ਫਰੀਦਕੋਟ 24 ਜਨਵਰੀ
ਮਿੱਠੀ ਪੰਜਾਬੀ ਬੋਲੀ ਨੂੰ ਮਾਣ ਦੇਈਏ,ਗੁਰੂਆਂ, ਪੀਰਾਂ, ਫ਼ਕੀਰਾਂ ਦੀ ਵਰੋਸਾਈ ਪੰਜਾਬੀ ਨੂੰ ਸੰਭਾਲੀਏ, ਪੰਜਾਬ ਦੇ ਸੱਚੇ ਸਪੂਤ ਹੋਣ ਦਾ ਫ਼ਰਜ਼ ਨਿਭਾਈਏ। ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਵਿੱਚ ਯੋਗਦਾਨ ਦੇਣ ਦੀ ਭਾਵੁਕ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਮੈਂਟਰ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣ ਦੀ ਜਰੂਰਤ ਹੈ ਤਾਂ ਪੰਜਾਬੀ ਭਾਸ਼ਾ ਸਭ ਤੋਂ ਉਪਰ ਲਿਖੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਬਣਦਾ ਮਾਣ ਸਤਿਕਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ/ਅਦਾਰਿਆਂ/ਬੋਰਡਾਂ ਨਿਗਮਾਂ ਤੇ ਹੋਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪਟੀਆਂ/ਮੀਲ ਪੱਥਰ/ਸਾਈਨ ਬੋਰਡ 20 ਫਰਵਰੀ 2023 ਤੱਕ ਲਿਖਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਪੰਜਾਬੀ ਨੂੰ ਮਾਣ ਦੇਣ ਲਈ ਚਲਾਈ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।
0 comments:
Post a Comment