ਫ਼ਾਜਿ਼ਲਕਾ, 16 ਜਨਵਰੀ (ਬਲਰਾਜ ਸਿੰਘ ਸਿੱਧੂ )
ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੋਹਣਾ ਪੰਜਾਬ ਸੁਰੱਖਿਅਤ ਪੰਜਾਬ ਥੀਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ, ਜਿਸ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਬਾਖੂਬੀ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੇ ਵਿਦਿਆਰਥੀਆ ਨੂੰ ਟਰੈਫਿਕ ਨਿਯਮਾਂ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜ਼ੋ ਉਹ ਅੱਗੇ ਸਮਾਜ ਵਿੱਚ ਵੀ ਇਸ ਜਾਗਰੂਕਤਾ ਦਾ ਪ੍ਰਸਾਰ ਕਰਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਨਿਰੰਤਰ ਵਾਪਰ ਰਹੀਆ ਸੜਕ ਦੁਰਘਟਨਾਵਾਂ ਦੇ ਪਿੱਛੇ ਮੁੱਖ ਕਾਰਨ ਜਾਗਰੂਕਤਾ ਦੀ ਘਾਟ ਹੋਣਾ ਹੈ। ਜ਼ਿਲ੍ਹਾ ਪ੍ਰਸਾਸਨ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਮੂਹ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜ਼ੋ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾ ਸਕੇ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਕੁਇੰਜ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਨਾਟਕ ਵੀ ਖੇਡੇ ਜਾ ਰਹੇ ਹਨ।ਇਸ ਜਾਗਰੂਕਤਾ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਪੀਈਓਜ, ਸਮੂਹ ਸੀਐਚਟੀ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ , ਮੀਡੀਆ ਟੀਮ ਮੈਂਬਰਾਂ,ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।
0 comments:
Post a Comment