ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਣੀਆ ਜਾ ਰਹੀਆਂ ਹਨ।
ਉਹਨਾ ਦੱਸਿਆ ਕਿ 20 ਜਨਵਰੀ 2023 ਨੂੰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਬੁੜਾ ਗੁਜਰ ਸਮੱਸਿਆਵਾਂ ਦੇ ਹੱਲ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਮੜ ਮੱਲੂ, ਚੌਤਰਾ, ਸੰਗਰਾਣਾ, ਜੱਸੇਆਣਾ ਅਤੇ ਕੌਟਲੀ ਦੇਵਨ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ।
ਉਹਨਾਂ ਸਬੰਧਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸ਼ਾਮਿਲ ਹੋ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣ।
0 comments:
Post a Comment