ਜਿ਼ਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ 97304 ਬੱਚਿਆਂ ਨੇ ਨਸਿ਼ਆਂ ਖਿਲਾਫ ਚੁੱਕੀ ਸਹੁੰ
—
ਸਮਾਜਿਕ ਜਾਗਰੂਕਤਾ ਨਾਲ ਨਸਿ਼ਆਂ ਨੂੰ ਦੇਵਾਂਗੇ ਮਾਤ—ਸੇਨੂੰ ਦੂੱਗਲ
ਫ਼ਾਜਿ਼ਲਕਾ, 18 ਜਨਵਰੀ (ਬਲਰਾਜ ਸਿੰਘ ਸਿੱਧੂ )
ਮੁੱਖ ਮੰਤਰੀ ਭਗਵੰਤ ਮਾਨ ਦੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਫਾਜਿ਼ਲਕਾ ਜਿ਼ਲ੍ਹੇ ਦੇ 800 ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਦੀ ਅਗਵਾਈ ਵਿਚ ਸੀਨਿਅਰ ਅਧਿਕਾਰੀਆਂ ਅਤੇ ਆਪਣੇ ਅਧਿਆਪਕਾਂ ਨਾਲ ਮਿਲ ਕੇ ਮਨੁੱਖੀ ਲੜੀ ਬਣਾ ਕੇ ਲੋਕਾਂ ਨੂੰ ਨਸ਼ੇ ਖਿਲਾਫ ਇੱਕਜੁੱਟ ਹੋਣ ਦਾ ਸੰਦੇਸ਼ ਦਿੱਤਾ।
ਇਹ ਮਨੁੱਖੀ ਲੜੀ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਲੈਕੇ ਡਿਪਟੀ ਕਮਿਸ਼ਨਰ ਦਫ਼ਤਰ ਫਾਜਿ਼ਲਕਾ ਤੱਕ (3 ਕਿਲੋਮੀਟਰ) ਬਣਾਈ ਗਈ। ਇਸ ਤੋਂ ਬਿਨ੍ਹਾਂ ਜਿ਼ਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ (468 ਪ੍ਰਾਇਮਰੀ ਸਕੂਲ ਅਤੇ 232 ਅਪਰ ਪ੍ਰਾਇਮਰੀ ਸਕੂਲਾਂ) ਵਿਚ 97304 ਵਿਦਿਆਰਥੀਆਂ ਨੇ ਨਸਿ਼ਆਂ ਤੋਂ ਦੂਰ ਰਹਿਣ ਅਤੇ ਨਸਿ਼ਆ ਖਿਲਾਫ ਲੜਨ ਦਾ ਪ੍ਰਣ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਬੱਚਿਆਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਅਤੇ ਨਸਿ਼ਆਂ ਖਿਲਾਫ ਸਮਾਜਿਕ ਜਾਗਰੂਕਤਾ ਲਈ ਜਿੰਮੇਵਾਰੀ ਨਿਭਾਉਣ ਦੀ ਸਹੁੰ ਚੁੱਕਾਈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿਹਤਮੰਦ, ਸਿੱਖਿਅਤ ਅਤੇ ਉਨੱਤ ਸਮਾਜ ਵਿਚ ਨਸਿ਼ਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਫਾਜਿ਼ਲਕਾ ਇਕ ਸਰਹੱਦੀ ਜਿ਼ਲ੍ਹਾ ਹੈ ਅਤੇ ਨਾਲ ਲੱਗਦੇ ਦੁਸ਼ਮਣ ਦੇਸ਼ ਵੱਲੋਂ ਇੱਥੇ ਨਸ਼ੇ ਭੇਜਣ ਦੀਆਂ ਕੋਸਿ਼ਸਾਂ ਹੁੰਦੀਆਂ ਰਹਿੰਦੀਆਂ ਹਨ। ਇਸ ਲਈ ਜਰੂਰੀ ਹੈ ਕਿ ਹਰ ਇਕ ਨਾਗਰਿਕ ਇਸ ਕੁਰੀਤੀ ਤੋਂ ਤੋਂ ਸਾਵਧਾਨ ਰਹੇ ਅਤੇ ਜ਼ੇਕਰ ਕੋਈ ਪੀੜਤ ਹੈ ਤਾਂ ਉਹ ਇਲਾਜ ਕਰਵਾ ਕੇ ਨਸ਼ਾ ਛੱਡੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਇਹ ਸੁਨੇਹਾ ਘਰ ਘਰ ਲੈ ਕੇ ਜਾਣਗੇ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ ਅਤੇ ਅਜਿਹੇ ਵਿਚ ਸਮਾਜਿਕ ਜਾਗਰੁਕਤਾ ਅਤੇ ਸਮਾਜਿਕ ਭਾਗੀਦਾਰੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਸਮਾਜ ਦੇ ਸਾਰੇ ਲੋਕ ਸਹਿਯੋਗ ਕਰਨ ਤਾਂ ਅੱਜ ਨਸ਼ੇ ਨੂੰ ਹਰਾ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਵੀ ਕੀਤੀ ਜਾਂਦੀ ਹੈ।
ਇਸ ਦੌਰਾਨ ਵਿਦਿਆਰਥੀਆਂ ਨੇ ਉਤਸਾਹ ਨਾਲ ਭਾਗ ਲਿਆ ਅਤੇ ਉਨ੍ਹਾਂ ਨੇ ਨਸਿ਼ਆਂ ਖਿਲਾਫ ਨਾਅਰੇ ਲਗਾਏ। ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਨਸਿ਼ਆ ਖਿਲਾਫ ਇਹ ਸੁਨੇਹਾ ਸਮਾਜ ਵਿਚ ਲੈ ਕੇ ਜਾਣਗੇ। ਡੀਸੀ ਦਫ਼ਤਰ ਪੁੱਜਣ ਤੇ ਵਿਦਿਆਰਥੀਆਂ ਨੂੰ ਅਲਪ ਆਹਾਰ ਦਿੱਤਾ ਗਿਆ।
ਇੱਥੇ ਵੱਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਮਨਦੀਪ ਕੌਰ ਨੇ ਇਸ ਆਯੋਜਨ ਨੂੰ ਸਫਲ ਕਰਨ ਲਈ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮੀਡੀਆ ਦਾ ਧੰਨਵਾਦ ਕੀਤਾ।
ਇਸ ਮੌੇਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਐਸਡੀਐਮ ਸ੍ਰੀ ਨਿਕਾਸ ਖੀਂਚੜ, ਡਿਪਟੀ ਡੀਈਓ ਸ੍ਰੀ ਪੰਕਜ ਅੰਗੀ ਅਤੇ ਸ੍ਰੀਮਤੀ ਅੰਜੂ ਸੇਠੀ, ਸਤਿੰਦਰ ਬੱਤਰਾ, ਆਦਿ ਵੀ ਹਾਜਰ ਸਨ।
0 comments:
Post a Comment