ਬਠਿੰਡਾ, 30 ਜਨਵਰੀ :
ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ 1 ਫਰਵਰੀ 2023 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪੇਅ-ਟੀ-ਐਮ ਵੱਲੋਂ ਫੀਲਡ ਸੇਲਜ਼ ਐਗਜੈਕਟਿਵ ਦੀਆਂ ਅਸਾਮੀਆਂ ਦੀ ਚੋਣ ਸਬੰਧੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 1 ਫਰਵਰੀ 2023 ਨੂੰ ਪੇਅ-ਟੀ-ਐਮ ਵੱਲੋਂ ਫੀਲਡ ਸੇਲਜ਼ ਐਗਜੈਕਟਿਵ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਦਸਵੀਂ/ਬਾਰਵੀਂ/ਗ੍ਰੈਜੂਏਸ਼ਨ ਕੀਤੀ ਹੋਣੀ ਲਾਜ਼ਮੀ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 35 ਸਾਲ ਅਤੇ ਘੱਟੋ ਘੱਟ ਤਨਖਾਹ 15,500/- ਰੁਪਏ ਪ੍ਰਤੀ ਮਹੀਨਾ ਅਤੇ ਹੋਰ ਭੱਤੇ ਦਿੱਤੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਪ੍ਰਾਰਥੀ ਕੋਲ ਆਪਣਾ ਬਾਈਕ, ਡਰਾਇਵਿੰਗ ਲਾਈਸੈਂਸ ਅਤੇ ਸਮਾਰਟ ਫੋਨ ਹੋਣਾ ਜ਼ਰੂਰੀ ਹੈ। ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 1 ਫਰਵਰੀ ਨੂੰ ਸਵੇਰੇ 10.00 ਵਜੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।
ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ। ਇਸ ਤੋਂ ਇਲਾਵਾ ਚਾਹਵਾਨ ਵਿਅਕਤੀ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।
0 comments:
Post a Comment