ਬਠਿੰਡਾ, 10 ਜਨਵਰੀ : ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸੇ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਚੈਕਮੇਟ ਸਕਿਉਰਿਟੀ ਲਿਮਟਿਡ ਦੇ ਸਹਿਯੋਗ ਨਾਲ ਸਕਿਊਰਿਟੀ ਗਾਰਡ (ਕੇਵਲ ਲੜਕੇ) ਦੀਆਂ ਅਸਾਮੀਆਂ ਲਈ 12 ਜਨਵਰੀ 2023 ਨੂੰ ਬੀ.ਡੀ.ਪੀ.ਓ. ਦਫਤਰ ਨਥਾਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਮੌਕ ਜ਼ਿਲ੍ਹਾ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਘੱਟੋ ਘੱਟ ਯੋਗਤਾ 10 ਵੀਂ ਜਾਂ 12ਵੀਂ ਪਾਸ ਹੋਣੀ ਚਾਹੀਦੀ ਹੈ। ਉਮਰ ਹੱਦ 19 ਤੋਂ 35 ਸਾਲ ਅਤੇ ਕੱਦ 5 ਫੁੱਟ 7 ਇੰਚ, ਭਾਰ 50 ਕਿਲੋ, ਹੋਣਾ ਲਾਜ਼ਮੀ ਹੋਵੇ। ਉਨ੍ਹਾਂ ਕਿਹਾ ਕਿ ਇੰਟਰਵਿਓ ਲਈ ਆਉਣ ਵਾਲੇ ਪ੍ਰਾਰਥੀ ਆਪਣਾ ਬਾਇਓਡਾਟਾ ਤੇ ਜ਼ਰੂਰੀ ਦਸਤਾਵੇਜ ਲੈ ਕੇ ਬੀ.ਡੀ.ਪੀ.ਓ. ਦਫਤਰ, ਨਥਾਣਾ ਵਿਖੇ 12 ਜਨਵਰੀ 2023 ਨੂੰ ਸਵੇਰੇ 10 ਵਜੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਨਾਲ ਹੀ ਈ.ਐਸ.ਆਈ. ਤੋਂ ਇਲਾਵਾ ਪੀ.ਐਫ. ਦੀ ਸੁਵਿਧਾ ਵੀ ਹੋਵੇਗੀ। ਚੁਣੇ ਹੋਏ ਪ੍ਰਾਰਥੀਆਂ ਨੂੰ ਪੰਜਾਬ ਵਿੱਚ ਕਿਤੇ ਵੀ ਨਿਯੁਕਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98729-83531 ਤੇ ਸੰਪਰਕ ਕੀਤਾ ਜਾਵੇ।
ਇਸ ਸਬੰਧੀ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ ਅਤੇ ਹੋਰ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।
0 comments:
Post a Comment