ਹੁਣ ਤੱਕ ਡੇਢ ਕਰੋੜ ਤੋਂ ਵੀ ਜ਼ਿਆਦਾ ਰਾਸ਼ੀ ਹਲਕੇ ਦੇ ਸਕੂਲਾਂ ਲਈ ਵੰਡੀ ਜਾ ਚੁੱਕੀ ਹੈ
ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਕੂਲੀ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਕੋਟਕਪੂਰਾ 4 ਜਨਵਰੀ () ਸਮਾਜ ਵਿੱਚ ਤਾਂ ਹੀ ਤਰੱਕੀ ਹੋ ਸਕੇਗੀ ਜੇਕਰ ਬੱਚਿਆਂ ਦੀ ਵਿੱਦਿਆ ਦਾ ਮਿਆਰ ਉੱਚ ਦਰਜੇ ਦਾ ਹੋਵੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਕੂਲੀ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾਮਿਸਾਲ ਕੰਮ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ਦਾ ਬੁਨਿਆਦੀ ਢਾਂਚਾ ਅੰਤਰਰਾਸ਼ਟਰੀ ਪੱਧਰ ਦਾ ਬਣਾਇਆ ਹੋਇਆ ਹੈ। ਉਸੇ ਰਵਾਇਤ ਨੂੰ ਕਾਇਮ ਰੱਖਦੇ ਹੋਏ ਪੰਜਾਬ ਸਰਕਾਰ ਸਿੱਖਿਆ ਸੰਸਥਾਵਾਂ ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 9 ਮਹੀਨਿਆਂ ਦੌਰਾਨ ਉਨ੍ਹਾਂ ਵੱਲੋਂ ਇਸ ਸਕੂਲ ਨੂੰ 24 ਲੱਖ ਰੁਪਏ ਦੀ ਰਾਸ਼ੀ ਉਸਾਰੀ ਲਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਆਪਣੇ ਅਖਤਿਆਰੀ ਕੋਟੇ ਵਿੱਚ 90 ਲੱਖ ਰੁਪਏ ਅਤੇ ਜਦ ਕਿ ਪੰਜਾਬ ਸਰਕਾਰ ਤੋਂ 62 ਲੱਖ ਰੁਪਏ ਹੋਰ ਲਿਆ ਕੇ ਅਰਥਾਤ ਹੁਣ ਤੱਕ ਡੇਢ ਕਰੋੜ ਤੋਂ ਵੀ ਜ਼ਿਆਦਾ ਰਕਮ ਹਲਕੇ ਦੇ ਸਕੂਲਾਂ ਦੀ ਮੰਗ ਅਨੁਸਾਰ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਦੇ ਸੁਧਾਰ ਦਾ ਕੰਮ ਪੰਜਾਬ ਸਰਕਾਰ ਦੇ ਮੁੱਖ ਏਜੰਡੇ ਤੇ ਹਨ।
ਇਸ ਮੌਕੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਪੰਜਾਬ ਵੱਲੋਂ 3 ਕਮਰਿਆਂ ਦੀ ਉਸਾਰੀ ਲਈ ਸਮੱਗਰਾ ਸਿੱਖਿਆ ਅਭਿਆਨ ਤਹਿਤ 12ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮਰਿਆ ਅਤੇ ਬਰਾਂਡੇ ਆਦਿ ਦੀ ਉਸਾਰੀ 1 ਮਹੀਨੇ ਦੇ ਅੰਦਰ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਪੀਕਰ ਸੰਧਵਾਂ ਵੱਲੋਂ ਉਨ੍ਹਾਂ ਦੇ ਸਕੂਲ ਨੂੰ ਜੋ ਰਾਸ਼ੀ ਭੇਜੀ ਗਈ ਸੀ, ਉਹਨਾਂ ਨਾਲ ਸਕੂਲੀ ਇਮਾਰਤ ਦੀ ਮੁਰੰਮਤ ਆਦਿ ਦਾ ਕੰਮ ਪੂਰਾ ਕਰ ਲਿਆ ਗਿਆ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਅਮਨਦੀਪ ਗੋਇਲ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸੁਖਜੀਤ ਸਿੰਘ ਢਿੱਲਵਾਂ, ਬਲਾਕ ਨੋਡਲ ਅਫਸਰ ਤੇਜਿੰਦਰ ਸਿੰਘ, ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਪੀ.ਏ. ਸ਼ਿਵਜੀਤ ਸਿੰਘ ਸੰਘਾ, ਅਮਨਦੀਪ ਸਿੰਘ ਸੰਧੂ, ਮਨੋਹਰ ਲਾਲ, ਨਵਦੀਪ ਕੱਕੜ ਵੀ ਹਾਜ਼ਰ ਸਨ।
0 comments:
Post a Comment