਪੁਲ ਦੀ ਉਸਾਰੀ ਕੀਤੀ ਜਾਵੇਗੀ। ਇਸ ਸੰਬੰਧੀ ਮੰਡੀ ਬੋਰਡ ਵੱਲੋਂ ਟੈਂਡਰ ਵੀ ਲਗਾ ਦਿੱਤੇ ਗਏ ਹਨ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ।

ਸ. ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਨੂੰ ਵਧੀਆ ਆਵਾਜਾਈ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਲਈ ਤੱਤਕਾਲੀ ਸਰਕਾਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਧਿਆਨ ਨਹੀਂ ਦਿੱਤਾ ਗਿਆ ਸੀ।ਜਿਸ ਕਾਰਨ ਇਸ ਬਸਤੀ ਦੇ ਬਾਸ਼ਿੰਦਿਆਂ ਅਤੇ ਪਿੰਡ ਅਰਾਈਆਂਵਾਲਾ ਵਿਖੇ ਜਾਣ ਵਾਲੇ ਰਾਹਗੀਰਾਂ ਨੂੰ ਇਸ ਪਾਈਪਾਂ ਵਾਲੀ ਤੰਗ ਪੁਲੀ ਉਪਰੋਂ ਵਾਹਨਾਂ ਨੂੰ ਗੁਜਾਰਨਾ ਪੈਂਦਾ ਸੀ,ਜਿਸ ਕਾਰਨ ਕਈ ਹਾਦਸੇ ਵੀ ਵਾਪਰ ਚੁੱਕੇ ਸਨ।ਇਸ ਪੁਲ ਦੇ ਬਣਨ ਨਾਲ ਬਸਤੀ ਅਤੇ ਅਰਾਈਆਂਵਾਲਾ ਦੇ ਆਸ ਪਾਸ ਦੇ ਪਿੰਡਾਂ ਨੂੰ ਇਸ ਦਾ ਫਾਇਦਾ ਹੋਵੇਗਾ।

ਇਸ ਮੌਕੇ ਐਸ.ਡੀ.ਓ. ਮੰਡੀ ਬੋਰਡ ਸ. ਗੁਰਦਾਸ ਸਿੰਘ ਨੇ ਦੱਸਿਆ ਕਿ ਇਸ ਪੁਲ ਦੀ ਚੌੜਾਈ ਸਾਢੇ ਸੱਤ ਮੀਟਰ ਹੋਵੇਗੀ ਅਤੇ ਚੋਪਹੀਆ ਵਾਹਨ ਆਸਾਨੀ ਨਾਲ ਕਰਾਸ ਕਰ ਸਕਣਗੇ।ਉਨ੍ਹਾਂ ਕਿਹਾ ਕਿ ਇਹ ਪੁੱਲ ਆਉਂਦੇ ਕੁਝ ਮਹੀਨਿਆਂ ਚ ਬਣ ਕੇ ਤਿਆਰ ਹੋ ਜਾਵੇਗਾ।
Share:

ਪੁਲਿਸ ਵਾਲੇ ਦਾ ਖੌਫ਼ਨਾਕ ਕਦਮ , ਮਹਿਲਾ ਕਾਂਸਟੇਬਲ ਨੂੰ ਮਾਰੀ ਗੋਲੀ ਤੇ ਫਿਰ ਆਪ ਵੀ

 



ਫਿ਼ਰੋਜਪੁਰ- ਬੀਤੀ ਰਾਤ ਇੱਥੇ ਇਕ ਪੁਲਿਸ ਵਾਲੇ ਨੇ ਵੱਡੀ ਘਟਨਾ ਨੁੰ ਅੰਜਾਮ ਦਿੱਤਾ। ਜਿੱਥੇ ਉਸ ਨੇ ਇਕ ਮਹਿਲਾ ਕਾਂਸਟੇਬਲ ਤੇ ਤਾਬੜ ਤੋੜ ਗੋਲੀਆਂ ਦੀ ਬਰਸਾਤ ਕਰ ਦਿੱਤੀ। ਇੱਥੋਂ ਦੇ ਸ਼ੇਰ ਸ਼ਾਹ ਵਲੀ ਚੌਂਕ ਵਿਚ ਗੁਰਸੇਵਕ ਸਿੰਘ ਨਾਂਅ ਦੇ ਪੁਲਿਸ ਕਾਂਸਟੇਬਲ ਵਲੋਂ ਅਮਨਦੀਪ ਕੌਰ ਨਾਂਅ ਦੀ ਮਹਿਲਾ ਕਾਂਸਟੇਬਲ ਦੇ ਗੋਲੀਆਂ ਮਾਰੀਆਂ। ਜਿੱਥੇ ਉਸਦੀ ਹਸਪਤਾਲ ਲਿਜਾਣ ਮੌਕੇ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਖੁੱਦ ਤਲਵੰਡੀ ਇਲਾਕੇ ਵਿਚ ਜਾ ਕੇ ਖੁਦਕੁਸ਼ੀ ਕਰ ਲਈ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਿਬਕ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Share:

Jan 28, 2023

ਐੱਨ.ਪੀ.ਐੱਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ




ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਦਾ ਕੀਤਾ ਗਿਆ ਗਠਨ


29 ਜਨਵਰੀ ਨੂੰ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਫਗਵਾੜਾ ਰਿਹਾਇਸ਼ ਵੱਲ ਉਲੀਕੇ ਸੂਬਾ ਪੱਧਰੀ ਰੋਸ ਮਾਰਚ ਵਿੱਚ ਫਾਜ਼ਿਲਕਾ ਤੋਂ ਐੱਨ.ਪੀ.ਐੱਸ ਮੁਲਾਜ਼ਮ ਹੋਣਗੇ ਸ਼ਾਮਲ

