ਫ਼ਾਜਿ਼ਲਕਾ, 21 ਜਨਵਰੀ (ਬਲਰਾਜ ਸਿੰਘ ਸਿੱਧੂ )
ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।
ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਕੁਮਾਰ ਅੰਗੀ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਾਜਿਲਕਾ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਅੱਠਵੀਂ,ਦਸਵੀ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ।
ਇਸ ਮੌਕੇ 'ਤੇ ਉਹਨਾਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।
ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰੀ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮਨਾਂ ਵਿੱਚੋ ਬੋਰਡ ਪ੍ਰੀਖਿਆ ਦਾ ਡਰ ਖਤਮ ਕਰਨਗੀਆਂ। ਵਿਦਿਆਰਥੀਆਂ ਬੋਰਡ ਪ੍ਰੀਖਿਆ ਦੇ ਪੈਟਰਨ ਤੋਂ ਜਾਣੂ ਹੋਣਗੇ। ਇਹ ਪ੍ਰੀਖਿਆ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਵਿੱਚ ਮਦਦ ਕਰੇਗੀ।
0 comments:
Post a Comment