ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ।
ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਰੀਵਿਊ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਐਨ ਸੀ ਸੀ,ਪੀਟੀ ਸ਼ੋ, ਅਤੇ ਸਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ਼ ਨੇ ਭਾਗ ਲਿਆ ਅਤੇ ਚੱਲ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਨੋਡਲ ਅਫ਼ਸਰ ਮੁੱਖ ਅਧਿਆਪਕ ਸਤਿੰਦਰ ਬੱਤਰਾ ਨੇ ਦੱਸਿਆ ਕਿ ਵੱਖ ਵੱਖ ਸਭਿਆਚਾਰਕ ਵੰਨਗੀਆਂ ਦੀ ਚੋਣ ਲਈ ਚੋਣ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਲਈ ਉੱਚ ਕੋਟੀ ਦੀਆਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨੂੰ ਸਮੱਰਪਿਤ ਆਈਟਮਾਂ ਦੀ ਚੋਣ ਕੀਤੀ ਜਾ ਸਕੇ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਹੈਸਲ ਚੈਕਿੰਗ ਦੀਆਂ ਮਿੱਤੀ ਬਾਰੇ ਵੀ ਸਬੰਧਤ ਸਕੂਲਾਂ ਨੂੰ ਦੱਸਿਆ ਗਿਆ। ਉਹਨਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣ। ਇਸ ਮੌਕੇ ਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਅਤੇ ਵੱਖ ਵੱਖ ਸਕੂਲਾਂ ਤੋਂ ਗਤੀਵਿਧੀਆਂ ਦੇ ਇੰਚਾਰਜ਼ ਮੌਜੂਦ ਸਨ।
0 comments:
Post a Comment