ਫ਼ਾਜਿ਼ਲਕਾ, 28 ਜਨਵਰੀ ( ਬਲਰਾਜ ਸਿੰਘ ਸਿੱਧੂ )

                                                       ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਲਾਲਾ ਸੁਨਾਮ ਰਾਏ ਹਾਲ ਵਿੱਚ ਬੀਤੇ ਦਿਨੀ26 ਜਨਵਰੀ ਨੂੰ ਪੁਰਾਣੀ ਪੈਨਸ਼ਨ,ਸਾਮਰਾਜੀ ਨੀਤੀਆਂ ਅਤੇ ਮੋਦੀ ਸਰਕਾਰ ਦਾ ਕਾਰਪੋਰੇਟ ਅਜੰਡਾ” ਵਿਸ਼ੇ ਤੇ ਕਰਵਾਏ ਸੈਮੀਨਾਰ ਵਿੱਚ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਐੱਨਪੀਐੱਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।ਜਿਸ 

ਉਪਰੰਤ ਸ਼ਾਸਤਰੀ ਚੌਕ ਤੱਕ ਮਾਰਚ ਕਰਕੇ ਕੇਂਦਰੀ ਭਾਜਪਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਵਿਵਸਥਾ ਦੀ ਸੂਬਿਆਂ ਵਿੱਚ ਹੋ ਰਹੀ ਮੁੜ ਬਹਾਲੀ ਅੱਗੇ ਪਾਏ ਜਾ ਰਹੇ ਅੜਿੱਕਿਆਂ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਪੱਖੀ ਨੀਤੀਕਾਰਾਂ ਦਾ ਪੁਤਲਾ ਫੂਕਿਆ ਗਿਆ।ਸੈਮੀਨਾਰ ਨੂੰ ਪੀਪੀਪੀਐਫ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ,ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ,ਕੁਲਜੀਤ ਸਿੰਘ ਡੰਗਰਖੇੜਾ,ਜਗਦੀਪ ਲਾਲ ਅਤੇ ਰਿਸ਼ੂ ਸੇਠੀ ਨੇ ਸੰਬੋਧਨ ਕੀਤਾ।

 ਜ਼ਿਲਾ ਪੱਧਰੀ ਸਮਾਗਮ ਦੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ ਦੇ ਜ਼ਿਲਾ ਪ੍ਰਧਾਨ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਜ਼ਿਲਾ ਜੱਥੇਬੰਦਕ ਗਠਨ ਕੀਤਾ ਗਿਆ ਜਿਸ ਵਿੱਚ ਸੁਰਿੰਦਰ ਬਿੱਲਾਪੱਟੀ ਨੂੰ ਜ਼ਿਲਾ ਕਨਵੀਨਰ,ਹਰੀਸ਼ ਕੁਮਾਰ ਨੂੰ ਕੋ ਕਨਵੀਨਰ ਅਤੇ ਮੈਡਮ ਪੂਨਮ ਮੈਣੀ, ਗੁਰਵਿੰਦਰ ਸਿੰਘ,ਰੋਹਤਾਸ਼ ਕੁਮਾਰ,ਅਮਰਲਾਲ,ਸੁਰਿੰਦਰ ਲਾਧੁਕਾ,ਸਾਹਿਲ ਕੁਮਾਰ,ਵਿਸ਼ਾਲ ਭੱਟੇਜਾ,ਤੁਲਸੀ ਰਾਮ ਅਤੇ ਸੁਰਿੰਦਰ ਗੰਜੂਆਣਾ ਨੂੰ ਜ਼ਿਲਾ ਕਮੇਟੀ ਮੈਂਬਰ ਵੱਜੋੰ ਚੁਣਿਆ ਗਿਆ। ਜ਼ਿਲ੍ਹਾ ਸਕੱਤਰ ਸੁਰਿੰਦਰ ਬਿੱਲਾਪੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਆਰਥਿਕ ਨੀਤੀਕਾਰਾਂ ਰਾਹੀਂ ਕੇਂਦਰੀ ਅਜੰਸੀ ਪੀਐਫਆਰਡੀਏ ਦੇ ਅਧੀਨ ਕਈ ਲੱਖ ਕਰੋੜ ਦੀ ਐਨਪੀਐੱਸ ਜਮਾਂ ਰਾਸ਼ੀ ਨੂੰ ਮੋੜਨ ਦੀ ਸੂਬਿਆਂ ਕੋਲ਼ੋਂ ਕੀਤੀ ਗਈ ਮੰਗ ਨੂੰ ਰੱਦ ਕਰਨ,ਪੁਰਾਣੀ ਪੈਨਸ਼ਨ ਸਕੀਮ ਨੂੰ ਵਿਕਾਸ ਲਈ ਰੁਕਾਵਟ ਅਤੇ ਅਰਥ-ਵਿਵਸਥਾ ਸਮੇਤ ਅਗਲੀਆਂ ਪੀੜੀਆਂ ਲਈ ਬੋਝ ਦੱਸਿਆ ਜਾ ਰਿਹਾ ਹੈ।ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ  ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵੋਟਾਂ ਲੈਣ ਖਾਤਰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ, ਹੁਣ ਨਵੀਆਂ ਭਰਤੀਆ ਉੱਤੇ ਵੀ ਨਵੀ ਪੈਨਸ਼ਨ ਵਾਲੀਆਂ ਮੱਦਾਂ ਲਾਗੂ ਕੀਤੇ ਜਾਣ ਨਾਲ਼ ਖੋਖਲਾ ਸਾਬਤ ਹੋ ਚੁੱਕਿਆ ਹੈ।

