ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਯੂ ਡਾਇਸ ਸਰਵੇ ਦਾ ਕੰਮ ਮੁਕੰਮਲ ਕੀਤਾ ਜਾਣਾ ਹੈ । ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ 1012 ਸਕੂਲ ਮੁੱਖੀਆਂ ਜਾ ਉਹਨਾਂ ਦੁਆਰਾ ਨਿਯੁਕਤ ਸਕੂਲ ਨੋਡਲ ਨੂੰ ਯੂ ਡਾਇਸ ਸਰਵੇ ਦਾ ਕੰਮ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਸਬੰਧ਼ੀ ਟਰੇਨਿੰਗ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ ਇਹ ਸਰਵੇਖਣ ਕਰਵਾਇਆ ਜਾਂਦਾ ਹੈ ਜਿਸ ਦੇ ਅਧਾਰ ਤੇ ਭਵਿੱਖ ਦੀ ਯੋਜਨਾਬੰਦੀ ਕੀਤੀ ਜਾਂਦੀ ਹੈ। ਇਸ ਵਾਰ ਯੂ ਡਾਇਸ ਪਲੱਸ ਪੋਰਟਲ ਤੇ ਸਾਰੀ ਜਾਣਕਾਰੀ ਸਕੂਲਾ ਵੱਲੋਂ ਖੁਦ ਭਰੀ ਜਾਣੀ ਹੈ। ਜਿਸ ਵਿਚ ਸਕੂਲਾ ਦੀਆਂ ਬੁਨਿਆਦੀ ਸਹੂਲਤਾਂ , ਵਿਦਿਆਰਥੀਆਂ ਦੀ ਗਿਣਤੀ, ਵਿਦਿਆਰਥੀ ਅਧਿਆਪਕ ਅਨੁਪਾਤ, ਵਿਦਿਆਰਥੀਆਂ ਦੇ ਨਤੀਜੇ ,ਪ੍ਰਾਪਤ ਗ੍ਰਾਂਟਾਂ ਆਦਿ ਦੀ ਵਿਸਤਾਰਤ ਜਾਣਕਾਰੀ ਦਿੱਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਇਸ ਸਰਵੇਖਣ ਰਾਹੀਂ ਪ੍ਰਾਪਤ ਅੰਕੜਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਸਮੱਗਰ ਸਿੱਖਿਆ ਅਭਿਆਨ ਤਹਿਤ ਸੂਬਾ ਸਰਕਾਰ ਨੂੰ ਫੰਡ ਜਾਰੀ ਕਰਦੀ ਹੈ ਅਤੇ ਭਵਿੱਖ ਲਈ ਯੋਜਨਾਬੰਦੀ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਦੀ ਜੁੰਮੇਵਾਰੀ ਬਣਦੀ ਹੈ ਕਿ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜੀਏ।
ਜ਼ਿਲ੍ਹਾ ਐਮ ਆਈ ਐਸ ਕੋਆਰਡੀਨੇਟਰ ਮਨੋਜ ਗੁਪਤਾ ਨੇ ਦੱਸਿਆ ਕਿ ਇਸ ਸਰਵੇਖਣ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਦੇ 6 ਕੇਂਦਰੀ ਵਿਦਿਆਲੇ,14 ਏਡਿਡ,700 ਸਰਕਾਰੀ ਅਤੇ 292 ਪ੍ਰਾਈਵੇਟ ਸਕੂਲਾਂ ਸਮੇਤ ਕੁੱਲ 1012 ਸਕੂਲਾਂ ਨੂੰ ਕਵਰ ਕੀਤਾ ਜਾਣਾ ਹੈ। ਸੁਰਿੰਦਰ ਕੁਮਾਰ, ਅਮਨ ਵਾਟਸ ਅਤੇ ਮੈਡਮ ਸੋਨੀਆ ਸ਼ਰਮਾ ਵੱਲੋਂ ਹਾਜ਼ਰੀਨ ਨੂੰ ਬਾਖੂਬੀ ਟ੍ਰੇਨਿੰਗ ਦਿੱਤੀ ਜਾ ਰਹੀ। ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਸਮੂਹ ਬੀਪੀਈਓ,ਸੀਐਚਟੀ ਅਤੇ ਸਕੂਲ ਮੁੱਖੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।
0 comments:
Post a Comment