ਫ਼ਾਜਿ਼ਲਕਾ 12 ਜਨਵਰੀ ( Balraj singh sidhu )
ਫ਼ਾਜਿ਼ਲਕਾ 12 ਜਨਵਰੀ
ਸਥਾਨਕ ਸਰਕਾਰੀ ਆਈ.ਟੀ.ਆਈ . ਵਿਖੇ ਰੈੱਡ ਰਿਬਨ ਕਲੱਬ ਅਤੇ ਐਨ ਐੱਸ ਐੱਸ ਯੂਨਿਟ ਵਲੋ ਰਾਸ਼ਟਰੀ ਯੁਵਾ ਦਿਵਸ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆ ਅਤੇ ਲੋਹੜੀ ਮਨਾਈ ਗਈ ਜਿਸ ਵਿਚ ਐਨ ਐੱਸ ਐੱਸ ਵਲੰਟੀਅਰਾਂ ਅਤੇ ਸਿਖਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ ਜੀ ਦੀ ਅਗਵਾਈ ਵਿਚ ਕੀਤਾ ਗਿਆ ਅਤੇ ਪ੍ਰੋਗਰਾਮ ਦਾ ਪ੍ਰਬੰਧਨ ਪ੍ਰੋਗਰਾਮ ਅਫ਼ਸਰ ਸ. ਗੁਰਜੰਟ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਯੁਵਾ ਦਿਵਸ ਮੌਕੇ ਵਿਦਿਆਰਥੀਆਂ ਅੰਦਰ ਅਗਾਂਹਵਧੂ ਵਿਚਾਰਾਂ ਦਾ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਨਵੀਆਂ ਰਾਹਾਂ ਦੇ ਹਾਣੀ ਬਣਾਉਣ ਲਈ ਭਾਸ਼ਣ, ਚਾਰਟ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਵਿਚ ਆਪਣੇ ਅੰਦਰ ਮਾਨਵਤਾਵਾਦੀ ਗੁਣਾਂ ਨੂੰ ਆਪਣਾਉਣ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਰਾਸ਼ਟਰ ਦਾ ਭਵਿੱਖ ਹੁੰਦੇ ਹਨ। ਜਿਹੜੇ ਕਿ ਸਮੇਂ ਦੇ ਹਾਣੀ ਬਣ ਕੇ ਪੂਰਾ ਮਨੁੱਖਤਾ ਲਈ ਰਾਹ ਦਸੇਰਾ ਬਣਦੇ ਹਨ। ਇਸ ਮੌਕੇ ਜੀ ਆਈ ਸ੍ਰੀ ਮਦਨ ਲਾਲ ਨੇ ਕਿਹਾ ਕਿ ਅੱਜ ਨੌਜਵਾਨਾਂ ਅੰਦਰ ਚੰਗੇ ਗੁਣਾਂ ਨੂੰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾਂ ਵਿਚ ਨੌਜਵਾਨ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਲਈ ਨੌਜਵਾਨਾਂ ਨੂੰ ਜਿੱਥੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਥੇ ਹੀ ਆਧੁਨਿਕ ਅਤੇ ਨਵੇਂ ਵਿਚਾਰਾਂ ਦੇ ਨਾਲ ਨਾਲ ਆਪਣੇ ਪੁਰਖਿਆਂ ਦੇ ਵਿਚਾਰਾਂ ਨੂੰ ਵੀ ਅਪਣਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿਚ Mahindra pride ਚੰਡੀਗੜ ਤੋ ਮੈਡਮ ਨਿਤਿਕਾ ਸ਼ਰਮਾ ਵੀ ਹਾਜਰ ਸੀ ਇਸ ਮੌਕੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਜਿਸ ਵਿਚ ਭਾਸ਼ਣ ਮੁਕਾਬਲੇ ਵਿਚ ਸੁਨੀਤਾ ਰਾਣੀ ਵੇਲ ਨੇ ਪਹਿਲਾ ਸੁਨੀਤਾ ਰਾਣੀ ਇਲੈਕਟ੍ਰੋਨਿਕਸ ਨੇ ਦੂਸਰਾ ਅਤੇ ਗੁਰਵੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਚਾਰਟ ਮੇਕਿੰਗ ਮੁਕਾਬਲੇ ਵਿਚ ਮੁਸਕਾਨ,ਮੋਹਿਤ ਅਤੇ ਮਨੀਸ਼ਾ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਅਤੇ ਪਤਵੰਤੇ ਸੱਜਣ ਹਾਜਰ ਸੀ
0 comments:
Post a Comment