ਫਰੰਟ ਦੇ ਆਗੂਆਂ ਸੁਭਾਸ਼ ਚੰਦਰ ਅਤੇ ਗਗਨਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੈਨਸ਼ਨ ਵਿਰੋਧੀ ਨੀਤੀ ਖਿਲਾਫ ਪੰਜਾਬ ਭਰ ਚੋਂ ਐਨ.ਪੀ.ਐੱਸ ਮੁਲਾਜ਼ਮ 29 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਨਗੇ।ਜੇਕਰ ਪੰਜਾਬ ਸਰਕਾਰ ਨਵੀਂ ਪੈਨਸ਼ਨ ਸਕੀਮ ਨੂੰ ਮੁਕੰਮਲ ਵਾਪਸ ਲੈਣ ਅਤੇ ਪੈਨਸ਼ਨ ਐਕਟ 1972 ਅਧਾਰਿਤ ਪੁਰਾਣੀ ਪੈਨਸ਼ਨ ਦੇ ਸਮੁੱਚੇ ਲਾਭਾਂ ਦੀ ਗਰੰਟੀ ਕਰਦਾ ਸਪੱਸ਼ਟ ਅਤੇ ਸਮਾਂਬੱਧ ਵਿਧੀ ਵਿਧਾਨ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਵੀ ਤਿੱਖਾ ਸੰਘਰਸ਼ ਕਰਕੇ ਸਰਕਾਰ ਦੇ ਸਿਆਸੀ ਜੁਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਸਮੇਂ ਰਿਸ਼ੂ ਸੇਠੀ,ਨੋਰੰਗ ਲਾਲਾ,ਸੁਬਾਸ਼ ਚੰਦਰ,ਸੁਰਿੰਦਰ ਗੰਜੂਆਣਾ, ਗਗਨ,ਪਵਨ, ਭਾਰਤ ਭੂਸ਼ਨ,ਅਰਵਿੰਦਰ ਮੈਡਮ,ਪੂਨਮ ਮੈਣੀ,ਰੋਹਤਾਸ,ਅਮਰ ਲਾਲ,ਵਰਿੰਦਰ,ਸੁਰਿੰਦਰ ਆਦਿ ਹਾਜ਼ਰ ਸਨ।

Share:

ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ 8 ਫਰਵਰੀ 2023 ਤੱਕ ਆਨ ਲਾਈਨ ਅਰਜ਼ੀਆਂ ਦੀ ਮੰਗ



ਫਾਜ਼ਿਲਕਾ 28 ਜਨਵਰੀ ( ਬਲਰਾਜ ਸਿੰਘ ਸਿੱਧੂ )

ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ  ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ ਐਸ.ਸੀ ਬਿਨੈਕਾਰਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrimachinerypb.com ਤੇ 8 ਫਰਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ਤੇ ਸੁਪਰ ਐਸ.ਐਮ.ਐਸਹੈਪੀ ਸੀਡਰਪੈਡੀ ਸਟਰਾਅ ਚੋਪਰਸ਼ਰੈਡਰਮਲਚਰਜੀਰੋ ਟਿੱਲ ਡਰਿੱਲਸੁਪਰ ਸੀਡਰਬੇਲਰਰੇਕਸਰਬ ਮਾਸਟਰ/ਰੋਟਰੀ ਸਲੈਸ਼ਰ ਕਰਾਪ ਰੀਪਰਉਲਟਾਂਵੇਂ ਪਲਾਓ ਸ਼ਾਮਿਲ ਹਨ।

ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਐਸ.ਸੀ ਵਿਅਕਤੀਗਤ ਕਿਸਾਨਾਂ ਨੂੰ ਸਬਸਿਡੀ ਦੀ ਦਰ 50 ਫੀਸਦੀ ਅਤੇ ਨਿਰੋਲ ਐਸ.ਸੀ ਰਜਿਸਟਰਡ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫਤਰ ਅਬੋਹਰ ਦੇ  9815840636 ਖੂਈਆ ਸਰਵਰ ਦੇ ਮੋਬਾਈਲ ਨੰ 8054965636 ਫਾਜਿਲਕਾ ਦੇ  7701650494 ਜਲਾਲਾਬਾਦ ਦੇ  98553 62646 ਨਾਲ ਸੰਪਰਕ ਕੀਤਾ ਜਾਵੇ।


Share:

ਬਲੂਆਣਾ ਦੇ ਵਿਧਾਇਕ ਵੱਲੋਂ ਪਿੰਡ ਮਲੂਕਪੁਰਾ ਵਿਖੇ ਰੱਖਿਆ ਗਿਆ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ



ਬਲੂਆਣਾ 28 ਜਨਵਰੀ ( ਹਰਵੀਰ ਬੁਰਜਾਂ )
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿਖੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬਲਾਕ ਪ੍ਰਧਾਨਸਰਕਲ ਪ੍ਰਧਾਨਸਮੂਹ ਗ੍ਰਾਮ ਪੰਚਾਇਤ  ਮਲੂਕਪੁਰਾ  ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਵੱਲੋਂ ਪਿੰਡ ਮਲੂਕਪੁਰ ਵਿਖੇ ਜਨ ਸੁਣਵਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।


Share:

10 ਸਾਲਾਂ ਦੇ ਵਿਚ ਇਕ ਵਾਰ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਜਰੂਰੀ

 


ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ

ਫਾਜ਼ਿਲਕਾ 28 ਜਨਵਰੀ ( ਬਲਰਾਜ ਸਿੰਘ ਸਿੱਧੂ )

ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ੍ਰ. ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਦੇ ਹਨ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾਦਫਤਰ ਨਗਰ ਕੌਂਸਲ ਫਾਜ਼ਿਲਕਾਅਜੀਮਗੜ੍ਹ (ਅਬੋਹਰ)ਬੱਲੂਆਣਾਚੱਕ ਖੇੜੇ ਵਾਲਾਚੱਕ ਸੁਹੇਲੇ ਵਾਲਾਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ)ਘੱਲੂਘੁਬਾਇਆਕੇਰੀਆਂਲਾਧੂਕਾਮੰਡੀ ਅਮੀਨ ਗੰਜ਼ਦਫਤਰ ਮਾਰਕੀਟ ਕਮੇਟੀ ਜਲਾਲਾਬਾਦਤਹਿਸੀਲ ਕੰਪਲੈਕਸ ਜਲਾਲਾਬਾਦਪੰਜਕੋਸੀਸੱਪਾਂ ਵਾਲੀਸੀਤੋ ਗੁਨੋਤਹਿਸੀਲ ਕੰਪਲੈਕਸ ਅਬੋਹਰਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ।

Share:

Jan 27, 2023

ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-ਹਰਜੋਤ ਸਿੰਘ ਬੈਂਸ



 
 ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਨੇ ਉਚੇਚੇ ਤੌਰ ਤੇ ਸਮਾਰਟ ਸਕੂਲ ਚਾਨਣ ਵਾਲਾ ਵਿਜਟ ਕੀਤਾ। ਉਹਨਾਂ ਨੇ ਕਿਹਾ ਕਿ ਸਿੱਖਿਆ ਉਹਨਾਂ ਦੀ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਸਕੂਲਾ ਦੇ ਵਿਕਾਸ ਲਈ ਸਰਕਾਰ ਵੱਡੇ ਪੱਧਰ ਤੇ ਨਿਵੇਸ਼ ਕਰ ਰਹੀ ਹੈ। ਸਕੂਲ ਆਫ ਐਮੀਨੈਂਸ ਸਮੇਤ ਸਮੂਹ ਸਕੂਲਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ ‌। ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਪਹਿਲ ਦੇ ਆਧਾਰ ਤੇ ਅਧਿਆਪਕਾ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਚਾਨਣ ਵਾਲਾਂ ਸਕੂਲ ਬਾਰੇ ਜ਼ੋ ਸੁਣਿਆ ਸੀ ਉਸ ਨੇ ਦੇਖ ਕੇ ਬਹੁਤ ਵਧੀਆ ਮਹਿਸੂਸ ਹੋਇਆ। ਉਹਨਾਂ ਕਿਹਾ ਕਿ ਚਾਨਣ ਵਾਲਾ ਸਕੂਲ ਨੂੰ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੁਰਾ ਬਣਾਵਾਂਗੇ।ਇਸ ਖੇਤਰ ਦੇ ਪਿੰਡ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਾਡੇ ਇਸ ਸਕੂਲ ਨੂੰ ਸੱਭ ਸਹੂਲਤਾਂ ਨਾਲ ਲੈਸ ਕਰਾਂਗੇ। ਉਹਨਾਂ ਕਿਹਾ ਕਿ ਸਰਕਾਰ ਸਰਹੱਦੀ ਖੇਤਰ ਦੀ ਸਿੱਖਿਆ ਦੇ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਰਦਾਰ ਹਰਜੋਤ ਸਿੰਘ ਬੈਂਸ ਨੇ ਆਪਣੇ ਰੁਝੇਵਿਆਂ ਦੇ ਬਾਵਜੂਦ ਸਕੂਲ ਦਾ ਇੱਕ ਇੱਕ ਪੱਖ ਬਹੁਤ ਬਾਰੀਕੀ ਨਾਲ ਜਾਣਿਆ ਤੇ ਇਸ ਵੱਡੇ ਉਪਰਾਲੇ ਲਈ ਸਮੁੱਚੀ ਟੀਮ ਚਾਨਣ ਵਾਲਾ ਦੀ ਬਹੁਤ ਹੌਂਸਲਾ ਅਫਜਾਈ ਕੀਤੀ।  ਇਸ ਮੌਕੇ ਸਮੂਹ ਸਟਾਫ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਸਟਾਫ ਨੂੰ ਆਪਣੇ ਪਣ ਦਾ ਅਹਿਸਾਸ ਕਰਵਾਇਆ। ਜਲਦੀ ਹੀ ਦੁਬਾਰਾ ਮਿਲਣ ਦਾ ਵਾਅਦਾ ਕਰ ਕੇ ਆਪਣੇ ਨਿਮਰ ਸੁਭਾਅ ਨਾਲ ਸਭ ਦਾ ਦਿਲ ਜਿੱਤ ਕੇ ਇਹ ਵੀ ਅਹਿਸਾਸ ਕਰਵਾ ਦਿੱਤਾ ਕਿ ਉਹਨਾਂ ਦੀ ਅਗਵਾਈ ਯਕੀਨਨ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ਤੱਕ ਲੈ ਕੇ ਜਾਵੇਗੀ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਸਵੀਕਾਰ ਗਾਂਧੀ,ਮੈਡਮ ਸ਼ਵੇਤਾ ਕੁਮਾਰੀ,ਮੈਡਮ ਰੇਨੂੰ ਬਾਲਾ, ਮੈਡਮ ਗੁਰਮੀਤ ਕੌਰ,ਮੈਡਮ ਸੈਲਿਕਾ,ਗੌਰਵ ਮਦਾਨ , ਰਾਜ ਕੁਮਾਰ ਸੰਧਾ, ਇਨਕਲਾਬ ਗਿੱਲ ਅਤੇ ਸਹਿਯੋਗੀ ਸਟਾਫ ਮੈਡਮ ਰਜਨੀ ਬਾਲਾ, ਪਲਵਿੰਦਰ ਕੌਰ, ਪ੍ਰਿਅੰਕਾ, ਅਮਨਦੀਪ ਕੌਰ, ਪਰਵਿੰਦਰ, ਹਰਪ੍ਰੀਤ ਕੌਰ  ਸੁਨੀਤਾ ਰਾਣੀ , ਆਂਗਣਵਾੜੀ ਸਟਾਫ ਮੈਡਮ ਪੂਨਮ, ਭਰਪੂਰ ਕੌਰ, ਬਲਜੀਤ ਕੌਰ ਅਤੇ ਰਜਨੀ ਮੌਜੂਦ ਸਨ
Share:

