· ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ- ਭੁੱਲਰ
· ਅੱਜ 16 ਆਮ ਆਦਮੀ ਕਲੀਨਿਕ ਲੋਕ ਅਰਪਿਤ ਹੋਏ - ਡਿਪਟੀ ਕਮਿਸ਼ਨਰ
ਫਿਰੋਜ਼ਪੁਰ 27 ਜਨਵਰੀ
ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਦੇ ਵਾਅਦੇ ਨੂੰ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਆਰਵਿੰਦ ਕੇਜਰੀਵਾਲ ਵੱਲੋਂ ਅੱਜ 500 ਦੇ ਕਰੀਬ ਆਮ ਆਦਮੀ ਕਲੀਨਿਕ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ੍ਰ: ਰਣਬੀਰ ਸਿੰਘ ਭੁੱਲਰ ਨੇ ਗਵਾਲ ਟੋਲੀ ਫਿਰੋਜ਼ਪੁਰ ਛਾਉਣੀ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਿਦਿਆਂ ਕੀਤਾ।
ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਕੁੱਲ 16 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ ਹਨ ਅਤੇ 04 ਕਲੀਨਿਕ ਤੇ ਬਹੁਤ ਤੇਜੀ ਨਾਲ ਕੰਮ ਚੱਲ ਰਿਹਾ ਹੈ ਜਦਕਿ ਜ਼ਿਲ੍ਹੇ ਵਿਚ ਪਹਿਲਾਂ 05 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਪਰੋਕਤ ਸਾਰੇ ਪ੍ਰਾਜੈਕਟ ਤੇ ਅੰਦਾਜਨ 03 ਕਰੋੜ 40 ਲੱਖ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ।
ਸ੍ਰ: ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਅੱਤ ਆਧੁਨਿਕ ਕਲੀਨਿਕਾਂ ਵਿਚ ਮਰੀਜਾਂ ਦੇ ਇਲਾਜ ਲਈ ਵਧੀਆ ਸਿਹਤ ਸੇਵਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੈਬੋਰਟਰੀ ਟੈਸਟ, ਦਵਾਈਆਂ ਆਦਿ ਸੇਵਾਵਾਂ ਨੂੰ ਲੋਕਾਂ ਨੂੰ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਧਾਨਸਭਾ ਹਲਕੇ ਫਿਰੋਜ਼ਪੁਰ ਸ਼ਹਿਰੀ ਅਧੀਨ ਗਵਾਲ ਟੋਲੀ, ਬਸਤੀ ਟੈਂਕਾ ਵਾਲੀ, ਆਰਿਫ ਕੇ ਅਤੇ ਖਾਈ ਫੇਮੇ ਕੇ ਵਿਖੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ 15 ਅਗਸਤ ਨੂੰ 05 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ ਜੋ ਕਿ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹ ਕੰਮਾਂ ਵਿਚ ਸ਼ਾਮਲ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਲੋਕਾਂ ਨੂੰ ਵਧੀਆ ਸਿਹਤ ਤੇ ਸਿੱਖਿਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਕੇ ਸਿਹਤਮੰਦ ਸਮਾਜ ਅਤੇ ਰੰਗਲਾ ਪੰਜਾਬ ਸਿਰਜੇਗੀ।
ਇਸ ਮੌਕੇ ਐਸ.ਐਮ.ਓ ਡਾ. ਵਨੀਤਾ ਭੁੱਲਰ, ਡਾ. ਪ੍ਰੇਮ ਦੀਪ, ਡਾ. ਸੁਖਮਨ ਸਿੰਘ, ਰਾਜ ਬਹਾਦਰ ਗਿੱਲ, ਕਿੱਕਰ ਸਿੰਘ ਕੁਤਬੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
0 comments:
Post a Comment