punjabfly

Jan 4, 2023

ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੰਡਿਆ ਜਾਵੇਗਾ ਸੱਤ ਸੈਕਟਰਾਂ ਵਿੱਚ



- ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਤਾਲਮੇਲ ਕਮੇਟੀਆਂ ਦਾ ਗਠਨ
ਸ਼੍ਰੀ ਮੁਕਤਸਰ ਸਾਹਿਬ  4 ਜਨਵਰੀ
         ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ।
         ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਲੋੋਂ ਹਰ ਸੰਭਵ ਯਤਨ ਕੀਤੇ ਜਾਣਗੇ।
ਉਹਨਾ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇਗਾ ਅਤੇ ਇਹਨਾਂ ਸੈਕਟਰਾਂ ਵਿੱਚ ਡਿਊਟੀ ਮੈਜਿਸਟਰੇਟ, ਮੈਡੀਕਲ ਟੀਮ ਅਤੇ ਪੁਲਿਸ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ।
ਉਹਨਾਂ ਕਾਰਜ ਸਾਧਕ ਅਫਸਰ  ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਦੀ ਸਮੁੱਚੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਛੱਡਣ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ।
ਮੀਟਿੰਗ ਦੌਰਾਨ ਉਹਨਾ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹਦਾਇਤ ਕੀਤੀ ਕਿ ਬਿਜਲੀ ਦੀਆਂ ਨੀਵੀਆਂ ਤਾਰਾ ਨੂੰ ਉਪਰ ਚੁੱਕੀਆ ਜਾਣ ਅਤੇ ਬਿਜਲੀ ਦੀ ਸਪਾਰਕਿੰਗ ਨੂੰ ਰੋਕਣ ਲਈ ਬਿਜਲੀ ਦੀਆਂ ਤਾਰਾਂ ਦਾ ਜੋੜ ਵੀ ਚੈਕ ਕੀਤੇ ਜਾਣ।
ਮੇਲੇ ਦੌਰਾਨ ਸਿਹਤ ਸਹੂਲਤਾਂ ਅਤੇ ਸੈਂਪਲਿੰਗ ਦੀ ਜੁੰਮੇਵਾਰੀ ਸਿਹਤ ਵਿਭਾਗ ਦੀ ਹੋਵੇਗੀ,ਆਰਜੀ ਪਖਾਨਿਆਂ ਦਾ ਪ੍ਰਬੰਧ ਜਨ ਸਿਹਤ ਵਿਭਾਗ ਵਲੋਂ ਕੀਤਾ ਜਾਵੇਗਾ, ਜਦਕਿ ਆਰਜੀ ਬੱਸ ਸਟੈਂਡ ਅਤੇ ਰਿਕਵਰੀ ਵੈਨਾਂ ਦਾ ਪ੍ਰਬੰਧ ਪੰਜਾਬ ਰੋਡਵੇਜ ਵਲੋਂ ਕੀਤਾ ਜਾਵੇਗਾ। ਜਦਕਿ ਪੀਣ ਵਾਲੇ ਸਾਫ ਸੁਥੇਰੇ ਪਾਣੀ ਦਾ ਪ੍ਰਬੰਧ ਮੰਡੀ ਬੋਰਡ ਅਤੇ ਵਾਟਰ ਸਪਲਾਈ ਵਿਭਾਗ ਵਲੋਂ ਕੀਤਾ ਜਾਵੇਗਾ।
ਉਹਨਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਵੇ।
ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਸਾਫ ਸਫਾਈ ਅਤੇ ਸਜਾਵਟੀ ਲੜੀਆਂ ਨਾਲ ਸਜਾਇਆ ਜਾਵੇ।
ਉਹਨਾਂ ਬੀ.ਐਂਡ ਆਰ ( ਸੜਕਾਂ ) ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Share:

0 comments:

Post a Comment

Definition List

blogger/disqus/facebook

Unordered List

Support