punjabfly

Jan 27, 2023

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੂਰਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਬੀਮਾਰੀ ਤੋਂ ਅਹਿਤਿਆਤ ਵਜੋਂ ਪਾਬੰਦੀਆਂ ਦੇ ਹੁਕਮ ਜਾਰੀ




            
ਫਿਰੋਜ਼ਪੁਰ 27 ਜਨਵਰੀ 

 ਜ਼ਿਲ੍ਹਾ ਮੈਜਿਸਟਰੇਟਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਤੋਂ ਰੋਕਥਾਮ ਦੇ ਮੱਦੇਨਜ਼ਰ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀਆਂ ਦੇ ਹੁਕਮ ਅਨੁਸਾਰ ਸੂਰ ਪਾਲਣ ਦਾ ਕੰਮ ਕਰ ਰਹੇ ਹਰ  ਵਿਅਕਤੀ ਪ੍ਰਭਾਵਿਤ ਇਲਾਕੇ (ਬਿਮਾਰੀ ਦੇ ਸਥਾਨ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ) ਵਿੱਚੋਂ ਫਿਰੋਜਪੁਰ ਤੋਂ ਬਾਹਰ ਜਾਣ ਅਤੇ ਬਾਹਰਲੇ ਪ੍ਰਭਾਵਿਤ ਇਲਾਕੇ ਤੋਂ ਆਉਣ ਜਾਣ 'ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਸੂਰ ਅਤੇ ਸੂਰਾ ਤੋਂ ਬਣੇ ਪਦਾਰਥ ਲੈ ਕੇ ਜਾਣ ਜਾਂ ਲੈ ਕੇ ਆਉਣ ਤੋਂ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਹੁਕਮਾਂ ਅਨੁਸਾਰ ਕੋਈ ਜਿੰਦਾ, ਮ੍ਰਿਤਕ (ਜੰਗਲੀ ਸੂਰ ਵੀ) ਸੂਰ ਦਾ ਮੀਟਸੂਰਾਂ ਦੀ ਫੀਡਸੂਰ ਫਾਰਮ ਦਾ ਕੋਈ ਸਮਾਨ/ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾਂ ਬਾਹਰਲੇ ਇਕਾਲੇ ਤੋਂ ਪ੍ਰਭਾਵਿਤ ਇਲਾਕੇ ਵਿੱਚ ਲਿਜਾਣ ਤੇ ਪਾਬੰਦੀ ਹੋਵੇਗੀ। ਕਿਸੇ ਵੀ ਵਿਅਕਤੀ ਵੱਲੋਂ ਅਫਰੀਕਨ ਸਵਾਇਨ ਫੀਵਰ ਨਾਲ ਪ੍ਰਭਾਵਿਤ ਸੂਰ ਜਾਂ ਸੂਰਾਂ ਦੇ ਮੀਟ ਤੋਂ ਬਣੇ ਪਦਾਰਥ ਬਜ਼ਾਰ ਵਿੱਚ ਲੈ ਕੇ ਜਾਣ ਤੇ ਪਾਬੰਦੀ ਹੋਵੇਗੀ।

            ਉਨ੍ਹਾਂ ਦੱਸਿਆ ਕਿ ਡਾਇਰੈਕਟਰਪਸ਼ੂ ਪਾਲਣ ਵਿਭਾਗਪੰਜਾਬ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਪਿੰਡ ਕੁੱਸੂਵਾਲਾ ਮੋੜ੍ਹ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਇਲਾਕੇ ਵਿੱਚ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਪਾਈ ਗਈ ਹੈ। ਜਿਸ ਕਰ ਕੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸੂਰਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਬੀਮਾਰੀ ਤੋਂ ਪ੍ਰਭਾਵੀ ਰੋਕਥਾਮਨਿਯੰਤਰਣ ਅਤੇ ਅਹਿਤਿਆਤ ਵਜੋਂ ਇਹ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ

Share:

0 comments:

Post a Comment

Definition List

blogger/disqus/facebook

Unordered List

Support