punjabfly

Jan 9, 2023

ਫੀਲਡ ਅਫਸਰਾਂ ਤੋਂ ਇਲਾਵਾ ਪੈਕਰ ਤੇ ਚੈਕਰਾਂ ਦੀ ਆਸਾਮੀ ਲਈ ਕੀਤੀ ਜਾਵੇਗੀ ਚੋਣ

 ਪਲੇਸਮੈਂਟ ਕੈਂਪ 10 ਤੇ 11 ਜਨਵਰੀ ਨੂੰ : ਡਿਪਟੀ ਕਮਿਸ਼ਨਰ


·       

          ਬਠਿੰਡਾ, 9 ਜਨਵਰੀ : ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 10 ਜਨਵਰੀ 2023 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਐਡ.ਟੀ. ਫਾਈਨਾਂਸ ਕੰਪਨੀ ਵੱਲੋਂ ਅਤੇ 11 ਜਨਵਰੀ 2023 ਨੂੰ ਟਰਾਈਡੈਂਟ ਬਰਨਾਲਾ ਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫਤਰ ਰਾਮਾਂ ਰੋਡ, ਤਲਵੰਡੀ ਸਾਬੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 10 ਜਨਵਰੀ 2023 ਨੂੰ ਐਲ.ਐਡ.ਟੀ. ਫਾਈਨਾਂਸ ਵਲੋਂ ਬਾਰਵੀਂ ਜਾਂ ਗਰੈਜੂਏਸ਼ਨ ਪਾਸ ਕੇਵਲ ਲੜਕੇ ਜਿਨ੍ਹਾਂ ਦੀ ਉਮਰ 21 ਤੋਂ 30 ਸਾਲ ਵਿਚਕਾਰ ਹੋਵੇ, ਦੀ ਚੋਣ ਫੀਲਡ ਅਫਸਰ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ। ਫੀਲਡ ਅਫਸਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਕੋਲ ਆਪਣਾ ਡਰਾਇੰਵਿੰਗ ਲਾਇਸੈਂਸ, ਦੋ ਪਹੀਆ ਵਾਹਨ ਤੇ ਸਮਾਰਟ ਫੋਨ ਹੋਣਾ ਲਾਜ਼ਮੀ ਹੋਵੇ। ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਘੱਟੋ-ਘੱਟ ਤਨਖਾਹ 13 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਪੈਟ੍ਰੋਲ ਅਤੇ ਹੋਰ ਭੱਤਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ। ਪ੍ਰਾਰਥੀ ਆਪਣੇ ਨਾਲ ਬਾਇਓਡਾਟਾ ਤੇ ਆਪਣੇ ਜ਼ਰੂਰੀ ਦਸਤਾਵੇਜ ਲੈ ਕੇ ਜ਼ਿਲ੍ਹਾ ਰੋਜਗਾਰ ਦਫਤਰ ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ।

           ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਟਰਾਈਡੈਂਟ ਬਰਨਾਲਾ ਵੱਲੋਂ 11 ਜਨਵਰੀ 2023 ਨੂੰ ਬੀ.ਡੀ.ਪੀ.ਓ. ਦਫਤਰ ਰਾਮਾਂ ਰੋਡ, ਤਲਵੰਡੀ ਸਾਬੋ ਵਿਖੇ ਦਸਵੀਂ, ਬਾਰਵੀਂ ਪਾਸ ਲੜਕੇ ਅਤੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ਵਿਚਕਾਰ ਹੋਵੇ, ਦੀ ਚੋਣ ਪੈਕਰ ਤੇ ਚੈਕਰ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ। ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਈ.ਐਸ.ਆਈ. ਅਤੇ ਪੀ.ਐਫ. ਦੀ ਸਹੂਲਤ ਵੀ ਦਿੱਤੀ ਜਾਵੇਗੀ। ਪ੍ਰਾਰਥੀ ਆਪਣੇ ਨਾਲ ਬਾਇਓਡਾਟਾ ਤੇ ਆਪਣੇ ਜ਼ਰੂਰੀ ਦਸਤਾਵੇਜ ਲੈ ਕੇ ਬੀ.ਡੀ.ਪੀ.ਓ. ਦਫਤਰ, ਰਾਮਾਂ ਰੋਡ, ਤਲਵੰਡੀ ਸਾਬੋ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ।

          ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ ਤੇ ਹੋਰ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।


Share:

0 comments:

Post a Comment

Definition List

blogger/disqus/facebook

Unordered List

Support