punjabfly

Jan 22, 2023

ਲਾਅ ਕਰ ਰਹੇ ਵਿਦਿਆਰਥੀ ਹੋਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ- ਰਾਜਪਾਲ ਸਿੰਘ ਸੰਧੂ




ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਲਾਅ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ

 

ਫ਼ਰੀਦਕੋਟ, 22 ਜਨਵਰੀ

  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਫ਼ਰੀਦਕੋਟ ਸ੍ਰੀ ਰਾਜਪਾਲ ਸਿੰਘ  ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਫ਼ਰੀਦਕੋਟ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।

ਇਸੇ ਲੜੀ ਤਹਿਤ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਫ਼ਰੀਦਕੋਟ ਵੱਲੋ ਬੀਤੇ ਦਿਨੀਂ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਐਸ ਐਸ ਪੀ ਸ ਰਾਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸਬੰਧੀ  ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ 'ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸੰਬੰਧੀ  ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿਤੁਸੀਂ ਤਾਂ ਪੜ੍ਹਾਈ ਹੀ ਕਾਨੂੰਨ ਦੀ ਕਰ ਰਹੇ ਹੋ ਇਸ ਲਈ ਤੁਹਾਡਾ ਮੁਢਲਾ ਫ਼ਰਜ਼ ਬਣਦਾ ਹੈ ਕਿ ਤੁਸੀਂ ਹੋਰ ਲੋਕਾਂ ਨੂੰ ਇਸ ਬਾਰੇ ਪ੍ਰੇਰਿਤ ਕਰਨ।ਉਨ੍ਹਾਂ ਦੱਸਿਆ ਕਿ  ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਲਾਜ਼ਮੀ ਹਨ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ  ਠੱਗੀਆਂ ਤੋਂ ਬਚਣ  ਸੰਬੰਧੀ ਵਿਸਥਾਰਪੂਰਵਕ  ਜਾਗਰੂਕ ਕਰਕੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਦੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। 

 ਇਸ ਮੌਕੇ ਡੀ ਐਸ ਪੀ ਡੀ ਸਰਵਜੀਤ ਸਿੰਘ ਬਰਾਡ਼ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ।

ਇਸ ਮੌਕੇਪ੍ਰਿੰਸੀਪਲ ਪੰਕਜ ਕੁਮਾਰਡਾਕਟਰ ਮੋਹਨ ਸਿੰਘ ਸੰਧੂ ਅਤੇ ਟ੍ਰੈਫਿਕ ਸੈੱਲ ਦੇ ਸਮੂਹ ਕਰਮਚਾਰੀ ਵੀ  ਹਾਜ਼ਰ ਸਨ।



Share:

0 comments:

Post a Comment

Definition List

blogger/disqus/facebook

Unordered List

Support