ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਸੁਨਿਸਚਿਤ ਕਰਨ ਦੇ ਉਦੇਸ਼ ਨਾਲ ਸਥਾਪਤ ਕੀਤੇ ਗਏ 66 ਕੇ.ਵੀ ਸਬ-ਸਟੇਸ਼ਨ ਦਾਨੇਵਾਲਾ ਦਾ ਉਦਘਾਟਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਬੀਤੇ ਦਿਨੀ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਬ ਸਟੇਸ਼ਨ ਲਈ ਗਰਿੱਡ ਨੂੰ ਤਿਆਰ ਕਰਨ ਵਿੱਚ ਕਰੀਬ 3.5 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਇਲਾਕੇ ਦੇ ਲਗਭਗ 5500 ਖਪਤਕਾਰਾਂ ਨੂੰ ਫਾਇਦਾ ਮਿਲੇਗਾ।
ਉਨ੍ਹਾਂ ਦੱਸਿਆ ਕਿ ਨਵੇਂ ਬਣੇ 66 ਕੇਵੀ ਸਬ-ਸਟੇਸ਼ਨ ਦਾਨੇਵਾਲਾ ਤੋਂ ਪੰਜ ਨੰਬਰ 11 ਕੇਵੀ ਫੀਡਰ ਨਿਕਲਦੇ ਹਨ, ਜਿਸ ਤੋਂ ਪਿੰਡ ਦਾਨੇਵਾਲਾ, ਪਿੰਡ ਘੁਮਿਆਰਾ ਅਤੇ ਪਿੰਡ ਛਾਪਿਆਵਾਲੀ ਦੇ ਘਰਾਂ ਅਤੇ ਖੇਤਾਂ ਲਈ ਬਿਜਲੀ ਸਪਲਾਈ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਸਦੇ ਨਾਲ ਹੀ ਮਲੋਟ ਦੇ ਫੋਕਲ ਪੁਆਇੰਟ ਵਿੱਚ ਮੌਜੂਦ ਸਨਅਤਾਂ ਨੂੰ ਵੀ ਨਿਰਵਿਘਣ ਦੁੱਧ ਦੀ ਸਪਲਾਈ ਚਲੇਗੀ ਅਤੇ ਪਿੰਡ ਰਥੜਿਆ, ਪਿੰਡ ਘੁਮਿਆਰਾ ਤੇ ਪਿੰਡ ਦਾਨੇਵਾਲਾ ਦੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ।
ਇਸ ਮੌਕੇ ਮੌਜੂਦ ਰਹੇ ਚੀਫ਼ ਇੰਜੀਨੀਅਰ ਵੈਸਟ ਜੋਨ ਬਠਿੰਡਾ ਇੰਜੀ. ਪੁਨਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੀਐਸਪੀਸੀਐਲ ਨੂੰ ਲਗਾਤਾਰ ਖਪਤਕਾਰਾਂ ਨੂੰ ਬੇਹਤਰੀਨ ਅਤੇ ਨਿਰਵਿਘਨ ਬਿਜਲੀ ਦੀਆਂ ਸੇਵਾਵਾਂ ਦੇਣ ਵਾਸਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਦੌਰਾਨ ਹੋਰ ਵੀ ਸੁਧਾਰ ਦੇਖਣ ਨੂੰ ਮਿਲਣਗੇ।
0 comments:
Post a Comment