ਅਬੋਹਰ/ਬੱਲੂਆਣਾ 17 ਜਨਵਰੀ ( ਬਲਰਾਜ ਸਿੰਘ ਸਿੱਧੂ )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੰਨਣ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਬਹਾਵਲ ਬਾਸੀ ਸਮੇਤ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਮਿਸ਼ਨ 100 ਪ੍ਰਤੀਸ਼ਤ, ਦਾਖਲਾ ਮੁਹਿੰਮ ਅਤੇ ਨਿਪੁੰਨ ਭਾਰਤ ਮਿਸ਼ਨ ਵਿਚ ਤੇਜ਼ੀ ਲਿਆਉਣ ਲਈ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ।
ਉਹਨਾਂ ਨੇ ਪ੍ਰੀ ਪ੍ਰਾਇਮਰੀ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ ਸਮੂਹ ਅਧਿਆਪਕ ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਕਿਹਾ।
ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਆਉਣ ਵਾਲੇ ਸੈਸ਼ਨ ਲਈ ਵੱਧ ਤੋਂ ਵੱਧ ਦਾਖ਼ਲੇ ਕੀਤੇ ਜਾਣ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸੁਰਿੰਦਰ ਕੰਬੋਜ,ਸਬੰਧਿਤ ਸਕੂਲਾ ਦੇ ਸਕੂਲ ਮੁੱਖੀ ਅਤੇ ਸਟਾਫ ਅਤੇ ਮੌਜੂਦ ਸਨ
0 comments:
Post a Comment