punjabfly

Jan 24, 2023

ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਸਕੂਲਾਂ ਦੀ ਸਕੂਲ ਆਫ ਐਮੀਨੈਂਸ ਵੱਜੋਂ ਹੋਈ ਚੋਣ

ਅਧਿਆਪਕਾ,ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ 



ਫ਼ਾਜਿ਼ਲਕਾ, 24 ਜਨਵਰੀ (ਬਲਰਾਜ ਸਿੰਘ ਸਿੱਧੂ ) 

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਹੋਣ ਜਾ ਰਹੇ ਹਨ। ਜਿਹਨਾਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ ਸੁਭਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੀ ਚੋਣ ਸਕੂਲ ਆਫ ਐਮੀਨੈਂਸ ਵਜੋਂ ਹੋਈ ਹੈ। ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ , ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ,ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਅਤੇ ਹਲਕਾ ਇੰਚਾਰਜ ਅਬੋਹਰ ਦੀਪ ਕੰਬੋਜ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਚਾਰ ਸਕੂਲ ਆਫ ਐਮੀਨੈਂਸ ਮਿਲੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ  ਡਾਂ ਸੁਖਵੀਰ ਸਿੰਘ ਬੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਦੇ ਪ੍ਰਿੰਸੀਪਲ ਸੁਮਿਤ ਨਾਰੰਗ, ਲੈਕਚਰਾਰ ਗੁਰਮੇਜ਼ ਸਿੰਘ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਪ੍ਰਿਸੀਪਲ ਪ੍ਰਦੀਪ ਕੁਮਾਰ ਖਨਗਵਾਲ, ਸਰਕਾਰੀ ਸੀਨੀਅਰ  ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ ਸੁਭਾਨ ਦੇ ਪ੍ਰਿੰਸੀਪਲ ਡਾਂ ਵਿਪਨ ਕਟਾਰੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੇ ਪ੍ਰਿੰਸੀਪਲ ਵਿਸ਼ਨੂੰ ਪੁਨੀਆਂ, ਲੈਕਚਰਾਰ ਸੁਭਾਸ਼ ਚੰਦ,ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ,ਡੀ ਐਸ ਐਮ ਪ੍ਰਦੀਪ ਕੰਬੋਜ,ਏ ਸੀ ਐਸ ਐਸ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ, ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ,ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਸਮੂਹ ਬੀਐਨਓਜ, ਸਮੂਹ ਬੀਪੀਈਓਜ ਵੱਖ ਵੱਖ ਸਕੂਲਾਂ ਦੇ ਪ੍ਰਿਸੀਪਲਾ  ਸਬੰਧਿਤ ਸਕੂਲਾਂ ਦੇ ਸਮੂਹ ਸਟਾਫ , ਵਿਦਿਆਰਥੀਆਂ ਅਤੇ ਮਾਪਿਆਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। 

ਸਕੂਲ ਆਫ ਐਮੀਨੈਂਸ ਦੇ  ਰਾਜ ਪੱਧਰੀ ਉਦਘਾਟਨੀ ਸਮਾਰੋਹ ਦੋਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕਿਹਾ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।

‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 21ਵੀ ਸਦੀ ਦੇ ਹਾਣ ਦਾ ਬਣਾਏਗੀ ਕੇ ਵਰਲਡ ਕਲਾਸ ਸਿੱਖਿਆ ਦੇਵੇਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ

Share:

0 comments:

Post a Comment

Definition List

blogger/disqus/facebook

Unordered List

Support