punjabfly

Jan 9, 2023

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ



ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਲੱਗਿਆ ਕੈਂਪ
Fazilka, 9 ਜਨਵਰੀ
ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾਂ ਅਧੀਨ ਪਿੰਡਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਬਲਾਕ ਐਕਸ਼ਟੇਸ਼ਨ ਐਜੂਕੇਟਰ ਦਿਵਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਡਬਵਾਲੀ ਕਲਾਂ ਅਧੀਨ 46 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।

Share:

0 comments:

Post a Comment

Definition List

blogger/disqus/facebook

Unordered List

Support