ਫਿਰੋਜ਼ਪੁਰ, 19 ਜਨਵਰੀ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਮੋਗਾ ਰੋਡ ਫਿਰੋਜ਼ਪੁਰ ਵਿਖੇ ਮਨਾਇਆ ਜਾਣਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ‘ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਜਿਲਾ ਚੋਣ ਅਫਸਰ ਨੇ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦੀ Theme "Nothing like voting, I vote for Sure" ਥੀਮ "ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਪਾਉਂਦਾ ਹਾਂ" ਨਿਸ਼ਚਿਤ ਕੀਤਾ ਗਿਆ ਹੈ ਅਤੇ ਉਨਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਨੂੰ ਵੋਟ ਦੀ ਮਹੱਤਵ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਜਾਣਗੇ।
ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ ,ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਵੋਟਰ ਜਾਗਰੂਕਤਾ ਸਬੰਧੀ ਰੰਗੋਲੀ/ਮਹਿੰਦੀ ਮੁਕਾਬਲੇ ਕਰਵਾਏ ਜਾਣਗੇ।
0 comments:
Post a Comment