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ—ਜਗਦੀਪ ਕੰਬੋਜ਼ ਗੋਲਡੀ



—ਕਿਹਾ, ਰਾਜ ਅੰਦਰ ਪਹਿਲਾ ਤੋਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ’ਚ ਕਰੀਬ 10 ਲੱਖ ਤੋਂ ਵਧੇਰੇ ਲੋਕਾਂ ਨੇ ਕਰਵਾਇਆ ਇਲਾਜ—
—ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ ਕਮਿਸ਼ਨਰ
 ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਟਾਹਲੀਵਾਲਾ ਬੋਦਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਵੀ ਹਾਜਰ ਸਨ।
ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਇਸ ਮੌਕੇ ਕਿਹਾ ਕਿ ਇਕ ਸਾਲ ਤੋਂ ਘੱਟ ਸਮੇਂ ਅੰਦਰ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਅਤਿ ਆਧੁਨਿਕ ਤਰੀਕੇ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਮਰੀਜ਼ਾਂ ਦਾ ਸਾਰਾ ਰਿਕਾਰਡ ਆਨਲਾਈਨ ਪੋਰਟਲ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਵਿਚ ਇਲਾਜ, ਦਵਾਈਆਂ ਅਤੇ ਟੈਸਟ ਬਿਲਕੁਲ ਮੁਫਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਪਹਿਲਾ ਤੋਂ 100 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਗਏ ਹਨ, ਜਿਸ ਨਾਲ ਇੰਨ੍ਹਾਂ ਦੀ ਗਿਣਤੀ ਹੁਣ ਸੂਬੇ ਅੰਦਰ 500 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਕਰੀਬ 10 ਲੱਖ ਤੋਂ ਵਧੇਰੇ ਲੋਕ ਲਾਭ ਲੈ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਵਿਚ ਦੋ ਸਕੂਲ ਆਫ ਐਮੀਂਨੈਂਸ ਵੀ ਬਣਾਏ ਗਏ ਹਨ ਜਦ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿਚ ਸੇਵਾ ਕੇਂਦਰ ਸ਼ੁਰੂ ਕਰਵਾ ਦਿੱਤਾ ਗਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ  ਡਾ: ਸੇਨੂੰ ਦੂੱਗਲ ਆਈਏਐਸ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਹਿਲਾਂ ਤੋਂ 2 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 21 ਹੋਰ ਆਮ ਆਦਮੀ ਕਲੀਨਿਕ ਅੱਜ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਚੰਗੀਆਂ ਇਲਾਜ ਸਹੁਲਤਾਂ ਮਿਲਣਗੀਆਂ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਨਸਿ਼ਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦਾ ਪਿੰਡ ਪੁੱਜਣ ਤੇ ਸ: ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸਵਾਗਤ ਕੀਤਾ।
ਵੀਡੀਓ ਕਾਨਫਰਸਿੰਗ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਮਗਾਮ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ  ਜਗਦੀਪ ਕੰਬੋਜ਼ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਵੀ ਸ਼ਾਮਿਲ ਹੋਏ। 
ਇਸ ਮੌਕੇ ਡਾ: ਪੰਕਜ ਚੋਹਾਨ, ਡਾ: ਮੇਜਰ ਮਨਦੀਪ, ਡਾ: ਸਾਇਨਾ ਕਟਾਰੀਆ, ਬਲਾਕ ਐਜ਼ੁਕੇਟਰ ਸ੍ਰੀ ਦਿਵੇਸ ਕੁਮਾਰ, ਸ੍ਰੀ ਸੁਖਵਿੰਦਰ ਕੰਬੋਜ਼ ਆਦਿ ਵੀ ਹਾਜਰ ਸਨ।
Share:

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 16 ਹੋਰ ਆਮ ਆਦਮੀ ਕਲਿਨਿਕਾਂ ਦੀ ਹੋਈ ਸ਼ੁਰੂਆਤ

 


ਸਿਹਤ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀਂ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਕਦਮ: ਸ. ਜਗਦੀਪ ਸਿੰਘ ਕਾਕਾ ਬਰਾੜ 

ਪੰਜਾਬ ਸਰਕਾਰ ਕੀਤੇ ਵਾਅਦਿਆਂ ਪ੍ਰਤੀ ਵਚਨਬੱਧ: ਸ. ਗੁਰਮੀਤ ਸਿੰਘ ਖੁੱਡੀਆਂ 

ਲੋਕ ਇਹਨਾਂ ਆਮ ਆਦਮੀ ਕਲੀਨਿਕਾਂ ਦਾ ਲੈਣ ਵੱਧ ਤੋਂ ਵੱਧ ਲਾਹਾ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ /ਮਲੋਟ /ਪੰਨੀਵਾਲਾ ਫੱਤਾ/ ਬਲਰਾਜ ਸਿੰਘ ਸਿੱਧੂ 

        ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 16 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬੀਤੇ ਵਰ੍ਹੇ ਨੂੰ 2 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਸੀ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲਿਨਿਕਾਂ ਦਾ ਗਿਣਤੀ 18 ਹੋ ਗਈ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਸਰਦਾਰ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਥਾਂਦੇਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਸਬੰਧੀ ਇਹ ਬਹੁਤ ਵਧੀਆ ਉਪਰਾਲਾ ਹੈ।



ਉਨ੍ਹਾਂ ਇਹ ਵੀ ਕਿਹਾ ਕਿ ਇਸ ਤਹਿਤ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ।

ਇਸੇ ਲੜੀ ਤਹਿਤ ਸ. ਗੁਰਮੀਤ ਸਿੰਘ ਖੁੱਡੀਆਂ ਹਲਕਾ ਵਿਧਾਇਕ ਲੰਬੀ ਵੱਲੋਂ ਪਿੰਡ ਭਾਈ ਕਾ ਕੇਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਸਬੰਧੀ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਅੱਜ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਯੋਧੂ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਹਨਾਂ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ।

ਇਸੇ ਤਰ੍ਹਾਂ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ  ਪਿੰਡ ਕੰਦੂ ਖੇੜਾ ਵਿਖੇ, ਸ੍ਰੀ ਪ੍ਰਿਤਪਾਲ ਸ਼ਰਮਾ ਵੱਲੋਂ ਪਿੰਡ ਹਰੀਕੇ ਕਲਾਂ ਵਿਖੇ ਅਤੇ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਪਿੰਡ ਕੋਟਭਾਈ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।

ਇਸ ਸਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ 2022 ਤੋਂ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਅੱਜ 27 ਜਨਵਰੀ 2023 ਤੋਂ ਪੰਜਾਬ ਵਿੱਚ 500 ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਕੁਆਲੀਫਾਈਡ ਡਾਕਟਰਾਂ ਦੁਆਰਾ ਮੁਫ਼ਤ ਚੈਕਅਪ ਕਰਕੇ ਇਲਾਜ ਕੀਤਾ ਜਾਵੇਗਾ, ਇਸਦੇ ਨਾਲ ਹੀ ਜੱਚਾ-ਬੱਚਾ ਸੇਵਾਵਾਂ, ਟੀਕਾਕਰਣ ਸੇਵਾਵਾਂ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਵੀ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ।

ਪੰਨੀਵਾਲਾ ਫੱਤਾ ਵਿਖੇ ਆਮ ਆਦਮੀ ਕਲੀਨਿਕ ਦਾ ਸ਼ੁਭ ਆਰੰਭ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਨਾਲ ਹਨ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਦਿਲਬਾਗ ਸਿੰਘ ਬੱਗਾ ਅਤੇ ਹੋਰ -ਤਸਵੀਰ ਬਲਰਾਜ ਸਿੰਘ ਸਿੱਧੂ 


ਇਸੇ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਗੁਲਾਬੇਵਾਲਾ, ਕਾਨਿਆਂਵਾਲੀ, ਬਾਦੀਆਂ, ਪੰਨੀਵਾਲਾ ਫੱਤਾ, ਕਬਰ ਵਾਲਾ, ਗੁਰੂਸਰ ਮਧੀਰ, ਰਾਮ ਨਗਰ, ਮਾਹੂਆਂਣਾ ਅਤੇ ਸਿੰਘੇਵਾਲਾ ਪਿੰਡਾਂ ਵਿੱਚ ਆਮ ਆਦਮੀ ਕਲੀਨਿਕਾਂ ਦਾ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੌਕਿਆ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

Share:

ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਪਿੰਡ ਮੱਲਵਾਲ ਕਦੀਮ ਅਤੇ ਨੂਰਪੁਰ ਸੇਠਾਂ ਵਿਖੇ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ



ਕਿਹਾ, ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ  ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਆਮ ਆਦਮੀ ਕਲੀਨਿਕ ਹੋਏ ਕਾਰਜਸ਼ੀਲਦਹੀਆ 

ਫਿਰੋਜ਼ਪੁਰ, 27 ਜਨਵਰੀ 2023.

           ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਪਿੰਡ ਮੱਲਵਾਲ ਕਦੀਮ ਅਤੇ ਨੂਰਪੁਰ ਸੇਠਾਂ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅੱਜ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨਜਿਸ ਦੀ ਰਸਮੀ ਸ਼ੁਰੂਆਮ ਸਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸ੍ਰੀ ਅੰਮ੍ਰਿਤਸਰ ਤੋਂ ਕੀਤੀ ਗਈ ਹੈ।

            ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਖੇਤਰ ਵਿੱਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁਫਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੱਗਣ ਵਾਲੀਆਂ ਲੰਮੀਆਂ ਕਤਾਰਾਂ ਤੋਂ ਵੀ ਰਾਹਤ ਮਿਲੇਗੀ। ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਪਹਿਲਾਂ 5 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨਜਦਕਿ ਹੁਣ ਜ਼ਿਲ੍ਹੇ ਵਿੱਚ  16 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਜਲਦੀ ਮੁਕੰਮਲ ਕਰਕੇ ਲੋਕ ਅਰਪਿਤ ਕੀਤੇ ਜਾ ਰਹੇ ਹਨ।  

          ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਫਿਰੋਜ਼ਪੁਰ ਦਿਹਾਤੀ ਦੇ ਬਲਾਕ ਫ਼ਿਰੋਜ਼ਸ਼ਾਹ ਦੇ ਪੀ.ਐਚ.ਸੀ ਕੇਂਦਰ ਜਿਨ੍ਹਾਂ ਵਿੱਚਲੱਲੇਮੁੱਦਕੀਮੱਲਵਾਲ ਅਤੇ ਤਲਵੰਡੀ ਭਾਈਬਲਾਕ ਮਮਦੋਟ ਦੇ ਪੀ.ਐਚ.ਸੀ ਕੇਂਦਰ ਲੱਖੋ ਕੇ ਬਹਿਰਾਮਆਰਿਫ਼ ਕੇਨੂਰਪੁਰ ਸੇਠਾਂ, ਤੇ ਝੌਂਕ ਹਰੀਹਰ ਅੱਜ ਆਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

          ਆਪਣੇ ਸੰਬੋਧਨ ਵਿੱਚ ਸ੍ਰੀ ਦਹੀਆ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੁਲਾਂਘ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਆਮ ਆਦਮੀ ਕਲੀਨਿਕਾਂ ਵਿਖੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ ਦੀ ਆਈ.ਡੀਬਣੇਗੀ ਅਤੇ ਉਸ ਆਈ.ਡੀਤੇ ਮਰੀਜ਼ ਦੀ ਬਿਮਾਰੀਉਸ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦਾ ਸਾਰਾ ਰਿਕਾਰਡ ਆਨਲਾਈਨ ਉਪਲਬੱਧ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਟੋਕਨ ਸਿਸਟਮ ਰਾਹੀਂ ਡਾਕਟਰ ਮਰੀਜ਼ ਦਾ ਚੈੱਕਅਪ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋੜੀਂਦੀਆਂ ਦਵਾਈਆਂ ਉਪਲਬੱਧ ਰਹਿਣਗੀਆਂ। ਇਸ ਮੌਕੇ ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਚੁਣੀ ਹੋਈ ਸਰਕਾਰ ਦਾ ਸਿਰਫ ਇਕੋ ਹੀ ਮਕਸਦ ਹੈ ਪੰਜਾਬ ਵਿੱਚ ਲੋਕਾਂ ਲਈ ਬਿਹਤਰ ਸੇਵਾਵਾਂ ਉਪਲਬੱਧ ਕਰਵਾਉਣੀਆਂ।

          ਇਸ ਮੌਕੇ ਸਹਾਇਕ ਡਾਇਰੈਕਟਰ ਸਿਹਤ ਵਿਭਾਗ ਸ੍ਰੀ ਇਕਬਾਲ ਕ੍ਰਿਸ਼ਨਐਸ.ਡੀ.ਐਮਸ੍ਰੀ ਅਰਵਿੰਦ ਪ੍ਰਕਾਸ਼ ਵਰਮਾਐਸ.ਐਮ.ਡਾਰਿਤੇਸ਼ਡਾਪਵਿੱਤਰਡਾਰਾਕੇਸ਼ ਗਰੋਵਰਸ੍ਰੀਮਤੀ ਨੇਹਾ ਭੰਡਾਰੀਆਪ ਆਗੂ ਸ੍ਰੀਮਤੀ ਭੁਪਿੰਦਰ ਕੌਰਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲਆਪ ਆਗੂ ਸ੍ਰੀ ਬੇਅੰਤ ਸਿੰਘਸ੍ਰੀ ਲਖਵੀਰ ਸਿੰਘ ਆਦਿ ਤੋਂ ਇਲਾਵਾ ਪਿੰਡ ਨੂਰਪੁਰ ਸੇਠਾਂ ਦੇ ਸਰਪੰਚ ਸ. ਗੁਰਮੇਜ਼ ਸਿੰਘ ਸਮੇਤ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ। 

Share:

ਵਿਧਾਇਕ ਸੇਖੋਂ ਨੇ ਮੁਹੱਲਾ ਬਾਜੀਗਰ ਬਸਤੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ



 

ਫਰੀਦਕੋਟ 27 ਜਨਵਰੀ 

 ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਇਸ ਕਲੀਨਿਕ ਦੇ ਖੁੱਲਣ ਨਾਲ ਆਲੇ-ਦੁਆਲੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਏ.ਡੀ.ਸੀ (ਜ) ਰਾਜਪਾਲ ਸਿੰਘ, ਚੇਅਰਮੈਨ ਨਗਰ ਸੁਧਰ ਟਰੱਸਟ ਗੁਰਤੇਜ ਸਿੰਘ ਖੋਸਾ ਅਤੇ ਸਹਾਇਕ ਸਿਵਲ ਸਰਜਨ ਡਾ. ਮਨਦੀਪ ਖੰਗੂੜਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਕਲੀਨਿਕ ਵਿਚ ਜਿੱਥੇ  ਲੋੜਵੰਦਾਂ ਨੂੰ ਮੁਫਤ ਮੈਡੀਕਲ ਸਹੂਲਤਦਵਾਈ ਅਤੇ ਟੈਸਟ ਦੀ ਸੁਵਿਧਾਂ ਮਿਲੇਗੀ। ਉਥੇ ਸਮੇ-ਸਮੇ ਸਿਰ ਹੋਰ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲਣਗੀਆਂ।

 

ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਪੰਜਾਬ ਬਣਾਉਣ ਲਈ ਅੱਜ ਆਮ ਆਦਮੀ ਕਲੀਨਿਕ ਅੱਜ ਲੋਕ ਅਰਪਣ ਕੀਤੇ ਜਾ ਰਹੇ ਹਨ। ਫਰੀਦਕੋਟ ਜਿਲ੍ਹੇ ਵਿੱਚ ਕੁੱਲ 10 ਆਮ ਆਦਮੀ ਕਲੀਨਿਕ ਖੁੱਲ ਜਾਣਗੇ। ਉਨ੍ਹਾਂ ਨੇ ਕਿਹਾ ਕਿ  ਪਹਿਲਾ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਸੈਕੜੇ ਲੋਕ ਮੈਡੀਕਲ ਸਹੂਲਤ,ਟੈਸਟ ਅਤੇ ਦਵਾਈਆਂ ਦੀ ਮੁਫਤ ਸੇਵਾ ਦਾ ਲਾਭ ਲੈ ਰਹੇ ਹਨ।

ਇਸ ਮੌਕੇ ਸੁਪਤਨੀ ਵਿਧਾਇਕ ਬੇਅੰਤ ਕੌਰ, ਅਮਨਦੀਪ ਸਿੰਘ ਬਾਬਾ, ਗੁਰਜੰਟ ਚੀਮਾ, ਸ਼੍ਰੀ ਰਵੀ ਬੁਗਰਾ, ਜਗਜੀਤ ਸਿੰਘ ਜੱਗੀ, ਬਾਬਾ ਜਸਪਾਲ ਮਾਨੀਸਿੰਘ ਵਾਲਾ, ਅਰਸ਼ ਸ਼ਰਮਾ, ਸੁਧੀਰ ਸ਼ਰਮਾ, ਸੰਨੀ ਰਾਜਪੂਤ ਤੋਂ ਇਲਾਵਾ ਪੈਰਾਮੈਡੀਕਲ ਸਟਾਫ ਤੇ ਆਮ ਲੋਕ ਹਾਜਰ ਸਨ

 

 

Share:

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੂਰਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਬੀਮਾਰੀ ਤੋਂ ਅਹਿਤਿਆਤ ਵਜੋਂ ਪਾਬੰਦੀਆਂ ਦੇ ਹੁਕਮ ਜਾਰੀ




            
ਫਿਰੋਜ਼ਪੁਰ 27 ਜਨਵਰੀ 

 ਜ਼ਿਲ੍ਹਾ ਮੈਜਿਸਟਰੇਟਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਤੋਂ ਰੋਕਥਾਮ ਦੇ ਮੱਦੇਨਜ਼ਰ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀਆਂ ਦੇ ਹੁਕਮ ਅਨੁਸਾਰ ਸੂਰ ਪਾਲਣ ਦਾ ਕੰਮ ਕਰ ਰਹੇ ਹਰ  ਵਿਅਕਤੀ ਪ੍ਰਭਾਵਿਤ ਇਲਾਕੇ (ਬਿਮਾਰੀ ਦੇ ਸਥਾਨ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ) ਵਿੱਚੋਂ ਫਿਰੋਜਪੁਰ ਤੋਂ ਬਾਹਰ ਜਾਣ ਅਤੇ ਬਾਹਰਲੇ ਪ੍ਰਭਾਵਿਤ ਇਲਾਕੇ ਤੋਂ ਆਉਣ ਜਾਣ 'ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਸੂਰ ਅਤੇ ਸੂਰਾ ਤੋਂ ਬਣੇ ਪਦਾਰਥ ਲੈ ਕੇ ਜਾਣ ਜਾਂ ਲੈ ਕੇ ਆਉਣ ਤੋਂ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਹੁਕਮਾਂ ਅਨੁਸਾਰ ਕੋਈ ਜਿੰਦਾ, ਮ੍ਰਿਤਕ (ਜੰਗਲੀ ਸੂਰ ਵੀ) ਸੂਰ ਦਾ ਮੀਟਸੂਰਾਂ ਦੀ ਫੀਡਸੂਰ ਫਾਰਮ ਦਾ ਕੋਈ ਸਮਾਨ/ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾਂ ਬਾਹਰਲੇ ਇਕਾਲੇ ਤੋਂ ਪ੍ਰਭਾਵਿਤ ਇਲਾਕੇ ਵਿੱਚ ਲਿਜਾਣ ਤੇ ਪਾਬੰਦੀ ਹੋਵੇਗੀ। ਕਿਸੇ ਵੀ ਵਿਅਕਤੀ ਵੱਲੋਂ ਅਫਰੀਕਨ ਸਵਾਇਨ ਫੀਵਰ ਨਾਲ ਪ੍ਰਭਾਵਿਤ ਸੂਰ ਜਾਂ ਸੂਰਾਂ ਦੇ ਮੀਟ ਤੋਂ ਬਣੇ ਪਦਾਰਥ ਬਜ਼ਾਰ ਵਿੱਚ ਲੈ ਕੇ ਜਾਣ ਤੇ ਪਾਬੰਦੀ ਹੋਵੇਗੀ।

            ਉਨ੍ਹਾਂ ਦੱਸਿਆ ਕਿ ਡਾਇਰੈਕਟਰਪਸ਼ੂ ਪਾਲਣ ਵਿਭਾਗਪੰਜਾਬ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਪਿੰਡ ਕੁੱਸੂਵਾਲਾ ਮੋੜ੍ਹ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਇਲਾਕੇ ਵਿੱਚ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਪਾਈ ਗਈ ਹੈ। ਜਿਸ ਕਰ ਕੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸੂਰਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਬੀਮਾਰੀ ਤੋਂ ਪ੍ਰਭਾਵੀ ਰੋਕਥਾਮਨਿਯੰਤਰਣ ਅਤੇ ਅਹਿਤਿਆਤ ਵਜੋਂ ਇਹ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ

Share:

Definition List

blogger/disqus/facebook

Unordered List

Support