—ਮਾਹਰ ਡਾਕਟਰਾਂ ਵੱਲੋਂ ਡਰਾਈਵਰ, ਕੰਡਕਟਰ ਤੇ ਵਰਕਸ਼ਾਪ ਕਰਮਚਾਰੀਆਂ ਦੀਆਂ ਅੱਖਾਂ ਦਾ ਕੀਤਾ ਗਿਆ ਚੈਕ ਅਪ
–17 ਜਨਵਰੀ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਹੋਵੇਗਾ ਸਪੈਸ਼ਲ ਸੈਮੀਨਾਰ
ਬਠਿੰਡਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ 17 ਜਨਵਰੀ ਤੱਕ ਮਨਾਏ ਜਾ ਰਹੇ “ਸੜ੍ਹਕ ਸੁਰੱਖਿਆ ਹਫ਼ਤਾ” ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੀ.ਆਰ.ਟੀ.ਸੀ. ਬਠਿੰਡਾ ਡੀਪੂ ਦੇ ਜਨਰਲ ਮੈਨੇਜਰ ਸ੍ਰੀ ਅਮਨਵੀਰ ਸਿੰਘ ਟਿਵਾਣਾ ਦੀ ਯੋਗ ਅਗਵਾਈ ਹੇਠ ਅੱਖਾਂ ਦਾ ਚੈਕ ਅਪ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ, ਪੀ.ਆਰ.ਟੀ.ਸੀ. ਸ੍ਰੀ ਅਮਨਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਲਗਾਏ ਗਏ ਇਸ ਕੈਂਪ ਦੌਰਾਨ ਟਰਾਂਸਪੋਰਟ ਵਿਭਾਗ ਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਦੇ ਕਰਮਚਾਰੀਆਂ ਦੀਆਂ ਅੱਖਾਂ ਦੀ ਜਾਂਚ ਮਾਹਰ ਡਾ. ਹਰਜੀਤ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਇਲਾਵਾ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਵੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ।
ਇਸ ਮੌਕੇ ਜਨਰਲ ਮੈਨੇਜਰ, ਸ੍ਰੀ ਟਿਵਾਣਾ ਨੇ ਹੋਰ ਦੱਸਿਆ ਗਿਆ ਕਿ ਸੜ੍ਹਕ ਸੁਰੱਖਿਆ ਹਫ਼ਤਾ ਮਨਾਉਣ ਦੀ ਲੜੀ ਤਹਿਤ ਹੀ ਸਥਾਨਕ ਟ੍ਰੈਫ਼ਿਕ ਪੁਲਿਸ ਨਾਲ ਰਾਬਤਾ ਕਰਕੇ 17 ਜਨਵਰੀ ਨੂੰ ਇੱਕ ਸਥਾਨਕ ਪੀ.ਆਰ.ਟੀ.ਸੀ. ਵਰਕਸ਼ਾਪ ਵਿਖੇ ਇੱਕ ਸਪੈਸ਼ਲ ਸੈਮੀਨਾਰ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਇੰਸਪੈਕਟਰ ਸ੍ਰੀ ਬਲਜਿੰਦਰ ਸਿੰਘ, ਏ.ਐਸ.ਆਈ. ਸਿੰਦਰਪਾਲ, ਇੰਸਪੈਕਟਰ ਜਸਕਰਨ ਸਿੰਘ, ਸਹਾਇਕ ਵਰਕਸ਼ਾਪ ਸਿੰਦਰਪਾਲ ਅਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।
0 comments:
Post a Comment