ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਦੀਆਂ ਨਵ ਜਨਮੀਆਂ ਧੀਆਂ ਦੀ ਖੁਸ਼ੀ ਮੌਕੇ ਜਿ਼ਲ੍ਹਾ ਪੱਧਰੀ “ਲੋਹੜੀ ਧੀਆਂ ਦੀ” ਸਬੰਧੀ ਪ੍ਰੋਗਰਾਮ ਬੀ.ਡੀ.ਪੀ.ਓ. ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਮਹੇਸ਼ ਗਰੋਵਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਕਰਨ ਸਿੰਘ ਬਰਾੜ ਜਿ਼ਲ੍ਹਾ ਪ੍ਰੋਗਰਾਮ ਅਫਸਰ ਵੀ ਮੌਜੂਦ ਸਨ।
ਇਸ ਮੌਕੇ ਤੇ ਨਵ-ਜਨਮੀਆਂ ਧੀਆਂ ਦੀ ਖੁਸ਼ੀ ਸਬੰਧੀ ਲੋਹੜੀ ਦਾ ਤਿਉਹਾਰ ਮਨਾਉਂਦੇ ਹੋਏ, ਉਹਨਾਂ ਮਾਪਿਆ ਨੂੰ ਵਧਾਈ ਦਿੱਤੀ ਹੈ ਕਿ ਉਹ ਬਹੁਤ ਭਾਗਾ ਵਾਲੇ ਹਨ, ਜਿਹੜੇ ਆਪਣੀਆਂ ਧੀਆਂ ਦੇ ਮਾਂ-ਬਾਪ ਬਣੇ ਹਨ। ਉਹਨਾਂ ਅੱਗੇ ਕਿਹਾ ਕਿ ਸਾਨੂੰ ਧੀਆਂ ਅਤੇ ਪੁੱਤਰਾਂ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਮਤਭੇਦ ਨਹੀਂ ਕਰਨਾ ਚਾਹੀਦਾ ਅਤੇ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਮਾਣ ਸਤਿਕਾਰ ਦੇਣਾ ਚਾਹੀਦਾ ਹੈ।
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਧੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਲਾਭਦਾਇਕ ਸਕੀਮਾਂ ਵੀ ਚਲਾਈਆ ਜਾ ਰਹੀਆਂ ਹਨ
0 comments:
Post a Comment