punjabfly

Jan 10, 2023

ਜਵਾਹਾਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਪ੍ਰੀਖਿਆ 29 ਅਪ੍ਰੈਲ ਨੂੰ




--
ਚਾਹਵਾਨ 31 ਜਨਵਰੀ ਤੱਕ ਭਰ ਸਕਣਗੇ ਆਨਲਾਈਨ ਫਾਰਮ


ਫਰੀਦਕੋਟ 10 ਜਨਵਰੀ()ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਊਣੀ ਜਿਲਾ ਫਰੀਦਕੋਟ ਲਈ ਛੇਵੀਂ ਜਮਾਤ 'ਚ ਦਾਖਲੇ ਲਈ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ। ਕੋਈ ਵੀ ਉਮੀਦਵਾਰ ਜੋ ਇਸ ਸਮੇਂ ਫਰੀਦਕੋਟ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ (2022-23) ਵਿੱਚ ਪੜ੍ਹ ਰਿਹਾ ਹੈ ਅਤੇ ਉਮਰ ਹੱਦ ਮਿਤੀ 1.5.2011 ਤੋਂ 30.4.2013 (ਦੋਨੋਂ ਸ਼ਾਮਿਲ) ਵਿਚਕਾਰ ਹੈਉਹ ਫਾਰਮ ਭਰਨ ਦੇ ਯੋਗ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।


ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਨਵੋਦਿਆ ਵਿਦਿਆਲਿਆ ਕਾਂਉਣੀ ਦੇ ਪ੍ਰਿੰਸੀਪਲ ਰਸ਼ਮੀ ਸਿੰਘ  ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਕਾਂਉਣੀ ਵਿੱਚ ਸੈਸ਼ਨ 2023-24 ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲਈ ਪ੍ਰੀਖਿਆ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਨਵੋਦਿਆ ਦੀ ਵੈਬਸਾਈਟ www.navodaya.gov.in. 'ਤੇ ਜਾਂ https://cbseitms.rcil.gov.in/nvs/ ਅਪਲਾਈ ਕਰ ਸਕਦੇ ਹਨ। ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 31 ਜਨਵਰੀ, 2023 ਹੈ। ਇਸ ਸਬੰਧੀ ਜਿਆਦਾ ਜਾਣਕਾਰੀ ਵਿਭਾਗ ਦੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਹਾ ਜਰੂਰ ਲੈਣ।

Share:

0 comments:

Post a Comment

Definition List

blogger/disqus/facebook

Unordered List

Support