ਆਪਣੇ ਹੱਥੀ ਨਿੱਕਿਆ ਨੂੰ ਪੜ੍ਹਾ ਕੇ ਅੱਗੇ ਵਧਣ ਲਈ ਕੀਤਾ ਪ੍ਰੇਰਿਤ
ਫ਼ਾਜਿ਼ਲਕਾ , 31 ਜਨਵਰੀ ( ਬਲਰਾਜ ਸਿੰਘ ਸਿੱਧੂ )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮੁਹਾਰ, ਸਰਕਾਰੀ ਪ੍ਰਾਇਮਰੀ ਸਕੂਲ ਢੰਗਰਖੇੜਾ ਵਿਖੇ ਆਪਣੇ ਦੌਰੇ ਦੌਰਾਨ ਨਿੱਕੇ ਵਿਦਿਆਰਥੀਆਂ ਨਾਲ ਅੱਖਰਾਂ ਦੀ ਸਾਂਝ ਪਾਉਂਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਬਣ ਇਹਨਾਂ ਨਿੱਕੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਬੜੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ।ਇਸ ਤੋ ਇਲਾਵਾ ਉਹਨਾਂ ਵੱਲੋਂ ਸਰਕਾਰੀ ਮਿਡਲ ਸਕੂਲ ਬੁਰਜ ਮੁਹਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰ ਖੇੜਾ ਦਾ ਦੌਰਾ ਕਰਕੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਅਤੇ ਚੱਲ ਰਹੀ ਪ੍ਰੀਖਿਆ ਅਤੇ ਪ੍ਰਬੰਧਾ ਤੇ ਸੰਤੁਸ਼ਟੀ ਜ਼ਾਹਰ ਕੀਤੀ। ਉਹਨਾਂ ਨੇ
ਮਿਸ਼ਨ 100 ਪ੍ਰਤੀਸ਼ਤ, ਦਾਖਲਾ ਮੁਹਿੰਮ ਅਤੇ ਨਿਪੁੰਨ ਭਾਰਤ ਮਿਸ਼ਨ ਵਿਚ ਤੇਜ਼ੀ ਲਿਆਉਣ ਲਈ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਨੇ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਹਾ । ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ ਸਮੂਹ ਅਧਿਆਪਕ ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਆਉਣ ਵਾਲੇ ਸੈਸ਼ਨ ਲਈ ਵੱਧ ਤੋਂ ਵੱਧ ਦਾਖ਼ਲੇ ਕੀਤੇ ਜਾਣ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸੁਰਿੰਦਰ ਕੰਬੋਜ,ਸਬੰਧਿਤ ਸਕੂਲਾ ਦੇ ਸਕੂਲ ਮੁੱਖੀ ਅਤੇ ਸਟਾਫ ਅਤੇ ਮੌਜੂਦ ਸਨ।
0 comments:
Post a Comment