ਫਿਰੋਜ਼ਪੁਰ, 16 ਜਨਵਰੀ
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ ਬਿਲਕੁਲ ਮੁਫ਼ਤ ਕੰਪਿਊਟਰ ਕੋਰਸ ਦਾ ਤੀਜਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬੈਚ ਲਈ ਪ੍ਰਾਰਥੀ ਮਿਤੀ 20 ਜਨਵਰੀ 2023 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵਿਖੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਕੋਰਸ 45 ਦਿਨਾਂ ਲਈ ਚਲਾਇਆ ਜਾਵੇਗਾ। ਇਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ-ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਵੈਲਪਮੈਂਟ, ਇੰਟਰਵਿਊ ਸਕਿੱਲਜ਼, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੁਨਰ ਨੂੰ ਨਿਖਾਰਣ ਲਈ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ। ਇਸ ਬੈਚ ਲਈ ਸਾਹਿਲ ਸ਼ਰਮਾ, ਵਿੱਦਿਆ ਵਿਚਾਰ ਸੁਸਾਇਟੀ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵੱਲੋਂ ਇਹ ਵੱਖਰਾ ਉਪਰਾਲਾ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਸਥਾਪਿਤ ਬੁਨਿਆਦੀ ਢਾਂਚੇ ਨੂੰ ਲੋੜਵੰਦ ਪ੍ਰਾਰਥੀਆਂ ਦੀ ਭਲਾਈ ਲਈ ਲਾਹੇਵੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਿਊਰੋ ਵਿੱਚ ਸਥਾਪਿਤ ਕੰਪਿਊਟਰ ਲੈਬ/ਲਾਇਬ੍ਰੇਰੀ ਵਿੱਚ ਇਹ ਬੈਚ ਚਲਾਇਆ ਜਾਵੇਗਾ ਅਤੇ ਇਸ ਬੈਚ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਕਸਬਿਆਂ ਤੋਂ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਿਊਰੋ ਵੱਲੋਂ ਮੁਫ਼ਤ ਕੰਪਿਊਟਰ ਕੋਰਸ ਮਈ-ਜੂਨ 2022 ਵਿੱਚ ਕੇਵਲ ਲੜਕੀਆਂ ਲਈ ਅਤੇ ਨਵੰਬਰ-ਦਸੰਬਰ 2022 ਲੜਕੇ-ਲੜਕੀਆਂ ਲਈ ਕਾਮਯਾਬੀ ਨਾਲ ਚਲਾਇਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਹ ਬੈਚ ਲਗਾਤਾਰ ਚਲਾਏ ਜਾਂਦੇ ਰਹਿਣਗੇ।
0 comments:
Post a Comment