ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਅਧਿਆਪਕਾਂ ਵੱਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਵੱਲੋਂ ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਕੈਨਵਾਲਾ ਵਿਖੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਸਕੂਲ ਦੇ ਕੰਮ ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਫ਼ਤਰ ਦਾ ਹੋਣਾ ਜ਼ਰੂਰੀ ਹੈ।ਉਹਨਾਂ ਕਿਹਾ ਕਿ ਸਾਡੇ ਇਸ ਪ੍ਰਾਇਮਰੀ ਸਕੂਲ ਵੱਲੋਂ ਦਫ਼ਤਰ ਸਥਾਪਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਮੌਕੇ ਤੇ ਬੀਪੀਈਓ ਸਤੀਸ਼ ਮਿਗਲਾਨੀ ਨੇ ਕਿਹਾ ਕਿ ਸਕੂਲ ਮੁੱਖੀ ਅਤੇ ਸਮੂਹ ਸਟਾਫ ਨੇ ਆਪਣੀ ਮਿਹਨਤ ਨਾਲ ਬਕੈਨਵਾਲਾ ਸਕੂਲ ਦੀ ਨੁਹਾਰ ਬਦਲੀ ਹੈ ।ਇਸ ਲਈ ਸਮੂਹ ਸਟਾਫ ਵਧਾਈ ਦਾ ਪਾਤਰ ਹੈ। ਇਸ ਮੌਕੇ ਤੇ ਸਕੂਲ ਮੁੱਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਉਹਨਾਂ ਦਾ ਸਟਾਫ ਇੱਕ ਟੀਮ ਵਾਂਗ ਕੰਮ ਕਰਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਭਾਗ ਦੇ ਸਹਿਯੋਗ ਨਾਲ ਸਕੂਲ ਦੀ ਨੁਹਾਰ ਬਦਲਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਤੇ ਸਮੂਹ ਸਟਾਫ ,ਸਕੂਲ ਪ੍ਰਬੰਧਕ ਕਮੇਟੀ ਮੈਂਬਰ ਅਤੇ ਪਿੰਡ ਦੇ ਪੰਤਵੰਤੇ ਮੌਜੂਦ ਸਨ।
0 comments:
Post a Comment