ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਸੱਭ ਦੀ ਸਾਂਝੀ ਜਿੰਮੇਵਾਰੀ-ਡੀਈਓ ਦੌਲਤ ਰਾਮ ,ਡਿਪਟੀ ਡੀਈਓ ਅੰਜੂ ਸੇਠੀ
ਸਿੱਖਿਆ ਮੰਤਰੀ ਪੰਜਾਬ ਸ: ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਨੇ ਪੂਰੀ ਕਮਰ ਕੱਸ ਲਈ ਹੈ। ਸਿੱਖਿਆ ਵਿਭਾਗ ਵੱਲੋਂ ਲਏ ਫੈਸਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਦੌਲਤ ਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਮੈਡਮ ਅੰਜੂ ਸੇਠੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਾਜ਼ਿਲਕਾ ਦੀ ਅਗਵਾਈ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੀਪੀਈਓਜ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਦੀ ਮਿਸ਼ਨ 100 ਪ੍ਰਤੀਸ਼ਤ, ਪਿਛਲੇ ਦਿਨੀ ਪਹਿਲੀ ਤੋਂ ਤੀਸਰੀ ਜਮਾਤ ਦੀ ਕੀਤੀ ਗਈ ਸਪਾਟ ਟੈਸਟਿੰਗ ਦਾ ਡਾਟਾ ਵਿਸ਼ਲੇਸ਼ਣ, ਦਾਖਲਾ ਮੁਹਿੰਮ ਅਤੇ ਨਿਪੁੰਨ ਭਾਰਤ ਮਿਸ਼ਨ ਵਿਚ ਤੇਜ਼ੀ ਲਿਆਉਣ ਲਈ ਇਕ ਰੋਜ਼ਾ ਵਰਕਸ਼ਾਪ ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਲਗਾਈ ਗਈ। ਜਿਸ ਵਿੱਚ ਡੀ ਈ ਓ ਦੌਲਤ ਰਾਮ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਬੀਪੀਈਓ, ਸੀਐਚਟੀ, ਸਕੂਲ ਮੁੱਖੀਆਂ , ਅਧਿਆਪਕਾਂ ਅਤੇ ਟੀਮ ਮੈਂਬਰਾਂ ਨੂੰ ਮਿਸ਼ਨ ਦੀ ਸਫਲਤਾ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜ਼ੋ ਮਿੱਥੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹਰ ਸੰਭਵ ਯਤਨ ਕਰ ਕੇ ਸਖ਼ਤ ਮਿਹਨਤ ਕਰਾ ਕੇ ਓਹਨਾਂ ਦਾ ਵਿਦਿਅਕ ਪੱਧਰ ਉੱਚਾ ਚੁੱਕਿਆ ਜਾਵੇ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਚੰਗੇ ਅੰਕ ਦਿਵਾ ਕੇ ਮੈਰਿਟ ਵਿੱਚ ਲਿਆਉਣ ਲਈ ਸਿਰਤੋੜ ਕੋਸ਼ਿਸ਼ ਕੀਤੀ ਜਾਵੇ। ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਅਧਾਰ ਬਣਾ ਕੇ ਵੱਖ ਵੱਖ ਗਰੁੱਪਾਂ ਵਿੱਚ ਵੰਡ ਕੇ ਮਿਹਨਤ ਕਰਵਾਈ ਜਾਵੇ 'ਤੇ ਓਹਨਾਂ ਨੂੰ ਅਗਲੇ ਦਰਜੇ ਵਿੱਚ ਲਿਜਾਣ ਦੇ ਯਤਨ ਕੀਤੇ ਜਾਣ। ਉਹਨਾਂ ਨੇ ਸਮਾਰਟ ਸਕੂਲ ਪ੍ਰੋਗਰਾਮ ਨੂੰ ਅੱਗੇ ਵਧਾਉਣ ਅਤੇ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਕਿਹਾ
।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਸਮੂਹ ਅਧਿਆਪਕ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ । ਉਹਨਾਂ ਕਿਹਾ ਕਿ ਵਿਦਿਆਰਥੀਆਂ ਲਈ ਸਕੂਲ ਖੁੱਲਣ ਤੇ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਮਿਸ਼ਨ 100 ਪ੍ਰਤੀਸ਼ਤ ਦਾ ਪ੍ਰਣ ਕਰਵਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਹੋ ਸਕੇ। ਉਹਨਾ ਕਿਹਾ ਕਿ ਮਿਸ਼ਨ ਸੌ ਪ੍ਰਤੀਸ਼ਤ ਦੀ ਸਫ਼ਲਤਾ ਨਾਲ ਆਮ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ਼ ਵਧੇਗਾ ਤੇ ਅਧਿਆਪਕਾਂ ਦਾ ਸਮਾਜ ਵਿੱਚ ਸਤਿਕਾਰ ਵਧੇਗਾ।ਉਹਨਾਂ ਨੇ ਨਿਪੁੰਨ ਭਾਰਤ ਮਿਸ਼ਨ ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਨੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਆਉਣ ਵਾਲੇ ਸੈਸ਼ਨ ਲਈ ਵੱਧ ਤੋਂ ਵੱਧ ਦਾਖ਼ਲੇ ਕੀਤੇ ਜਾਣ।ਇਸ ਮੌਕੇ ਤੇ ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਯਸ਼ਪਾਲ ਸਿੰਘ, ਬੀਪੀਈਓ ਮੈਡਮ ਸ਼ੁਸ਼ੀਲ ਕੁਮਾਰੀ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਅਜੇ ਛਾਬੜਾ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਭਾਲਾ ਰਾਮ ਅਤੇ ਜ਼ਿਲੇ ਦੇ ਸਮੂਹ ਬੀਐਮਟੀ ਮੌਜੂਦ ਸਨ।
0 comments:
Post a Comment