Home »
ਖ਼ਬਰਨਾਮਾ
» ਪਿੰਡ ਬਾਮ ਵਿੱਚ ਛੱਪੜ ਦਾ ਨਵੀਨੀਕਰਨ, ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿਮ, ਸਕੂਲ ਦੇ ਕਮਰੇ ਕੀਤੇ ਤਿਆਰ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ
ਮਲੋਟ / ਸ੍ਰੀ ਮੁਕਤਸਰ ਸਾਹਿਬ 3 ਜਨਵਰੀ balraj singh sidhu
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਬਾਮ ਵਿੱਚ ਮਨਰੇਗਾ ਦੁਆਰਾ ਛੱਪੜ ਦਾ ਨਵੀਨੀਕਰਨ, ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿਮ, ਸਕੂਲ ਦੇ ਕਮਰੇ ਤਿਆਰ ਕੀਤੇ ਗਏ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤਿ ਜ਼ਰੂਰੀ ਹੈ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਨਾਲ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦਾ ਜੀਵਨ ਖੁਸ਼ਹਾਲ ਬਣੇਗਾ। ਛੱਪੜਾਂ ਦੀ ਸਫ਼ਾਈ ਨਾਲ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਵੇਗਾ।
ਡਾ.ਬਲਜੀਤ ਕੌਰ ਨੇ ਪਿੰਡ ਬਾਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੁਨਹਿਰੀ ਭਵਿੱਖ ਦੇਣ ਲਈ ਵਚਨਬੱਧ ਹੈ। ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਿਆਂ ਤੋ ਬਚਾਉਣ ਲਈ ਪਿੰਡ ਵਿੱਚ ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿੰਮ ਬਣਾਇਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸੁਖਾਵਾਂ ਮਾਹੌਲ ਦੇਣ ਲਈ ਸਕੂਲ ਦੇ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਸਕੂਲ ਵਿੱਚ ਕਮਰੇ ਬਣਾਉਣ ਨਾਲ ਅਧਿਆਪਕਾਂ ਨੂੰ ਪੜਾਉਣ ਲਈ ਵਧੀਆ ਮਾਹੌਲ ਮਿਲੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
x
0 comments:
Post a Comment