ਦੇਸ਼ ਭਗਤੀ ਅਤੇ ਸੱਭਿਆਚਾਰਕ ਰੰਗ 'ਚ ਰੰਗਿਆ ਪ੍ਰੋਗਰਾਮ ਤਿਆਰ ਕਰਨ ਲਈ ਕੀਤੀ ਯੋਜਨਾਬੰਦੀ
ਫਿਰੋਜ਼ਪੁਰ 16 ਜਨਵਰੀ 2023:
ਦੇਸ਼ ਦੇ ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹਿਰ ਦੇ ਐਮ.ਐੱਲ.ਐਮ. ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਜਾਵੇਗਾ, ਜਿਸ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ. ਕਵਲਜੀਤ ਸਿੰਘ ਧੰਜੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਕੋਮਲ ਅਰੋੜਾ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ( ਨੋਡਲ ਅਫਸਰ), ਸ.ਰਵੀ ਇੰਦਰ ਸਿੰਘ ਸਟੇਟ ਅਵਾਰਡੀ, ਸ਼੍ਰੀ ਈਸ਼ਵਰ ਸ਼ਰਮਾਂ (ਕੋਆਰਡੀਨੇਟਰ ਕਲਚਰਲ ਪ੍ਰੋਗਰਾਮ) ਨੇ ਕੀਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਰਾਜੀਵ ਛਾਬੜਾ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਲਈ ਸਿੱਖਿਆ ਵਿਭਾਗ ਦੀ ਮੀਟਿੰਗ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼ ਦੇ ਇਸ ਕੌਮੀ ਦਿਹਾੜੇ ਨੂੰ ਪੂਰਨ ਮਰਿਆਦਾ ਤਹਿਤ ਮਨਾਉਣ ਲਈ ਯੋਜਨਾਬੰਦੀ ਕੀਤੀ ਗਈ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਕੋਮਲ ਅਰੋੜਾ ਅਤੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ( ਨੋਡਲ ਅਫਸਰ) ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ, ਇਸ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖ਼ੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ। ਉਨ੍ਹਾਂ ਸਾਰੇ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ| ਸ.ਰਵੀ ਇੰਦਰ ਸਿੰਘ ਸਟੇਟ ਅਵਾਰਡੀ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਬੱਚਿਆਂ ਵਲੋਂ ਭੰਗੜਾ, ਗਿੱਧਾ, ਗੱਤਕਾ, ਕੋਰਿਓਗ੍ਰਾਫੀ ਅਤੇ ਪੀ.ਟੀ ਸ਼ੋਅ ਕਰਵਾਇਆ ਜਾ ਰਿਹਾ ਹੈ , ਉਨ੍ਹਾਂ ਦੱਸਿਆ ਕਿ ਸਮਾਗਮ ਲਈ ਪਹਿਲੀ ਰਿਹਰਸਲ 21 ਜਨਵਰੀ ਨੂੰ ਅਤੇ ਅਤੇ ਫੁੱਲ ਡਰੈੱਸ ਰਿਹਰਸਲ ਵੀ 24 ਜਨਵਰੀ ਨੂੰ ਹੋਵੇਗੀ। ਸ਼੍ਰੀ ਈਸ਼ਵਰ ਸ਼ਰਮਾਂ ਨੇ ਕਿਹਾ ਕਿ ਸੱਭਿਅਚਾਰਕ ਪ੍ਰੋਗਰਾਮ ਕਰਦੇ ਸਮੇਂ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ, ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਦੇ ਸੱਭਿਆਚਰਕ ਨੂੰ ਪੇਸ਼ ਕਰਨ ਦੇ ਨਾਲ-ਨਾਲ ਕੌਮੀ ਏਕਤਾ, ਸਦਭਵਾਨਾ ਅਤੇ ਦੇਸ਼ ਦੀ ਤਰੱਕੀ ਨੂੰ ਅਧਾਰ ਬਣਾਇਆ ਜਾਵੇਗਾ| ਇਸ ਮੀਟਿੰਗ ਵਿੱਚ ਵੱਖ ਵੱਖ ਸਕੂਲਾਂ /ਕਾਲਜਾਂ ਦੇ ਪ੍ਰਿੰਸੀਪਲ ਸਹਿਬਾਨ, ਸਕੂਲ ਮੁਖੀ ਅਤੇ ਇੰਚਾਰਜ ਆਦਿ ਹਾਜ਼ਰ ਸਨ |
----
0 comments:
Post a Comment