Jan 4, 2023

ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਮੀਟਿੰਗ ਦਾ ਆਯੋਜਨ

 


ਸਮਾਗਮ ਨੂੰ ਮਨਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ
ਸ਼੍ਰੀ ਮੁਕਤਸਰ ਸਾਹਿਬ  4 ਜਨਵਰੀ
    ਗਣਤੰਤਰਤਾ ਦਿਵਸ ਸਮਾਗਮ ਮਨਾਉਣ ਸਬੰਧੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।
                            ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਜ਼ਿਲਾ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਜੁੰਮੇ ਲੱਗੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
                            ਉਹਨਾਂ ਨਗਰ ਕੌਸਲ ਨੂੰ ਇਹ ਵੀ ਹਦਾਇਤ ਕੀਤੀ ਕਿ  ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਫਾਈ ਨਿਰੰਤਰ ਕਰਵਾਈ ਜਾਵੇ।
 ਉਹਨਾਂ ਮੰਡੀ ਬੋਰਡ ਅਤੇ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
         ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:

Post a Comment