punjabfly

Jan 6, 2023

ਪਿੰਡ ਨੂਰਸ਼ਾਹ ਵਿਚ ਲਗਾਇਆ ਜਨਤਕ ਸਿ਼ਕਾਇਤ ਨਿਵਾਰਨ ਕੈਂਪ



ਫਾਜਿ਼ਲਕਾ, 6 ਜਨਵਰੀ
ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਜਿ਼ਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿਚ ਅੱਜ ਪਿੰਡ ਨੂਰਸ਼ਾਹ ਵਿਚ ਜਨਤਕ ਸਿ਼ਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਆਈਏਐਸ ਨੇ ਦੱਸਿਆ ਕਿ ਪ੍ਰਸ਼ਾਸਨ ਲੋਕਾਂ ਵਿਚ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣ ਰਿਹਾ ਹੈ ਤਾਂ ਜ਼ੋ ਪਿੰਡਾਂ ਦੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਪਿੰਡਾਂ ਦੇ ਵਿਕਾਸ ਦੀ ਰੂਪ ਰੇਖਾ ਉਲੀਕੀ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ ਲੋਕਾਂ ਅਤੇ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਸਬੰਧੀ ਦਿੱਤੇ ਸੁਝਾਵਾਂ ਅਨੁਸਾਰ ਅੱਗੇ ਪੰਚਾਇਤੀ ਕੰਮ ਕਰਨ ਦਾ ਭਰੋਸਾ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ  ਸੰਦੀਪ ਕੁਮਾਰ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਲੋਕਾਂ ਦੀਆਂ ਮੁਸਕਿਲਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿਚ ਮਗਨਰੇਗਾ ਤਹਿਤ ਕੰਮ ਕਰਵਾਉਣ ਦੇ ਨਾਲ ਨਾਲ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਕੰਮ ਹੋ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਅਪੀਲ ਕੀਤੀ ਕਿ ਜਿੰਨ੍ਹਾਂ ਦੇ ਅਧਾਰ ਕਾਰਡ ਅਪਡੇਟ ਨਹੀਂ ਹਨ ਉਹ ਆਪਣੇ ਆਧਾਰ ਕਾਰਡ ਨੇੜੇ ਦੇ ਸੇਵਾ ਕੇਂਦਰ ਤੋਂ ਜਰੂਰ ਅਪਡੇਟ ਕਰਵਾ ਲੈਣ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕੰਵਲਜੀਤ ਸਿੰਘ ਨੇ ਲੋਕਾਂ ਨੂੰ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਨਿਕਾਸ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ।


Share:

0 comments:

Post a Comment

Definition List

blogger/disqus/facebook

Unordered List

Support